Tuesday, July 21, 2026

ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਅਧੀਨ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ

ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਵਲੋਂ ਪੇਂਡੂ ਵਿਕਾਸ ਵਿਭਾਗ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਪੂਰਥਲਾ PPNJ1401202009ਵਿਖੇ ਰੂਰਲ ਸੈਲਫ ਇੰਮਪਲਾਈਮੈਂਟ ਟੇ੍ਨਿੰਗ ਇੰਸਟੀਚਿਊਟ ਚਲਾਇਆ ਜਾ ਰਿਹਾ ਹੈ, ਜਿਥੇ ਵੱਖ-ਵੱਖ ਕਿਤਿਆਂ ਦੀ ਟੇ੍ਰਨਿੰਗ ਦੇ ਕੇ ਬੇਰੋਜ਼ਗਾਰ ਨੌਜਵਾਨ ਲੜਕੇ ਲੜਕੀਆਂ ਨੂੰ ਸਵੈ-ਰੋਜਗਾਰ ਮੁਹਈਆ ਕਰਵਾਇਆ ਜਾ ਰਿਹਾ ਹੈ।ਇਸੇ ਲੜੀ ਨੂੰ ਅੱਗੇ ਵਧਾਉਂਦਿਆ ਹੋਇਆ ਸੰਸਥਾ ਵਲੋਂ ਪ੍ਰਧਾਨ ਮੰਤਰੀ ਰੋਜ਼ਗਾਰ ਸਿਰਜਣ ਯੋਜਨਾ ਦੇ ਅਧੀਨ ਕਰਜ਼ਾ ਪ੍ਰਾਪਤ ਕਰਨ ਵਾਲੇ ਈ.ਡੀ.ਪੀ ਦੀ ਟੇ੍ਰੇਨਿੰਗ ਪ੍ਰਾਪਤ ਕਰ ਚੁੱਕੇ ਸਿੱਖਿਆਰਥੀਆਂ ਨੂੰ ਪ੍ਰਮਾਣ ਪੱਤਰ ਵੰਡੇ ਗਏ।ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਦਰਸ਼ਨ ਲਾਲ ਭੱਲਾ ਚੀਫ ਐਲ਼.ਡੀ.ਐਮ ਨੇ ਸਿੱਖਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਨੂੰ ਸਵੈ-ਰੋਜ਼ਗਾਰ ਲਈ ਪ੍ਰੇਰਿਤ ਕੀਤਾ।ਸੰਸਥਾ ਦੇ ਡਾਇਰੈਕਟਰ ਪਰਮਜੀਤ ਸਿੰਘ ਨੇ ਦਸਿਆ ਕਿ ਸੰਸਥਾ ਵਿੱਚ ਵੱਖ ਵੱਖ ਕੀਤਿਆਂ ਵਿੱਚ ਮੁਫਤ ਸਿੱਖਲਾਈ ਦਿੱਤੀ ਜਾਂਦੀ ਹੈ ਅਤੇ ਸਿੱਖਿਆਰਥੀਆਂ ਦੇ ਖਾਣ ਪੀਣ ਦਾ ਪ੍ਰੰਬਧ ਵੀ ਮੁਫਤ ਕੀਤਾ ਜਾਂਦਾ ਹੈ। ਕੋਰਸ ਪੂਰਾ ਕਰਨ ਉਪਰੰਤ ਲੋੜਵੰਦ ਸਿੱਖਿਆਰਥੀਆਂ ਨੂੰ ਆਪਣਾ ਰੋਜਗਾਰ ਸ਼ੁਰੂ ਕਰਨ ਵਾਸਤੇ ਬੈਂਕਾਂ ਵਲੋਂ ਕਰਜ਼ਾ ਪ੍ਰਾਪਤ ਕਰਨ ਵਿੱਚ ਮਦਦ ਵੀ ਕੀਤੀ ਜਾਂਦੀ ਹੈ।ਉਨ੍ਹਾਂ ਨੇ ਦੱਸਿਆ ਕਿ ਜਲਦੀ ਹੀ ਸੰਸਥਾ ਵਲੋਂ ਮੋਬਾਇਲ ਰਿਪੇਅਰਿੰਗ, ਕੰਪਿਉਟਰਾਇਜ਼ਡ ਅਕਾਉਂਟਿੰਗ,ਇਲੈਕਟ੍ਰੀਸ਼ਨ, ਪਲੰਬਰ, ਸਾਫਟ ਟੁਆਏਜ਼ ਮੇਕਿੰਗ ਵਰਗੇ ਨਵੇਂ ਕੋਰਸ ਸ਼ੁਰੂ ਕੀਤੇ ਜਾ ਰਹੇ ਹਨ।ਇਸ ਲਈ ਜ਼ਰੂੁੁਰਤਮੰਦ ਸਿੱਖਿਆਰਥੀ ਸੰਸਥਾ ਵਿੱਚ ਆ ਕੇ ਆਪਣਾ ਨਾਮ ਦਰਜ਼ ਕਰਵਾਉਣ।ਇਸ ਮੌਕੇ ਮਿਸ ਪ੍ਰਿਆ, ਮਿਸ ਜੋਤੀ ਲੋਟੀਆ, ਮਿਸ ਵਰਿੰਦਰਜੀਤ ਕੌਰ ਵੀ ਹਾਜ਼ਰ ਸਨ ।

Check Also

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਜਾ ਰਹੇ ਮੀਰੀ ਪੀਰੀ ਖ਼ਾਲਸਾ ਮਾਰਚ ਸਬੰਧੀ ਐਡਵੋਕੇਟ ਧਾਮੀ ਵਲੋਂ ਇਕੱਤਰਤਾ

ਅੰਮ੍ਰਿਤਸਰ, 20 ਜੁਲਾਈ (ਜਗਦੀਪ ਸਿੰਘ) – ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ …

Leave a Reply