Saturday, August 15, 2026

19, 20 ਅਤੇ 21 ਜਨਵਰੀ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ – ਵਧੀਕ ਡਿਪਟੀ ਕਮਿਸ਼ਨਰ

0 ਤੋਂ 5 ਸਾਲ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਯਕੀਨਨ ਪਿਲਾਉਣ ਦੀ ਅਪੀਲ

ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਹਤ ਵਿਭਾਗ ਵੱਲੋਂ 19 ਜਨਵਰੀ 2020 ਨੂੰ ਹੋਣ ਵਾਲੇ ਨੈਸ਼ਨਲ ਪੋਲੀਓ ਰਾਊਂਡ ਸਬੰਧੀ ਮੀਟਿੰਗ PPNJ1601202007ਵਧੀਕ ਡਿਪਟੀ ਕਮਿਸ਼ਨਰ ਹਿੰਮਾਸੂ ਅਗਰਵਾਲ ਦੀ ਰਹਿਨੁਮਾਈ ਹੇਠ ਹੋਈ, ਇਸ ਮੀਟਿਗ ਵਿਚ ਸਿਵਲ ਸਰਜਨ ਡਾ: ਪ੍ਰਭਦੀਪ ਕੌਰ ਜੋਹਲ, ਜਿਲਾ੍ਹ ਟੀਕਾਕਰਨ ਅਫਸਰ ਡਾ: ਰਮੇਸ਼ ਪਾਲ ਸਿੰਘ, ਡਾ: ਆਰ ਐਸ ਸੇਠੀ, ਡਾ: ਵਿਨੋਦ ਕੁੰਡਲ, ਡਾ: ਭਾਰਤੀ,ਡਾ: ਰਮਨ ਕਾਲੜਾ, ਅਮਨਦੀਪ ਸਿੰਘ ਡਿਪਟੀ ਮੀਡੀਆ ਮਾਸ ਅਫਸਰ ਤੋਂ ਇਲਾਵਾ ਸਾਰੇ ਸੀਨੀਅਰ ਮੈਡੀਕਲ ਅਫਸਰ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਅਗਰਵਾਲ ਨੇ ਕਿਹਾ ਕਿ ਪਲਸ ਪੋਲੀਓ ਦਾ ਕੌਮੀ ਰਾਊਂਡ 19, 20 ਅਤੇ 21 ਜਨਵਰੀ 2020 ਨੂੰ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਦੇ 312665 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਲਾਜ਼ਮੀ ਪਿਲਾਈਆਂ ਜਾਣ, ਇਸ ਉਮਰ ਪੜਾਅ ਦਾ ਕੋਈ ਵੀ ਬੱਚਾ ਪੋਲੀਓ ਬੂੰਦ ਤੋਂ ਵਾਂਝਾ ਨਾ ਰਹੇ।
ਡਾ: ਪ੍ਰਭਦੀਪ ਕੌਰ ਜੋਹਲ ਸਿਵਲ ਸਰਜਨ ਨੇ ਦੱਸਿਆ ਕਿ ਸਵੈ ਸੇਵੀ ਸੰਸਥਾਵਾਂ ਅਤੇ ਵਿਭਾਗਾਂ ਦੇ ਸਹਿਯੋਗ ਨਾਲ ਪਲਸ ਪੋਲੀਓ ਮੁਹਿੰਮ ਤਹਿਤ ਸਿਹਤ ਵਿਭਾਗ ਵੱਲੋਂ ਸਰਕਾਰੀ ਹਸਪਤਾਲਾਂ, ਸਿਹਤ ਕੇਂਦਰਾਂ, ਪਬਲਿਕ ਥਾਵਾਂ, ਰੇਲਵੇ ਸਟੇਸ਼ਨਾਂ, ਬੱਸ ਅੱਡਿਆਂ, ਸਕੂਲਾਂ ਅਤੇ ਚੌਰਾਇਆਂ ਤੇ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾਣਗੀਆਂ।ਉਨਾਂ੍ਹ ਦੱਸਿਆ ਕਿ ਇਸ ਲਈ 1429 ਬੂਥ, 2858 ਟੀਮਾਂ, 292 ਸੁਪਰਵਾਈਜ਼ਰ, 48 ਮੁਬਾਇਲ ਟੀਮਾਂ ਅਤੇ 76 ਟਰਾਂਜ਼ਿਟ ਟੀਮਾਂ ਦੀ ਡਿਊਟੀ ਲਗਾਈ ਗਈ ਹੈ।ਉਨਾਂ੍ਹ ਦੱਸਿਆ ਕਿ ਪੋਲੀਓ ਬੂੰਦਾਂ ਪਿਲਾਉਣ ਲਈ ਬੱਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ ‘ਤੇ ਵੀ ਟੀਮਾਂ ਲਗਾਈਆਂ ਗਈਆਂ ਹਨ।ਭੱਠਿਆਂ, ਫੈਕਟਰੀਆਂ, ਉਸਾਰੀ ਵਾਲੀਆਂ ਥਾਵਾਂ ਅਤੇ ਝੁੱਗੀਆਂ ਝੌਂਪੜੀਆਂ ਆਦਿ ਨੂੰ ਕਵਰ ਕਰਨ ਲਈ ਮੋਬਾਇਲ ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨਾਂ੍ਹ ਕਿਹਾ ਕਿ ਇਸ ਸਾਰੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਸੁਪਰਵਾਇਜ਼ਰ ਵੀ ਲਗਾਏ ਗਏ ਹਨ।
ਇਸ ਮੌਕੇ ਡਾ: ਵਿਨੋਦ ਕੁੰਡਲ ਨੇ ਦੱਸਿਆ ਕਿ ਜ਼ਿਲੇ੍ਹ ਅੰਦਰ ਪੈਦੇ ਸਾਰੇ ਟੋਲ ਪਲਾਜਾ ‘ਤੇ ਵੀ ਟੀਮਾਂ ਦੀ ਡਿਊਟੀ ਲਗਾਈ ਗਈ ਹੈ, ਜੋ ਜ਼ਿਲੇ੍ਹ ਤੋ ਬਾਹਰੋ ਆਉਦੇ ਜਾਂ ਜਾਂਦੇ ਬੱਚਿਆਂ ਨੂੰ ਵੀ ਪੋਲੀਓ ਬੂੰਦਾ ਪਿਲਾਈਆਂ ਜਾ ਸਕਣ। ਉਨਾਂ੍ਹ ਕਿਹਾ ਕਿ ਇਸ ਤੋਂ ਇਲਾਵਾ 22 ਜਨਵਰੀ ਨੂੰ ਵੀ ਪੋਲੀਓ ਟੀਮਾਂ ਦੁਆਰਾ ਘਰ-ਘਰ ਜਾ ਕੇ ਨਰੀਖਣ ਕੀਤਾ ਜਾਵੇਗਾ ਕਿ ਕੋਈ ਬੱਚਾ ਪੋਲੀਓ ਬੂੰਦਾਂ ਤੋਂ ਵਾਂਝਾ ‘ਤੇ ਨਹੀ ਰਹਿ ਗਿਆ।
ਜ਼ਿਲਾ੍ਹ ਟੀਕਾਕਰਨ ਅਫ਼ਸਰ ਡਾ. ਰਮੇਸ਼ਪਾਲ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਜਿਥੇ ਟੀਕਾਕਰਨ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ, ਉਥੇ ਹੀ ਪੋਲੀਓ ਦੇ ਮਾਮਲੇ ਵਿਚ ਵੀ ਸਾਵਧਾਨੀ ਵਰਤਣ ਦੀ ਜਰੂਰਤ ਹੈ।

Check Also

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ 6.50 ਲੱਖ ਬੂਟੇ ਲਗਾਉਣ ਦੀ ਮੁਹਿੰਮ ਜਾਰੀ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ)¸-  ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ …

Leave a Reply