Tuesday, April 21, 2026

ਅਧਿਆਪਕ ਯੋਗਤਾ ਟੈਸਟਦੌਰਾਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਘੇਰੇ ‘ਚ ਪਾਬੰਦੀਆਂ ਲਾਗੂ

ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟਰੇਟ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਆਈ.ਏ.ਐਸ ਨੇ ਇੱਕ ਹੁਕਮ ਰਾਹੀਂ ਜ਼ਿਲ੍ਹਾ Gurpreet Khehra DCਪਠਾਨਕੋਟ ਵਿਖੇ 19 ਜਨਵਰੀ 2020 (ਐਤਵਾਰ) ਨੂੰ ਹੋ ਰਹੇ ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ-2018 ਦੌਰਾਨ ਪ੍ਰੀਖਿਆ ਕੇਂਦਰਾਂ ਦੇ 100 ਮੀਟਰ ਦੇ ਘੇਰੇ ਅੰਦਰ 5 ਜਾਂ 5 ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ।ਇਹ ਪਾਬੰਦੀ ਹੁਕਮ ਸਕੂਲਾਂ/ਕਾਲਜਾਂ ਦੇ ਅਧਿਆਪਕਾਂ/ਸਟਾਫ਼ ਤੇ ਲਾਗੂ ਨਹੀਂ ਹੋਵੇਗਾ ਅਤੇ ਨਾ ਹੀ ਉਨ੍ਹਾਂ ਵਿਦਿਆਰਥੀਆਂ/ਉਮੀਦਵਾਰਾਂ ਤੇ ਲਾਗੂ ਹੋਵੇਗਾ, ਜਿਨ੍ਹਾਂ ਦਾ ਪ੍ਰੀਖਿਆ ਕੇਂਦਰ ਸਬੰਧਤ ਸਕੂਲਾਂ/ਕਾਲਜਾਂ ਵਿੱਚ ਬਣਿਆ ਹੋਇਆ ਹੈ।ਇਹ ਹੁਕਮ ਕੇਵਲ 19 ਜਨਵਰੀ 2020 ਨੂੰ ਪ੍ਰੀਖਿਆ ਕੇਂਦਰਾਂ ਨੇੜੇੇ ਲਾਗੂ ਰਹੇਗਾ।

Check Also

ਕਮਿਸ਼ਨਰੇਟ ਪੁਲਿਸ ਅਤੇ ਐਸ.ਓ.ਜੀ ਵਲੋਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਇਲਾਕਿਆਂ ‘ਚ ਚੈਕਿੰਗ

ਅੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਗੁਰਪ੍ਰੀਤ ਸਿੰਘ ਭੁੱਲਰ ਆਈ.ਪੀ.ਐਸ ਦੀਆਂ ਹਦਾਇਤਾਂ ‘ਤੇ …

Leave a Reply