Sunday, February 22, 2026

ਜਥੇ: ਅਵਤਾਰ ਸਿੰਘ ਵਲੋਂ ਜੰੰਮੂ-ਕਸ਼ਮੀਰ ‘ਚ ਹੜ੍ਹਾਂ ‘ਚ ਮਾਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ 5 ਮੈਂਬਰੀ ਕਮੇਟੀ ਗਠਿਤ

PPN01101429

ਅੰਮ੍ਰਿਤਸਰ, 01 ਅਕਤੂਬਰ (ਗੁਰਪ੍ਰੀਤ ਸਿੰਘ) -ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੰਮੂ-ਕਸ਼ਮੀਰ ‘ਚ ਹੜ੍ਹਾਂ ਦੌਰਾਨ ਹੋਏ ਆਰਥਿਕ ਤੇ ਜਾਨੀ ਮਾਲੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਸ. ਰਜਿੰਦਰ ਸਿੰਘ ਮਹਿਤਾ, ਸ. ਕਰਨੈਲ ਸਿੰਘ ਪੰਜੋਲੀ ਅੰਤਿ੍ਰੰਗ ਮੈਂਬਰ, ਸ. ਦਿਲਜੀਤ ਸਿੰਘ ਬੇਦੀ ਵਧੀਕ ਸਕੱਤਰ ਸ਼੍ਰੋਮਣੀ ਕਮੇਟੀ, ਸ. ਮਨਪ੍ਰੀਤ ਸਿੰਘ ਐਕਸੀਅਨ ਤੇ ਸ. ਸਤਵੰਤ ਸਿੰਘ ਐਸ.ਡੀ.ਓ ਤੇ ਅਧਾਰਤ 5 ਮੈਂਬਰੀ ਕਮੇਟੀ ਗਠਿਤ ਕੀਤੀ ਹੈ। ਇਹ ਕਮੇਟੀ 4 ਅਕਤੂਬਰ ਨੂੰ ਜੰਮੂ-ਕਸ਼ਮੀਰ ਦੇ ਸ੍ਰੀਨਗਰ ਵਿਖੇ ਪਹੁੰਚੇਗੀ ਤੇ ਉਥੇ ਲੋਕਾਂ ਦੇ ਢੱਠੇ ਮਕਾਨਾਂ, ਆਰਥਿਕ, ਜਾਨੀ ਤੇ ਮਾਲੀ ਤੌਰ ਤੇ ਹੋਏ ਨੁਕਸਾਨ ਦਾ ਮੁਕੰਮਲ ਜਾਇਜ਼ਾ ਲੈਣ ਉਪਰੰਤ ਆਪਣੀ ਰੀਪੋਰਟ ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪੇਗੀ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …

Leave a Reply