Monday, July 28, 2025
Breaking News

ਬੀਬੀ ਕੌਲਾਂ ਜੀ ਭਲਾਈ ਕੇਂਦਰ ਦੇ ਸਲਾਨਾ ਸਮਾਗਮ ਸਮੇਂ 93 ਪ੍ਰਾਣੀਆਂ ਛਕਿਆ ਅੰਮ੍ਰਿਤ

ਕਲਗੀਆਂ ਵਾਲੇ ਦੇ ਸਕੂਲ ਦਾ ਦਾਖਲਾ ਅੰਮ੍ਰਿਤ ਛਕਣ ਨਾਲ ਹੁੰਦਾ ਹੈ – ਭਾਈ ਗੁਰਇਕਬਾਲ ਸਿੰਘ

PPN01101432
ਅੰਮ੍ਰਿਤਸਰ, 01 ਅਕਤੂਬਰ (ਪ੍ਰੀਤਮ ਸਿੰਘ)- ਬੰਦੀ ਛੌੜ ਦਿਵਸ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਦਾ 31ਵਾਂ ਸਾਲਾਨਾ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਭਾਈ ਗੁਰਇਕਬਾਲ ਸਿੰਘ ਜੀ ਦੀ ਪ੍ਰੇਰਨਾ ਸਦਕਾ ਅੰਮ੍ਰਿਤ ਸੰਚਾਰ ਕਰਵਾਇਆ ਗਿਆ, ਜਿਸ ਵਿੱਚ 93 ਪ੍ਰਾਣੀਆਂ ਨੇ ਅੰਮ੍ਰਿਤ ਛਕਿਆ।ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਭਾਈ ਗੁਰਇਕਬਾਲ ਸਿੰਘ ਜੀ ਨੇ ਕਿਹਾ ਕਿ ਹਰ ਗੁਰਸਿੱਖ ਮਾਈ ਭਾਈ ਨੂੰ ਅੰਮ੍ਰਿਤ ਛਕਣਾ ਚਾਹੀਦਾ ਹੈ ਕਿਉਂ ਕਿ ਕੱਲਗੀਆਂ ਵਾਲੇ ਦੇ ਸਕੂਲ ਦਾ ਦਾਖਲਾ ਅਤੇ ਗੁਰੂ ਗੋਬਿੰਦ ਸਿੰਘ ਜੀ ਦੀਆਂ ਧੀਆਂ ਪੁੱਤਰ ਅਸੀਂ ਤਦ ਹੀ ਬਣ ਸਕਾਂਗੇ ਜੇਕਰ ਅਸੀਂ ਅੰਮ੍ਰਿਤ ਛੱਕ ਕੇ ਬਾਣੀ ਅਤੇ ਬਾਣੇ ਦੇ ਧਾਰਣੀ ਹੋਵਾਂਗੇ।
ਅੰਮ੍ਰਿਤ ਛੱਕਣ ਵਾਲੇ ਪ੍ਰਾਣੀਆਂ ਨੂੰ ਟਰੱਸਟ ਵੱਲੋਂ ਕਕਾਰ ਭੇਟਾ ਰਹਿਤ ਦਿੱਤੇ ਗਏ।ਇਸ ਮੌਕੇ ਟਰੱਸਟ ਵੱਲੋਂ ਵਿਸ਼ੇਸ਼ ਜਪ-ਤਪ ਸਮਾਗਮ ਵੀ ਕਰਵਾਏ ਗਏ ਜਿਸ ਵਿੱਚ ਪਿੰਡਾਂ ਸ਼ਹਿਰਾਂ ਦੀਆਂ ਸੰਗਤਾਂ ਨੇ ਵਾਹਿਗੁਰੂ ਜਾਪ, ਜਪੁਜੀ ਸਾਹਿਬ, ਸੁਖਮਨੀ ਸਾਹਿਬ ਦੇ ਪਾਠਾਂ ਦੀਆਂ ਹਾਜ਼ਰੀਆਂ ਲਗਾਈਆਂ ਅਤੇ ਗੁਰੂ ਕੇ ਕੀਰਤਨੀਆਂ ਨੇ ਸੰਗਤਾਂ ਦੇ ਦਰਸ਼ਨ ਕੀਤੇ।

Check Also

ਸਿੱਖਿਆ ਵਿਭਾਗ ਵਲੋਂ ਜ਼ੋਨ ਕਰਮਪੁਰਾ ਪੱਧਰੀ ਖੇਡ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਰਾਜ ਨੂੰ ‘ਰੰਗਲਾ ਪੰਜਾਬ’ ਬਣਾਉਣ ਅਤੇ …

Leave a Reply