Saturday, August 15, 2026

ਸਿੱਖ ਸ਼ਖ਼ਸੀਅਤਾਂ ਪ੍ਰਤੀ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਵੇ – ਦਮਦਮੀ ਟਕਸਾਲ

ਕਾਰਵਾਈ ਨਾ ਹੋਣ ‘ਤੇ ਉਲੀਕਿਆ ਜਾਵੇਗਾ ਅਗਲਾ ਪ੍ਰੋਗਰਾਮ – ਪ੍ਰੋ: ਸਰਚਾਂਦ ਸਿੰਘ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਕੁੱਝ Harnam Singh Dhumaਫ਼ਿਰਕਾਪ੍ਰਸਤ ਸ਼ਰਾਰਤੀ ਅਨਸਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ, ਬੇਬੇ ਨਾਨਕੀ ਜੀ, ਭਾਈ ਮਰਦਾਨਾ ਜੀ ਪ੍ਰਤੀ ਭੱਦੀ ਅਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਧਰਮ ਪਤਨੀ ਪ੍ਰਤੀ ਵਰਤੀ ਗਈ ਅਸ਼ਲੀਲ ਤੇ ਨਾ-ਕਾਬਲੇ ਬਰਦਾਸ਼ਤ ਸ਼ਬਦਾਵਲੀ ਪ੍ਰਤੀ ਸਖ਼ਤ ਨੋਟਿਸ ਲੈਂਦਿਆਂ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਸਖ਼ਤ ਕਾਰਵਾਈ ਕਰਨ ਲਈ ਪੁਲੀਸ ਪ੍ਰਸ਼ਾਸਨ ਨੂੰ ਕਿਹਾ ਹੈ।
ਭਾਈ ਅਜੈਬ ਸਿੰਘ ਅਭਿਆਸੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਪ੍ਰੋ. ਸਰਚਾਂਦ ਸਿੰਘ ਦੇ ਆਧਾਰਿਤ ਇਕ ਵਫ਼ਦ ਨੇ ਸ਼ਹਿਰ ਦੇ ਡੀ.ਸੀ.ਪੀ ਜਗਮੋਹਨ ਸਿੰਘ ਨਾਲ ਮੁਲਾਕਾਤ ਕਰਕੇ ਮਨਮੋਹਨ ਸਿੰਘ ਬੰਟੀ ਅਤੇ ਅੰਮ੍ਰਿਤਪਾਲ ਸਿੰਘ ਕਲੇਰ ਵਲੋਂ ਦੋ ਮਹੀਨੇ ਪਹਿਲਾਂ ਇਕ ਫ਼ਿਰਕਾਪ੍ਰਸਤ ਤੇ ਵਿਵਾਦਿਤ ਅਖੌਤੀ ਲੀਡਰ ਤੇ ਸਾਥੀਆਂ ਦੇ ਖ਼ਿਲਾਫ਼ ਦਿੱਤੀ ਗਈ ਦਰਖਾਸਤ ‘ਤੇ ਤੁਰੰਤ ਕਾਰਵਾਈ ਕਰਦਿਆਂ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕੀਤੀ ਗਈ। ਵਫ਼ਦ ਨੇ ਕਿਹਾ ਕਿ ਗੁਰੂ ਸਾਹਿਬਾਨ ਅਤੇ ਸਤਿਕਾਰਯੋਗ ਸਿੱਖ ਸ਼ਖ਼ਸੀਅਤਾਂ ਪ੍ਰਤੀ ਦੋਸ਼ੀਆਂ ਵਲੋਂ ਵਰਤੀ ਗਈ ਮੰਦੀ ਸ਼ਬਦਾਵਲੀ ਨੇ ਸਿੱਖ ਹਿਰਦਿਆਂ ਨੂੰ ਗਹਿਰੀ ਠੇਸ ਪਹੁੰਚਾਈ ਹੈ।ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਨੂੰ ਵੀ ਮਾਮਲੇ ‘ਚ ਦਖ਼ਲ ਦੇਣ ਦੀ ਅਪੀਲ ਕੀਤੀ ਹੈ।ਉਨ੍ਹਾਂ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਜਲਦ ਕਾਰਵਾਈ ਨਾ ਕੀਤੀ ਗਈ ਤਾਂ ਸਿੱਖ ਜਥੇਬੰਦੀਆਂ ਨੂੰ ਨਾਲ ਲੈ ਕੇ ਅਗਲਾ ਪ੍ਰੋਗਰਾਮ ਉਲੀਕਿਆ ਜਾਵੇਗਾ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply