ਅੰਮ੍ਰਿਤਸਰ, 14 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਟੜਾ ਕਰਮ ਸਿੰਘ ਵਿਖੇ ਸਕੂਲ ਅਤੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਨਾਉਣ ਲਈ ਸਮੂਹ ਸਟਾਫ ਵਲੋਂ ਬੂਟੇ ਲਗਾਉਣ ਦਾ ਉਪਰਾਲਾ ਕੀਤਾ ਗਿਆ।ਪ੍ਰਿੰਸੀਪਲ, ਅਧਿਆਪਕ ਅਤੇ ਵਿਦਿਆਰਥਣਾਂ ਨੇ ਮਿਲ ਕੇ ਸਕੂਲ ਦੇ ਬਾਹਰ ਕਈ ਤਰ੍ਹਾਂ ਦੇ ਬੂਟੇ ਲਗਾਏ।ਇਸ ਮੁਹਿੰਮ ਵਿੱਚ ਇਲਾਕਾ ਨਿਵਾਸੀਆਂ ਨੇ ਵੀ ਭਰਪੂਰ ਸਹਿਯੋਗ ਦਿੱਤਾ। ਪ੍ਰਿੰਸੀਪਲ ਡਾ: ਅਮਰਪਾਲੀ ਕੌਰ ਨੇ ਦੱਸਿਆ ਕਿ ਵਾਤਾਵਰਨ ਨੂੰ ਸ਼ੁੱਧ ਬਣਾਉਣ ਲਈ ਰੁੱਖ ਬਹੁਤ ਜਰੂਰੀ ਹਨ।ਸਾਨੂੰ ਸਾਰਿਆਂ ਨੂੰ ਆਪਣੀ ਜਿੰਦਗੀ ਵਿੱਚ ਇੱਕ ਰੁੱਖ ਜ਼ਰੂਰ ਲਗਾਉਣਾ ਚਾਹੀਦਾ ਹੈ।ਉਨ੍ਹਾਂ ਸਮੂਹ ਅਧਿਆਪਕਾਂ, ਬੱਚਿਆਂ ਅਤੇ ਇਲਾਕਾ ਨਿਵਾਸੀਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੀਮਤੀ ਰੁਚਿਕਾ, ਸ਼੍ਰੀਮਤੀ ਨਰਿੰਦਰ ਕੌਰ, ਮੈਡਮ ਲਵਲੀ, ਮੈਡਮ ਦਪਿੰਦਰ, ਦੀਪਕ ਕੁਮਾਰ ਅਤੇ ਸ਼ੰਕਰ ਵੀ ਹਾਜ਼ਰ ਸਨ ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …