ਪਠਾਨਕੋਟ, 14 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਸ. ਕੰਵਲਜੀਤ ਸਿੰਘ
ਦੀ ਅਗਵਾਈ ਹੇਠ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ ਕਾਨੂਨੀ ਸੇਵਾਵਾਂ ਅਥਾਰਟੀ, ਪਠਾਨਕੋਟ ਸ. ਜਤਿੰਦਰਪਾਲ ਸਿੰਘ ਵਲੋਂ 08.02.2020 ਨੂੰ ਜਿਲ੍ਹਾ ਕਚਿਹਰੀਆਂ ਪਠਾਨਕੋਟ ਵਿਖੇ ਲੱਗਣ ਵਾਲੀ ਨੈਸ਼ਨਲ ਲੋਕ ਅਦਾਲਤ ਦੇ ਸਬੰਧ ਵਿੱਚ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ, ਵਾਟਰ ਐਂਡ ਸੈਨੀਟੇਸ਼ਨ ਵਿਭਾਗ, ਲੀਡ ਬੈਂਕ ਮੈਨੇਜਰ, ਰਿਜ਼ਨਲ ਮੈਨੇਜਰ ਸਟੇਟ ਬੈਂਕ, ਬੀ.ਐਸ.ਐਨ.ਐਲ ਮੈਨੇਜਰ, ਬੀਮਾ ਕੰਪਨੀਆਂ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਇਨਫੋਰਸਮੈਂਟ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਉਨਾਂ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿਤੇ ਕਿ ਨੈਸ਼ਨਲ ਲੋਕ ਅਦਾਲਤ ਨੂੰ ਕਾਮਯਾਬ ਬਣਾਉਣ ਲਈ ਵੱਧ ਤੋਂ ਵੱਧ ਕੇਸ ਰੱਖੇ ਜਾਣ ਤਾਂ ਜੋ ਇਨਾਂ ਕੇਸਾ ਦਾ ਨਿਪਟਾਰਾ ਕੀਤਾ ਜਾ ਸਕੇ।ਉਨਾਂ ਕਿਹਾ ਕਿ ਨੈਸਨਲ ਲੋਕ ਅਦਾਲਤ ਦਾ ਮੁੱਖ ਮਨੋਰਥ/ਰਾਜ਼ੀਨਾਮੇਂ ਰਾਹੀਂ ਅਦਾਲਤੀ ਕੇਸਾਂ ਦਾ ਨਿਪਟਾਰਾ ਕਰਵਾਉਣਾ ਹੈ ਤਾਂ ਜੋ ਧਿਰਾਂ ਦਾ ਪੈਸਾ ਅਤੇ ਸਮਾਂ ਬਚ ਸਕੇ।ਲੋਕ ਅਦਾਲਤ ‘ਚ ਗੰਭੀਰ ਕਿਸਮ ਦੇ ਫੋਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰਾਂ ਦੇ ਕੇਸ ਸੁਣੇ ਜਾਂਦੇ ਹਨ, ਤਾਂ ਜੋ ਦੋਵੇ ਪਾਰਟੀਆਂ ਦਰਮਿਆਨ ਆਪਸੀ ਭਾਈਚਾਰਾ ਵਧ ਸਕੇ।
Check Also
ਖਾਲਸਾ ਕਾਲਜ ਵੈਟਰਨਰੀ ਨੇ ਕਿਸਾਨ ਮੇਲੇ ’ਚ ਕਾਲਜ ਸਹੂਲਤਾਂ ਦਾ ਕੀਤਾ ਪ੍ਰਦਰਸ਼ਨ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਦੇ …
Punjab Post Daily Online Newspaper & Print Media