Thursday, February 26, 2026

ਵਿਧਾਇਕ ਨਵਤੇਜ ਸਿੰਘ ਚੀਮਾ ਦਿੱਲੀ ਵਿਧਾਨ ਸਭਾ ਚੋਣਾਂ ਲਈ ਆਬਜ਼ਰਵਰ ਨਿਯੁੱਕਤ

ਕਪੂਰਥਲਾ, 17 ਜਨਵਰੀ (ਪੰਜਾਬ ਪੋਸਟ ਬਿਊਰੋ) – ਸੁਲਤਾਨਪੁਰ ਲੋਧੀ ਵਿਧਾਇਕ ਨਵਤੇਜ ਸਿੰਘ ਚੀਮਾ ਨੂੰ ਕਾਂਗਰਸ ਹਾਈਕਮਾਨ ਵੱਲੋਂ ਦਿੱਲੀ ਵਿਧਾਨ ਸਭਾ ਚੋਣਾਂ Navtej Singh Cheema MLAਲਈ ਆਬਜ਼ਰਵਰ ਨਿਯੁੱਕਤ ਕੀਤਾ ਗਿਆ ਹੈ।ਆਪਣੀ ਇਸ ਨਿਯੁੱਕਤੀ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚੀਮਾ ਨੇ ਕਿਹਾ ਕਿ ਹਾਈਕਮਾਨ ਵੱਲੋਂ ਸੌਂਪੀ ਗਈ ਇਸ ਅਹਿਮ ਜਿੰਮੇਵਾਰੀ ਨੂੰ ਉਹ ਪੂਰੀ ਮਿਹਨਤ ਤੇ ਤਨਦੇਹੀ ਨਾਲ ਨਿਭਾਉਣਗੇ।ਪਾਰਟੀ ਹਾਈਕਮਾਨ ਦਾ ਧੰਨਵਾਦ ਕਰਦਿਆਂ ਉਨ੍ਹਾਂ ਕਿਹਾ ਕਿ ਹਾਈਕਮਾਨ ਵੱਲੋਂ ਉਨ੍ਹਾਂ ’ਤੇ ਜੋ ਵਿਸ਼ਵਾਸ ਪ੍ਰਗਟ ਕੀਤਾ ਗਿਆ ਹੈ, ਉਹ ਉਸ ’ਤੇ ਖ਼ਰੇ ਉਤਰਣ ਲਈ ਜੀਅ-ਤੋੜ ਯਤਨ ਕਰਨਗੇ।
ਜ਼ਿਕਰਯੋਗ ਹੈ ਕਿ ਪਾਰਟੀ ਹਾਈਕਮਾਨ ਵੱਲੋਂ ਇਸ ਤੋਂ ਪਹਿਲਾਂ ਵੀ ਕਈ ਸਟੇਟਾਂ ਵਿਚ ਹੋਈਆਂ ਚੋਣਾਂ ਵਿਚ ਉਨ੍ਹਾਂ ਨੂੰ ਆਬਜ਼ਰਵਰ ਨਿਯੁੱਕਤ ਕੀਤਾ ਜਾ ਚੁੱਕਾ ਹੈ ਅਤੇ ਉਨ੍ਹਾਂ ਵੱਲੋਂ ਆਪਣੀ ਜਿੰਮੇਵਾਰੀ ਨੂੰ ਬਾਖੂਬੀ ਅੰਜ਼ਾਮ ਦਿੱਤਾ ਗਿਆ ਹੈ।ਚੀਮਾ ਦੀ ਇਸ ਨਿਯੁੱਕਤੀ ’ਤੇ ਉਨ੍ਹਾਂ ਦੇ ਸਾਥੀਆਂ ਅਤੇ ਪਾਰਟੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ।

Check Also

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ, 25 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਚਮ ਪਾਤਸ਼ਾਹ ਸ੍ਰੀ ਗੁਰੂ …

Leave a Reply