ਅੰਮ੍ਰਿਤਸਰ, 16 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਆਰਟ ਗੈਲਰੀ ਦੇ ਵੇਹੜੇ ਵਿੱਚ ਪੰਜਾਬ ਦਾ
ਆਪਸੀ ਪ੍ਰੇਮ ਤੇ ਸਾਂਝੀਵਾਲਤਾ ਦਾ ਤਿਓਹਾਰ ਲੋਹੜੀ ਜੋਸ਼ੋਖਰੋਸ਼ ਨਾਲ ਮਨਾਇਆ ਗਿਆ।ਵਿਸ਼ੇਸ਼ ਤੌਰ `ਤੇ ਪੁੱਜੇ ਆਰਟ ਗੈਲਰੀ ਦੇ ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਨਾਲ ਮਿਲ ਕੇ ਲੋਹੜੀ ਬਾਲਣ ਦੀ ਰਸਮ ਅਦਾ ਕੀਤੀ।ਇਸ ਸਮੇਂ ਇਕੱਤਰ ਹੋਏ ਆਰਟਿਸਟਾਂ ਨੇ ਲੋਹੜੀ ਦੇ ਗੀਤ ਗਾਏ ਅਤੇ ਗਿੱਧੇ-ਭੰਗੜੇ ਦੀ ਰੌਣਕ ਲਾ ਕੇ ਖੁਸ਼ੀਆਂ ਸਾਂਝੀਆਂ ਕੀਤੀਆਂ।ਲੋਹੜੀ ਦੀ ਰਵਾਇਤ ਅਨੁਸਾਰ ਹਾਜ਼ਰੀਨ ਨੂੰ ਮੁੰਗਫਲੀ ਰਿਓੜੀਆਂ, ਖਜ਼ੂਰਾਂ ਵੰਡੀਆਂ ਗਈਆਂ।ਸੰਸਥਾ ਦੇ ਜਨਰਲ ਸੈਕਟਰੀ ਡਾ. ਅਰਵਿੰਦਰ ਸਿੰਘ ਚਮਕ ਨੇ ਹਾਜ਼ਰੀਨ ਨੂੰ ਲੋਹੜੀ ਦੀਆਂ ਮੁਬਾਰਕਾਂ ਦਿੱਤੀਆਂ।
Check Also
ਯੂਨੀਵਰਸਲ ਪੀਸ ਫੈਡਰੇਸ਼ਨ ਵੱਲੋਂ ਡਾ. ਐਸ.ਪੀ ਸਿੰਘ ਉਬਰਾਏ ‘ਅੰਬੈਸਡਰ ਫਾਰ ਪੀਸ’ ਐਵਾਰਡ ਨਾਲ ਸਨਮਾਨਿਤ
ਅੰਮ੍ਰਿਤਸਰ, 28 ਸਤੰਬਰ ਸਤੰਬਰ (ਜਗਦੀਪ ਸਿੰਘ) – ਆਪਣੀ ਨਿਵੇਕਲੀ ਸੇਵਾ ਕਾਰਜਸ਼ੈਲੀ ਕਾਰਨ ਪੂਰੀ ਦੁਨੀਆਂ ਅੰਦਰ …
Punjab Post Daily Online Newspaper & Print Media