Monday, September 21, 2026

ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਉਤਸ਼ਾਹ ਨਾਲ ਮਨਾਇਆ ਲੋਹੜੀ ਦਾ ਤਿਉਹਾਰ

ਕਪੂਰਥਲਾ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ PPNJ1401202012ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ, ਵਧੀਕ ਡਿਪਟੀ ਕਮਿਸ਼ਨਰ (ਜ) ਰਾਹੁਲ ਚਾਬਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ, ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਅਤੇ ਐਸ.ਡੀ ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ ਤੋਂ ਇਲਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚਲੇ ਸਾਰੇ ਦਫ਼ਤਰਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਸ਼ਿਰਕਤ ਕੀਤੀ।ਇਸ ਦੌਰਾਨ ਲੋਹੜੀ ਬਾਲ਼ੀ ਗਈ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉਪਲ ਨੇ ਸਭਨਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ ਅਤੇ ਇਸ ਨਵੇਂ ਵਰ੍ਹੇ ਦੌਰਾਨ ਸਰਬਤ ਦੇ ਭਲੇ ਅਤੇ ਸਫ਼ਲਤਾ ਦੀ ਕਾਮਨਾ ਕੀਤੀ।ਉਨ੍ਹਾਂ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜ਼ਿਲ੍ਹੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵੱਧ-ਚੜ੍ਹ ਕੇ ਕੰਮ ਕਰਨ ਦਾ ਸੱਦਾ ਦਿੱਤਾ।ਸਭਨਾਂ ਨੂੰ ਮੂੰਗਫਲੀ, ਰਿਓੜੀਆਂ, ਗੱਚਕ ਅਤੇ ਮਠਿਆਈ ਵੰਡੀ ਗਈ।
ਇਸ ਮੌਕੇ ਜ਼ਿਲ੍ਹਾ ਮਾਲ ਅਫ਼ਸਰ ਪਰਮਜੀਤ ਸਿੰਘ ਸਹੋਤਾ, ਡੀ.ਡੀ.ਪੀ.ਓ ਹਰਜਿੰਦਰ ਸਿੰਘ ਸੰਧੂ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਲਬਰਗ ਲਾਲ, ਜ਼ਿਲ੍ਹਾ ਰੋਜ਼ਗਾਰ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ, ਜ਼ਿਲ੍ਹਾ ਇਨਫਾਰਮੈਟਿਕ ਅਫ਼ਸਰ ਸੰਜੀਵ ਗਾਬਾ, ਸੁਪਰਡੈਂਟ ਬੀ.ਪੀ ਡਾਵਰ, ਨਰਿੰਦਰ ਸਿੰਘ ਚੀਮਾ, ਸਤਬੀਰ ਸਿੰਘ ਚੰਦੀ, ਮੈਡਮ ਅੰਜੂ ਬਾਲਾ, ਦਵਿੰਦਰ ਪਾਲ ਸਿੰਘ ਆਹੂਜਾ, ਰਿਜ਼ਵਾਨ ਖ਼ਾਨ, ਸ੍ਰੀਮਤੀ ਸੁਖਦੀਪ ਕੌਰ ਮੁਲਤਾਨੀ ਅਤੇ ਹੋਰ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply