ਕਪੂਰਥਲਾ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪ੍ਰਸ਼ਾਸਨ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ
ਦੀ ਰਹਿਨੁਮਾਈ ਹੇਠ ‘ਬੇਟੀ ਬਚਾਓ ਬੇਟੀ ਪੜ੍ਹਾਓ’ ਮੁਹਿੰਮ ਤਹਿਤ ਜ਼ਿਲ੍ਹਾ ਪੱਧਰੀ ‘ਧੀਆਂ ਦੀ ਲੋਹੜੀ’ ਸਮਾਗਮ ਸ਼ਾਲੀਮਾਰ ਬਾਗ ਕਪੂਰਥਲਾ ਵਿਖੇ 18 ਜਨਵਰੀ 2020 ਦਿਨ ਸਨਿਚਰਵਾਰ ਸਵੇਰੇ 11.00 ਵਜੇ ਮਨਾਇਆ ਜਾਵੇਗਾ।ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਨੇ ਦੱਸਿਆ ਕਿ ਇਸ ਦੌਰਾਨ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਹੋਵੇਗਾ, ਜਿਸ ਵਿਚ ਗਿੱਧਾ, ਭੰਗੜਾ ਅਤੇ ਨਾਟਕ ਆਦਿ ਵਿਸ਼ੇਸ਼ ਖਿੱਚ ਦੇ ਕੇਂਦਰ ਹੋਣਗੇ।ਇਸ ਤੋਂ ਇਲਾਵਾ ਨਾਰੀ ਸਸ਼ਕਤੀਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗਠਿਤ ਕੀਤੇ ਗਏ ਸਵੈ-ਸਹਾਈ ਗਰੁੱਪਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ ਅਤੇ ਉਨ੍ਹਾਂ ਵੱਲੋਂ ਤਿਆਰ ਕੀਤਾ ਖਾਣ-ਪੀਣ ਦਾ ਸਾਮਾਨ, ਵਿਸ਼ੇਸ਼ ਕਰਕੇ ਲੋਹੜੀ ਦੇ ਲੱਡੂ ਵੰਡੇ ਜਾਣਗੇ।ਇਸੇ ਤਰ੍ਹਾਂ ‘ਪੋਸ਼ਣ ਅਭਿਆਨ’ ਸਕੀਮ ਤਹਿਤ ਲੋਕਾਂ ਨੂੰ ਘਰ ਦਾ ਬਣਿਆ ਪੌਸ਼ਟਿਕ ਖਾਣਾ ਖਾਣ ਲਈ ਪ੍ਰੇਰਿਤ ਕੀਤਾ ਜਾਵੇਗਾ ਅਤੇ ਆਂਗਣਵਾੜੀ ਸੁਪਰਵਾਈਜ਼ਰਾਂ ਦੁਆਰਾ ਵੱਖ-ਵੱਖ ਖਾਣਿਆਂ ਦੀ ਪ੍ਰਦਰਸ਼ਨੀ ਲਗਾਈ ਜਾਵੇਗੀ।ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਹੁੰਮ-ਹੁੰਮਾ ਕੇ ਪਹੁੰਚ ਕੇ ਧੀਆਂ ਦੇ ਇਸ ਲੋਹੜੀ ਸਮਾਗਮ ਦਾ ਆਨੰਦ ਮਾਨਣ ਦਾ ਸੱਦਾ ਦਿੱਤਾ।
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਸਨੇਹ ਲਤਾ ਨੇ ਦੱਸਿਆ ਕਿ ਇਸੇ ਤਰ੍ਹਾਂ ਦੇ ਸਮਾਗਮ ਸਬ-ਡਵੀਜ਼ਨ ਪੱਧਰ ’ਤੇ ਭੁਲੱਥ, ਫਗਵਾੜਾ ਅਤੇ ਸੁਲਤਾਨਪੁਰ ਲੋਧੀ ਵਿਖੇ ਵੀ ਕਰਵਾਏ ਜਾਣਗੇ।
Check Also
ਡਾਕ ਸਮੱਗਰੀ ਦੀ ਬੁਕਿੰਗ ਲਈ ਵੱਡੇ ਪਿਕਅੱਪ ਵਾਹਨ ਨੂੰ ਹਰੀ ਝੰਡੀ
ਅੰਮ੍ਰਿਤਸਰ, 18 ਸਤੰਬਰ (ਸੁਖਬੀਰ ਸਿੰਘ) – ਚਰਨਜੀਤ ਸਿੰਘ ਪ੍ਰਵਰ ਅਧਿਕਾਰੀ ਡਾਕਘਰ ਅੰਮ੍ਰਿਤਸਰ ਮੰਡਲ ਵੱਲੋਂ ਅੰਮ੍ਰਿਤਸਰ …
Punjab Post Daily Online Newspaper & Print Media