ਕਪੂਰਥਲਾ, 15 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਕਪੂਰਥਲਾ ਵੱਲੋਂ ਅੱਜ ਮਿਤੀ 15-01-2020 ਨੂੰ ਨਿਊ ਏ.ਡੀ.ਆਰ ਸੈਂਟਰ
ਕਪੂਰਥਲਾ ਵਿਖੇ ਸਮੂਹ ਪੈਰਾ ਲੀਗਲ ਵਲੰਟੀਅਰਾਂ ਦੀ ਮਾਸਿਕ ਮੀਟਿੰਗ ਅਜੀਤਪਾਲ ਸਿੰਘ ਚੀਫ ਜੂਡੀਸ਼ੀਅਲ ਮੈਜਿਸਟੇ੍ਰਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਕਪੂਰਥਲਾ ਦੀ ਪ੍ਰਧਾਨਗੀ ਹੇਠ ਕੀਤੀ ਗਈ।
ਜਿਸ ਦੌਰਾਨ ਹਾਜ਼ਰ ਪੈਰਾ ਲੀਗਲ ਵਲੰਟੀਅਰਾਂ ਨੂੰ ਹਦਾਇਤ ਕੀਤੀ ਗਈ ਕਿ ਜ਼ਿਲ੍ਹੇ ਦੇ ਦੂਰ ਦੁਰਾਡੇ ਪਿੰਡਾਂ ਵਿੱਚ ਪਹੁੰਚ ਕਰਕੇ ਲੋੜ੍ਹਵੰਦ ਅਤੇ ਗਰੀਬ ਲੋਕਾਂ ਨੂੰ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਾਨੂੰਨੀ ਭਲਾਈ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਜੇਕਰ ਕਿਸੇ ਲੋੜ੍ਹਵੰਦ ਵਿਅਕਤੀ ਨੂੰ ਅਦਾਲਤੀ ਚਾਰਾਜ਼ੋਈ ਲਈ ਮੁਫਤ ਵਕੀਲ ਦੀਆਂ ਸੇਵਾਵਾਂ ਦੀ ਜਰੂਰਤ ਹੈ ਤਾਂ ਉਨ੍ਹਾਂ ਦਾ ਕਾਨੂੰਨੀ ਸਹਾਇਤਾ ਦਾ ਦਰਖਾਸਤ ਫਾਰਮ ਮੌਕੇ ਤੇ ਹੀ ਭਰ ਕੇ ਸੰਬੰਧਿਤ ਫਰੰਟ ਆਫਿਸ ਨੂੰ ਭੇਜਿਆ ਜਾਵੇ ਅਤੇ ਉਸ ‘ਤੇ ਅਗਲੇਰੀ ਕਾਰਵਾਈ ਹੋਣ ਉਪਰੰਤ ਨਿਯੁੱਕਤ ਕੀਤੇ ਗਏ ਵਕੀਲ ਅਤੇ ਉਸ ਦੇ ਮੋਬਾਇਲ ਨੰਬਰ ਸਮੇਤ ਸੰਬੰਧਤ ਪ੍ਰਾਰਥੀ ਨੂੰ ਜਾਣੂ ਕਰਵਾਇਆ ਜਾਵੇ।ਉਹ ਆਪਣੇ ਡਿਊਟੀ ਵਾਲੇ ਦਿਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਚੱਲ ਰਹੇ ਵਿਲੇਜ ਲੀਗਲ ਕੇਅਰ ਐਂਡ ਸਪੋਰਟ ਸੈਂਟਰ ਵਿਖੇ ਆਪਣੀ ਹਾਜਰੀ ਯਕੀਨੀ ਬਣਾਉਣ ਅਤੇ ਆਪਣੀਆਂ ਮਾਸਿਕ ਪ੍ਰਗਤੀ ਰਿਪੋਰਟਾਂ ਹਰੇਕ ਮਹੀਨੇ ਦੇ ਅੰਤ ਵਿੱਚ ਜ਼ਿਲ੍ਹਾ ਅਥਾਰਟੀ ਦੇ ਦਫਤਰ ਨੂੰ ਭੇਜਣ। ਇਸ ਤੋਂ ਇਲਾਵਾ ਉਨ੍ਹਾਂ ਹਦਾਇਤ ਕੀਤੀ ਕਿ ਵਿਭਾਗ ਵੱਲੋਂ ਸਮੇਂ ਸਮੇੇਂ ਤੇ ਲਗਾਏ ਜਾਂਦੇ ਕਾਨੂੰਨੀ ਭਲਾਈ ਸਕੀਮਾਂ ਸੰਬੰਧੀ ਕਾਨੂੰਨੀ ਜਾਗਰੁਕਤਾ ਸੈਮੀਨਾਰਾਂ ਦੌਰਾਨ ਮੁਫਤ ਕਾਨੂੰਨੀ ਸਹਾਇਤਾ, ਲੋਕ ਅਦਾਲਤਾਂ, ਨੈਸ਼ਨਲ ਲੋਕ ਅਦਾਲਤਾਂ, ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਅਤੇ ਵਿਭਾਗ ਵੱਲੋਂ ਚਲਾਈਆਂ ਗਈਆਂ ਵੱਖ-ਵੱਖ ਕਾਨੂੰਨੀ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਪ੍ਰਸਾਰ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਕਪੂਰਥਲਾ, ਫਗਵਾੜਾ, ਸੁਲਤਾਨਪੁਰ ਲੋਧੀ ਅਤੇ ਭੁੱਲਥ ਦੀਆਂ ਅਦਾਲਤਾਂ ਵਿਖੇ ਮਿਤੀ 08-02-2020 ਨੂੰ ਨੈਸ਼ਨਲ ਲੋਕ ਅਦਾਲਤਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਵੱਡੀ ਗਿਣਤੀ ਵਿੱਚ ਕੇਸਾਂ ਦੇ ਨਿਪਟਾਰੇ ਹੋਣ ਦੀ ਸੰਭਾਵਨਾ ਹੈ।ਜੱਜ ਸਾਹਿਬ ਵੱਲੋਂ ਪੈਰਾ ਲੀਗਲ ਵਲੰਟੀਅਰਾਂ ਨੂੰ ਫੀਲਡ ਵਿੱਚ ਆਉਂਦੀਆਂ ਮੁਸ਼ਕਲਾਂ ਬਾਰੇ ਜਾਣਕਾਰੀ ਹਾਸਲ ਕੀਤੀ ਗਈ।
ਇਸ ਮੋਕੇ ਪੈਰਾ ਲੀਗਲ ਵਲੰਟੀਅਰਸ ਬਲਵਿੰਦਰ ਸਿੰਘ ਡਡਵਿੰਡੀ, ਸੁਖਵਿੰਦਰ ਸਿੰਘ ਸੁੱਖਾ, ਬਾਬਾ ਹਰੀ ਬੁੱਧ ਸਿੰਘ, ਮਿਸ ਦਲਜੀਤ ਕੌਰ, ਸ਼੍ਰੀਮਤੀ ਦਵਿੰਦਰ, ਸੰਜੀਵ ਕੁਮਾਰ, ਪਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਸ਼੍ਰੀਮਤੀ ਲਕਸ਼ਮੀ, ਸ਼੍ਰੀਮਤੀ ਪੋ੍ਰਮਿਲਾ ਅਰੋੜਾ, ਵਿਜੈ ਕੁਮਾਰ ਕਾਲੀਆ, ਸੁਨੀਲ ਕੁਮਾਰ, ਮੁਨਸ਼ੀ ਬਲਵਿੰਦਰ ਸਿੰਘ, ਸ਼੍ਰੀਮਤੀ ਮਨਜੀਤ ਬਾਲੂ, ਬਲਦੇਵ ਸਿੰਘ ਸਾਹੀ, ਬਲਬੀਰ ਸਿੰਘ, ਜ਼ਸਵਿੰਦਰਪਾਲ ਸਿੰਘ ਢੱਡਾ ਅਤੇ ਸ਼੍ਰੀਮਤੀ ਕੁਲਵਿੰਦਰ ਕੌਰ ਹਾਜਰ ਸਨ।
Check Also
ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ
ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …
Punjab Post Daily Online Newspaper & Print Media