Thursday, October 29, 2026

ਧੀਆਂ ਪ੍ਰਤੀ ਨਜ਼ਰੀਆ ਬਦਲਣ ਦੀ ਲੋੜ – ਮਲਹੋਤਰਾ, ਸੰਧੂ

ਅੰਮ੍ਰਿਤਸਰ, 15 ਜਨਵਰੀ (ਪੰਜਾਬ ਪੋਸਟ – ਸੰਧੂ) – ਸਰਕਾਰੀ ਤੇ ਗੈਰ ਸਰਕਾਰੀ ਪੱਧਰ ‘ਤੇ ਹਜ਼ਾਰਾਂ ਧੀਆਂ ਦੀ ਲੋਹੜੀ ਮਨਾਏ ਜਾਣ ਦੇ ਸਿਲਸਿਲੇ ਤੇ ਆਪਣਾ Holy City Sctyਪ੍ਰਤੀਕ੍ਰਮ ਜ਼ਾਹਿਰ ਕਰਦਿਆਂ ਹੋਲੀ ਸਿਟੀ ਵੁਮੈਨ ਵੈਲਫੇਅਰ ਸੁਸਾਇਟੀ ਦੀ ਚੀਫ ਪੈਟਰਨ ਪ੍ਰਿੰ. ਕੁਸੁਮ ਮਲਹੋਤਰਾ ਤੇ ਸੂਬਾਈ ਚੇਅਰਪਰਸਨ ਮੈਡਮ ਹਰਪਵਨਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਧੀਆਂ ਦੇ ਲੋਹੜੀ ਮਨਾਏ ਜਾਣ ਦਾ ਗ੍ਰਾਫ ਬੀਤੇ ਸਾਲਾਂ ਦੇ ਮੁਕਾਬਲੇ ਕਾਫੀ ਹੱਦ ਤੱਕ ਉਚਾ ਹੋਇਆ ਹੈ।ਜਿਸ ਦਾ ਮੁੱਖ ਕਾਰਨ ਲੋਕਾਂ ਦਾ ਧੀਆਂ ਪ੍ਰਤੀ ਮੋਹ ਪਿਆਰ ਵੱਧਣਾ ਹੈ।ਇਹ ਪੰਜਾਬ ਸਰਕਾਰ ਵੱਲੋਂ ਚਲਾਈ ਗਈ “ਬੇਟੀ ਬਚਾਓ ਬੇਟੀ ਪੜ੍ਹਾਓ” ਮੁਹਿੰਮ ਦਾ ਸਾਰਥਿਕ ਨਤੀਜਾ ਵੀ ਕਿਹਾ ਜਾ ਸਕਦਾ ਹੈ।ਸਮਾਜ ਨੂੰ ਵੀ ਧੀਆਂ ਪ੍ਰਤੀ ਨਜ਼ਰੀਆ ਬਦਲਣ ਦੀ ਲੋੜ ਹੈ।ਉਨ੍ਹਾਂ ਮਹਿਲਾ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਸਿਲਸਿਲਾ ਧੀਆਂ ਦੇ ਲੋਹੜੀ ਮਨਾਏ ਜਾਣ ਤੱਕ ਹੀ ਸੀਮਿਤ ਨਹੀਂ ਰਹਿਣਾ ਚਾਹੀਦਾ।

Check Also

ਆਪਰੇਸ਼ਨ ਵਾਕ ਮਿਡ ਐਟਲਾਂਟਿਕ ਅਤੇ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਨੇ ਲੋੜਵੰਦ ਮਰੀਜ਼ਾਂ ਦੇ ਗੋਡੇ ਬਦਲੇ

ਅੰਮ੍ਰਿਤਸਰ, 28 ਅਕਤੂਬਰ (ਜਗਦੀਪ ਸਿੰਘ) – ਲੋੜਵੰਦ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਮਰੀਜ਼ਾਂ ਨੂੰ ਮਿਆਰੀ …

Leave a Reply