Friday, February 27, 2026

ਸ਼੍ਰੋਮਣੀ ਕਮੇਟੀ ਨੇ ਵਿਸ਼ਵ ਪੁਸਤਕ ਮੇਲੇ ’ਚ ਕੀਤੀ ਸ਼ਮੂਲੀਅਤ

ਅੰਮ੍ਰਿਤਸਰ/ ਦਿੱਲੀ, 14 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਇਤਿਹਾਸ ਅਤੇ ਗੁਰਮਤਿ ਸਿਧਾਤਾਂ ਦੀ ਤਰਜ਼ਮਾਨੀ ਕਰਦੇ ਸਾਹਿਤ ਨੂੰ ਪਾਠਕਾਂ ਤੱਕ PPNJ64010202014ਪਹੁੰਚਾਉਣ ਲਈ ਸਿੱਖ ਕੌਮ ਦੀ ਨੁਮਾਇੰਦਾ ਧਾਰਮਿਕ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਦਿੱਲੀ ਦੇ ਪ੍ਰਗਤੀ ਮੈਦਾਨ ’ਚ ਏਸ਼ੀਆ ਦੇ ਸਭ ਤੋਂ ਵੱਡੇ ਪੁਸਤਕ ਮੇਲੇ ਵਿਚ ਸ਼ਮੂਲੀਅਤ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਜੀ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਪੁਸਤਕ ਮੇਲੇ ’ਚ ਲਗਾਏ ਗਏ ਸ਼੍ਰੋਮਣੀ ਕਮੇਟੀ ਦੀਆਂ ਪ੍ਰਕਾਸ਼ਨਾਵਾਂ ਦੇ ਸਟਾਲ ਪ੍ਰਤੀ ਪਾਠਕਾਂ ਵੱਲੋਂ ਭਾਰੀ ਉਤਸੁਕਤਾ ਦਿਖਾਈ ਗਈ।ਸਿੱਖ ਮਿਸ਼ਨ ਦਿੱਲੀ ਦੇ ਸਹਾਇਕ ਇੰਚਾਰਜ ਭਾਈ ਜਸਵੀਰ ਸਿੰਘ ਨੇ ਦੱਸਿਆ ਕਿ ਇਸ ਵਿਸ਼ਵ ਪੁਸਤਕ ਮੇਲੇ ’ਚ ਸ਼੍ਰੋਮਣੀ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਦੀਆਂ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿਚ ਪੁਸਤਕਾਂ ਲਗਾਈਆਂ ਗਈਆਂ ਸਨ।ਇਸ ਦੌਰਾਨ ਸਿੱਖ ਧਰਮ ਤੋਂ ਇਲਾਵਾ ਦੂਜੇ ਧਰਮਾਂ ਦੇ ਪਾਠਕਾਂ ਨੇ ਵੀ ਸਿੱਖ ਇਤਿਹਾਸ ਅਤੇ ਗੁਰਬਾਣੀ ਨਾਲ ਸਬੰਧਤ ਸਾਹਿਤ ਖਰੀਦਣ ਵਿਚ ਰੁਚੀ ਦਿਖਾਈ।ਉਨ੍ਹਾਂ ਦੱਸਿਆ ਕਿ ਪੁਸਤਕ ਮੇਲੇ ਦੌਰਾਨ ਚੀਨ ਤੋਂ ਪਹੁੰਚੇ ਇਕ ਪਾਠਕ ਮਿਸਟਰ ਲੀ ਨੇ ਕਿਹਾ ਕਿ ਉਹ ਸਿੱਖ ਧਰਮ ਬਾਰੇ ਕਾਫ਼ੀ ਸਮੇਂ ਤੋਂ ਜਾਣਕਾਰੀ ਪ੍ਰਾਪਤ ਕਰ ਰਿਹਾ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਸਟਾਲ ਤੋਂ ਉਸਨੂੰ ਗਿਆਨ ਭਰਪੂਰ ਕਿਤਾਬਾਂ ਮਿਲੀਆਂ ਹਨ।ਪੁਸਤਕ ਮੇਲੇ ਦੌਰਾਨ ਹੋਰ ਪਾਠਕਾਂ ਵਲੋਂ ਵੀ ਸ਼੍ਰੋਮਣੀ ਕਮੇਟੀ ਦੇ ਉਪਰਾਲੇ ਦੀ ਭਰਵੀਂ ਪ੍ਰਸੰਸਾ ਕੀਤੀ ਗਈ।
ਪੁਸਤਕ ਮੇਲੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਟਾਲ ’ਤੇ ਪ੍ਰਚਾਰਕ ਭਾਈ ਕੁਲਵੰਤ ਸਿੰਘ, ਭਾਈ ਪ੍ਰਭ ਸਿੰਘ, ਨਰਿੰਦਰ ਸਿੰਘ, ਭਾਈ ਜਰਨੈਲ਼ ਸਿੰਘ, ਭਾਈ ਅਜਾਦਵਿੰਦਰ ਸਿੰਘ ਅਤੇ ਭਾਈ ਸਿਮਰਨਜੀਤ ਸਿੰਘ ਵਲੋਂ ਸੇਵਾ ਨਿਭਾਈ ਗਈ।

Check Also

ਸ਼੍ਰੋਮਣੀ ਕਮੇਟੀ ਵੱਲੋਂ ਸਿੰਘ ਸਾਹਿਬ ਗਿਆਨੀ ਮੋਹਣ ਸਿੰਘ ਦੀ ਯਾਦ ’ਚ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ

ਅੰਮ੍ਰਿਤਸਰ, 26 ਫ਼ਰਵਰੀ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਾਬਕਾ ਮੁੱਖ ਗ੍ਰੰਥੀ ਸਿੰਘ …

Leave a Reply