Wednesday, April 22, 2026

ਛਿੰਦਰ ਕੌਰ ਬੌਂਦਲੀ ਨਮਿਤ ਸਹਿਜ ਪਾਠ ਦੇ ਭੋਗ ਅੱਜ

ਸਮਰਾਲਾ, 14 ਜਨਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਇਥੋਂ ਨਜਦੀਕੀ ਪਿੰਡ ਬੌਂਦਲੀ ਦੇ ਪੰਚ ਪ੍ਰੀਤਮ ਸਿੰਘ ਘੋਲਾ ਅਤੇ ਉਘੇ ਸਮਾਜਸੇਵੀ ਤੇ ਪੱਤਰਕਾਰ PPNJ1401202006ਦਰਸ਼ਨ ਸਿੰਘ ਬੌਂਦਲੀ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਨ੍ਹਾਂ ਦੀ ਭਰਜਾਈ ਛਿੰਦਰ ਕੌਰ ਦਾ ਬੀਤੇ ਦਿਨੀਂ ਅਚਾਨਕ ਦੇਹਾਂਤ ਹੋ ਗਿਆ।ਉਨ੍ਹਾਂ ਦਾ ਅੰਤਿਮ ਸਸਕਾਰ ਬੀਤੇ ਦਿਨੀਂ ਬੌਂਦਲੀ ਦੇ ਸਮਸ਼ਾਨਘਾਟ ਵਿਖੇ ਕਰ ਦਿੱਤਾ ਗਿਆ। ਪਰਿਵਾਰ ਅਨੁਸਾਰ ਛਿੰਦਰ ਕੌਰ ਨਮਿਤ ਸਹਿਜ ਪਾਠ ਦੇ ਭੋਗ 15 ਜਨਵਰੀ ਦਿਨ ਬੁੱਧਵਾਰ ਨੂੰ ਪਿੰਡ ਬੌਂਦਲੀ ਦੇ ਗੁਰਦੁਆਰਾ ਸਾਹਿਬ ਵਿਖੇ ਦੁਪਹਿਰ 12.00 ਵਜੇ ਤੋਂ 2.00 ਵਜੇ ਪੈਣਗੇ।ਇਸ ਸਮੇਂ ਇਲਾਕੇ ਦੀਆਂ ਸਮਾਜਿਕ, ਰਾਜਨੀਤਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦੇ ਪੁੱਜਣਗੇ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply