ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹੇ ਦੇ ਸਮੂਹ ਵਿਭਾਗਾਂ ਵਿੱਚ ਈ-ਆਫਿਸ ਪ੍ਰਾਜੈਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਦੇ
ਕੰਮਾਂ ਸਬੰਧੀ ਰੀਵਿਊ ਮੀਟਿੰਗ ਪ੍ਰੀਸ਼ਦ ਹਾਲ ਵਿਖੇ ਵਧੀਕ ਡਿਪਟੀ ਕਮਿਸ਼ਨਰ ਹਿੰਮਾਸੂ ਅਗਰਵਾਲ ਦੀ ਪ੍ਰਧਾਨਗੀ ਹੇਠ ਹੋਈ।ਸਹਾਇਕ ਕਮਿਸ਼ਨਰ ਜਨਰਲ ਸ਼੍ਰੀਮਤੀ ਅਨਮਜੋਤ ਕੌਰ, ਸਿੰਘ ਚਾਹਲ ਏ.ਡੀ.ਸੀ.ਪੀ, ਰਣਜੀਤ ਸਿੰਘ ਜ਼ਿਲਾ੍ ਸੂਚਨਾ ਅਫਸਰ, ਨਰਿੰਦਰਜੀਤ ਸਿੰਘ ਪੰਨੂ ਜ਼ਿਲਾ੍ਹ ਸਮਾਜਿਕ ਸੁਰੱਖਿਆ ਅਫਸਰ ਤੋਂ ਇਲਾਵਾ ਸਮੂਹ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਸਮੁਹ ਵਿਭਾਗਾਂ ਦੇ ਮੁਖੀਆਂ ਨੂੰ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ 01 ਜਨਵਰੀ 2020 ਤੋਂ ਸਮੂਹ ਦਫ਼ਤਰਾਂ ਦੇ ਕੰਮਕਾਜ਼ ਨੂੰ ਪੇਪਰ ਮੁਕਤ ਕਰਨ ਦੀ ਪ੍ਰਕਿਰਿਆ ਹੋ ਚੁੱਕੀ ਹੈ, ਜਿਸ ਦੇ ਨਾਲ ਦਫ਼ਤਰੀ ਕੰਮਕਾਜ਼ ਅੰਦਰ ਹੋਰ ਤੇਜ਼ੀ ਆਵੇਗੀ ਅਤੇ ਈ-ਆਫ਼ਿਸ ਪੋ੍ਰਜੈਕਟ ਦੀ ਕਾਰਜ ਪ੍ਰਣਾਲੀ ਨਾਲ ਕੰਮ ਪਾਰਦਰਸ਼ੀ ਹੋਵੇਗਾ ।
ਅਗਰਵਾਲ ਨੇ ਜ਼ਿੰਨਾਂ੍ਹ ਵਿਭਾਗਾਂ ਵਲੋ ਅਜੇ ਤੱਕ ਆਪਣੇ ਨੋਡਲ ਅਫਸਰ ਨਿਯੁੱਕਤ ਨਹੀ ਕੀਤੇ ਗਏ ਹਨ, ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਤੁਰੰਤ ਹੀ ਆਪਣੇ ਨੋਡਲ ਅਫਸਰ ਨਿਯੁੱਕਤ ਕਰਨ ਤਾਂ ਜੋ ਉਨਾਂ੍ਹ ਨੂੰ ਸਿਖਲਾਈ ਦਿੱਤੀ ਜਾ ਸਕੇ।ਉਨ੍ਹਾਂ ਹਦਾਇਤ ਕੀਤੀ ਕਿ ਤੁਰੰਤ ਆਪਣੇ ਦਫ਼ਤਰ ਅਧੀਨ ਆਉਂਦੇ ਈ-ਆਫ਼ਿਸ ਲਈ ਲੋੜੀਂਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸੂਚਨਾ ਭੇਜੀ ਜਾਵੇ ਤਾਂ ਜੋ ਉਹਨਾਂ ਦੀ ਈ-ਮੇਲ ਆਈ.ਡੀ ਤੇ ਈ-ਆਫਿਸ ਖਾਤਾ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਈ-ਆਫਿਸ ਪ੍ਰਾਜੈਕਟ ਨੂੰ ਹਰੇਕ ਵਿਭਾਗ ਵਿਚ ਪਹਿਲ ਦੇ ਆਧਾਰ ’ਤੇ ਲਾਗੂ ਕੀਤਾ ਜਾਵੇ ਤਾਂ ਜੋ ਕੰਮ ਵਿਚ ਪਾਰਦਰਸ਼ਤਾ ਦੇ ਨਾਲ ਨਾਲ ਤੇਜ਼ੀ ਆ ਸਕੇ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media