ਪਠਾਨਕੋਟ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਜਤਿੰਦਰਪਾਲ ਸਿੰਘ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਗੁਰੂ
ਨਾਨਕ ਦੇਵ ਯੂਨੀਵਰਸਿਟੀ ਸਰਕਾਰੀ ਕਾਲਜ ਨਰੋਟ ਜੈਮਲ ਸਿੰਘ ਵਿਖੇ ‘ਦ ਪ੍ਰੋਫੈਕਟਸ਼ਨ ਆਫ ਚਿਲਡਰਨ ਫਰਾਮ ਸੈਕਸੁਅਲ ਓਫੈਂਸਿਜ਼ ਐਕਟ 2012’ ਦੇ ਸਬੰਧ ਵਿਚ ਸੈਮੀਨਾਰ ਲਗਾਇਆ ਗਿਆ।ਪ੍ਰਿੰਆਂਜਲੀ ਸ਼ਰਮਾ ਐਡਵੋਕੇਟ ਵਲੋਂ ਬੱਚਿਆਂ ਨੂੰ ਐਕਟ ਤਹਿਤ ਬਣੇ ਕਾਨੂੰਨ ਤੇ ਬੱਚਿਆਂ ਨਾਲ ਵਧ ਰਹੇ ਯੌਨ ਸ਼ੋਸਨ ਨੂੰ ਰੋਕਣ ਬਾਰੇ ਦੱਸਿਆ ਗਿਆ।ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਪਠਾਨਕੋਟ ਵਲੋਂ ਨਾਲਸਾ ਸਕੀਮ ਅਤੇ ਪੰਜਾਬ ਸਰਕਾਰ ਵਲੋਂ ਚਲਾਈਆ ਜਾ ਰਹੀਆਂ ਸਕੀਮਾਂ ਬਾਰੇ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਮੋਹਾਲੀ ਦੇ ਟੋਲ ਫ੍ਰੀ ਨੰ 1968 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਇਸ ਮੌਕੇ ਕਾਲਜ ਪਿ੍ਰੰਸੀਪਲ ਅਤੇ ਸਕੂਲ ਦੇ ਸਟਾਫ ਮੈਂਬਰ ਵੀ ਹਾਜ਼ਰ ਸਨ ।
Check Also
ਅਮਰੀਕਾ ਨਿਵਾਸੀ ਬਲਵੰਤ ਸਿੰਘ ਵੱਲੋਂ ਲੰਗਰ ਸੇਵਾ ਲਈ ਗੱਡੀ ਅਤੇ ਸਰਾਂ ਲਈ 4 ਲੱਖ ਭੇਟ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ‘ਚ ਸੰਗਤਾਂ …
Punjab Post Daily Online Newspaper & Print Media