Tuesday, April 14, 2026

ਕੁੜੀਆਂ ਤੇ ਮੁੰਡਿਆਂ ਨੂੰ ਇਕ ਸਮਾਨ ਸਮਝਣਾ ਚਾਹੀਦਾ ਹੈ – ਡਿਪਟੀ ਕਮਿਸ਼ਨਰ

ਧੀਆਂ ਦੀ ਲੋਹੜੀ ਮਨਾਈ, 51 ਨਵਜੰਮੀਆਂ ਬੱਚੀਆਂ ਨੂੰ ਕੰਬਲ ਭੇਂਟ ਕੀਤੇ ਗਏ

ਭੀਖੀ/ਮਾਨਸਾ, 17 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ) – ਜ਼ਿਲ੍ਹਾ ਪ੍ਰਸ਼ਾਸ਼ਨ ਮਾਨਸਾ ਦੁਆਰਾ ਸਥਾਨਕ ਬੱਚਤ ਭਵਨ ਵਿਖੇ 51 ਨਵਜੰਮੀਆ ਬੱਚੀਆਂ ਦੀ PPNJ1701202015ਲੋਹੜੀ ਬਾਲੀ ਗਈ।ਬੱਚੀਆਂ ਦੀਆਂ ਮਾਵਾਂ ਨੂੰ ਤੋਹਫ਼ੇ ਅਤੇ ਸਰਟੀਫਿਕੇਟ ਵੰਡ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ।
ਇਸ ਮੌਕੇ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਅਪਨੀਤ ਰਿਆਤ ਨੇ ਕਿਹਾ ਕਿ ਧੀਆਂ ਪੁੱਤਾਂ ਨਾਲੋਂ ਕਿਤੇ ਵੀ ਘੱਟ ਨਹੀਂ ਹਨ।ਕੁੜੀਆਂ ਨੂੰ ਮੁੰਡਿਆਂ ਵਾਂਗ ਹੀ ਬਰਾਬਰ ਮੌਕੇ ਦੇਣੇ ਚਾਹੀਦੇ ਹਨ ਅਤੇ ਉਨ੍ਹਾਂ ਦੀ ਪਰਵਰਿਸ਼ ਵਿਚ ਕੋਈ ਫਰਕ ਨਹੀਂ ਰੱਖਣਾ ਚਾਹੀਦਾ।
ਇਸ ਮੌਕੇ ਲੋਹੜੀ ਬਾਲੀ ਗਈ ਅਤੇ 0 ਤੋਂ 3 ਸਾਲ ਤੱਕ ਦੀਆਂ ਬੱਚੀਆਂ ਦੀਆਂ ਮਾਵਾਂ ਨੂੰ ਕੰਬਲ, ਖਾਣ ਪੀਣ ਦਾ ਸਾਮਾਨ ਅਤੇ ਸਰਟੀਫਿਕੇਟ ਵੀ ਵੰਡੇ ਗਏ।
ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ, ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਅਵਿਨਾਸ਼ ਕੌਰ ਵਾਲੀਆ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਲਵਲੀਨ ਕੌਰ, ਮੈਡੀਕਲ ਅਫ਼ਸਰ ਡਾ. ਬਲਜੀਤ ਕੌਰ ਦੁਆਰਾ ਕੰਬਲ ਵੰਡੇ ਗਏ।ਭੋਲਾ ਸਿੰਘ ਦੁਆਰਾ ਸਟੇਜ ਸੰਚਾਲਨ ਕੀਤਾ ਗਿਆ।ਇਸ ਤੋਂ ਇਲਾਵਾ ਉਪ ਜ਼ਿਲ੍ਹਾ ਸਿਖਿਆ ਅਫ਼ਸਰ ਜਗਰੂਪ ਭਾਰਤੀ, ਸੀ.ਡੀ.ਪੀ.ਓ ਸ੍ਰੀਮਤੀ ਕਿਰਨ, ਸੀ.ਡੀ.ਪੀ.ਓ ਸ੍ਰੀਮਤੀ ਨੇਹਾ, ਵਨ ਸਟੋਪ ਸੈਂਟਰ ਤੋਂ ਗਗਨ, ਆਂਗਣਵਾੜੀ ਵਰਕਰ, ਸੁਪਰਵਾਇਜ਼ਰ ਅਤੇ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਦੇ ਸਟਾਫ਼ ਮੈਂਬਰ ਮੌਜੂਦ ਸਨ।

Check Also

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਡਾ. ਅੰਬੇਦਕਰ ਜਯੰਤੀ ਸੰਬੰਧੀ ਸਮਾਗਮ 15 ਅਪ੍ਰੈਲ ਨੂੰ

ਅੰਮ੍ਰਿਤਸਰ, 14 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਡਾ. ਬੀ.ਆਰ ਅੰਬੇਦਕਰ …

Leave a Reply