Sunday, April 5, 2026

ਪਹਿਲਾ ਪਰਵਾਸੀ ਸਾਹਿਤ ਚਿੰਤਕ ਪੁਰਸਕਾਰ ਡਾ. ਹਰਚੰਦ ਸਿੰਘ ਬੇਦੀ ਨੂੰ

23-24 ਜਨਵਰੀ ਨੂੰ ਵਿਸ਼ਵ ਪੰਜਾਬੀ ਕਾਨਫ਼ਰੰਸ ਮੌਕੇ ਮਿਲੇਗਾ ਪੁਰਸਕਾਰ

ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵਿਖੇ 23-24 ਜਨਵਰੀ, 2020 ਨੂੰ Harchand S Bediਹੋਣ ਜਾ ਰਹੀ ਤੀਸਰੀ ਅੰਤਰਰਾਸ਼ਟਰੀ ਕਾਨਫ਼ਰੰਸ ਮੌਕੇ ਪਰਵਾਸੀ ਸਾਹਿਤ ਦੇ ਉਘੇ ਵਿਦਵਾਨ ਡਾ. ਹਰਚੰਦ ਸਿੰਘ ਬੇਦੀ ਸਾਬਕਾ ਮੁਖੀ ਤੇ ਪ੍ਰੋਫ਼ੈਸਰ ਸੈਂਟਰ ਫਾਰ ਇਮੀਗਰੈਂਟ ਸਟੱਡੀਜ਼ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਤੇ ਸਾਬਕਾ ਡਾਇਰੈਕਟਰ ਭਾਈ ਵੀਰ ਸਿੰਘ ਖੋਜ ਕੇਂਦਰ ਚੀਫ਼ ਖ਼ਾਲਸਾ ਦੀਵਾਨ ਅੰਮ੍ਰਿਤਸਰ ਨੂੰ ਪਹਿਲਾ ਪਰਵਾਸੀ ਸਾਹਿਤ ਚਿੰਤਕ ਪੁਰਸਕਾਰ ਪ੍ਰਦਾਨ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਾਕਟਰ ਐਸ.ਪੀ ਸਿੰਘ ਸਾਬਕਾ ਵਾਈਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਆਨਰੇਰੀ ਜਨਰਲ ਸਕੱਤਰ ਗੁਜਰਾਂਵਾਲਾ ਖਾਲਸਾ ਐਜੂਕੇਸ਼ਨ ਕੌਂਸਲ, ਕਾਲਜ ਦੇ ਪਿੰ੍ਰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਤੇ ਪ੍ਰੋ. ਗੁਰਭਜਨ ਗਿੱਲ ਨੇ ਦੱਸਿਆ ਕਿ ਇਸ ਪੁਰਸਕਾਰ ਦੀ ਸਥਾਪਨਾ ਕੈਨੇਡਾ ਵਾਸੀ ਤੇ ਇਸੇ ਕਾਲਜ ਦੇ ਪ੍ਰੋਫੈਸਰ ਸਰਬਜੀਤ ਸਿੰਘ ਸਾਬਕਾ ਮੁਖੀ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਨੇ ਆਪਣੇ ਮਾਤਾ ਪਿਤਾ ਸਰਦਾਰਨੀ ਮਹਿੰਦਰ ਕੌਰ ਤੇ ਸਰਦਾਰ ਸ਼ਮਸ਼ੇਰ ਸਿੰਘ ਦੀ ਯਾਦ ਵਿੱਚ ਕੀਤੀ ਹੈ।ਇਸ ਪੁਰਸਕਾਰ ਵਿੱਚ 51000/- ਰੁਪਏ ਦੀ ਇਨਾਮ ਰਾਸ਼ੀ, ਸਨਮਾਨ ਪੱਤਰ ਦੋਸ਼ਲਾ ਤੇ ਸਨਮਾਨ ਚਿੰਨ੍ਹ ਸ਼ਾਮਲ ਹੋਵੇਗਾ।
ਡਾ: ਐਸ.ਪੀ ਸਿੰਘ ਨੇ ਦੱਸਿਆ ਕਿ ਅੰਮ੍ਰਿਤਸਰ ਵਾਸੀ ਲੇਖਕ ਬੇਦੀ ਲਾਲ ਸਿੰਘ ਸਾਹਿਤਕਾਰ ਦੇ ਖੋਜੀ ਵਿਦਵਾਨ ਪੁੱਤਰ ਡਾ. ਹਰਚੰਦ ਸਿੰਘ ਬੇਦੀ ਦੀਆਂ ਹੁਣ ਤੱਕ ਕੁੱਲ 67 ਆਲੋਚਨਾ ਪੁਸਤਕਾਂ, 120 ਦੇ ਕਰੀਬ ਖੋਜ ਪੱਤਰ ਪ੍ਰਕਾਸ਼ਿਤ ਹੋ ਚੁੱਕੇ ਹਨ 70 ਰਾਸ਼ਟਰੀ ਅੰਤਰਰਾਸ਼ਟਰੀ ਸੈਮੀਨਾਰਾਂ ‘ਚ ਉਹ ਪੇਪਰ ਪੇਸ਼ ਕਰ ਚੁੱਕੇ ਹਨ ਅਤੇ 110 ਪੁਸਤਕਾਂ ਦੀ ਭੂਮਿਕਾ ਉਨ੍ਹਾਂ ਵਲੋਂ ਲਿਖੀ ਗਈ ਹੈ।ਪਰਵਾਸੀ ਪੰਜਾਬੀ ਸਾਹਿਤ ਤੇ ਆਧਾਰਿਤ 11 ਅੰਤਰਰਾਸ਼ਟਰੀ ਸੈਮੀਨਾਰ ਅਤੇ ਕਾਨਫਰੰਸਾਂ ਦਾ ਉਹ ਸਫ਼ਲ ਆਯੋਜਨ ਕਰਵਾ ਚੁੱਕੇ ਹਨ।ਡਾ. ਹਰਚੰਦ ਸਿੰਘ ਬੇਦੀ ਦਾ ਵਧੇਰੇ ਖੋਜ ਕਾਰਜ ਜਿਥੇ ਪ੍ਰਵਾਸੀ ਪੰਜਾਬੀ ਸਾਹਿਤ ਆਲੋਚਨਾ ਦਾ ਹੈ, ਉਥੇ ਇਸ ਤੋਂ ਇਲਾਵਾ ਉਨ੍ਹਾਂ ਨੇ ਸਿੱਖ ਇਤਿਹਾਸ ਤੇ ਦਰਸ਼ਨ, ਅਦਬੀ ਸ਼ਖ਼ਸੀਅਤਾਂ ਬਾਰੇ ਹਵਾਲਾ ਪੁਸਤਕਾਂ, ਜੀਵਨੀ ਮੂਲਕ ਪੁਸਤਕਾਂ ਵੀ ਸਾਹਿਤ ਜਗਤ ਦੀ ਝੋਲੀ ਪਾਈਆਂ ਹਨ।

Check Also

ਐਨ.ਡੀ.ਡੀ.ਬੀ ਦੇ ਚੇਅਰਮੈਨ ਡਾ. ਮਨੇਸ਼ ਸ਼ਾਹ ਵਲੋਂ ਵੇਰਕਾ ਮਿਲਕ ਪਲਾਂਟ ਦਾ ਦੌਰਾ

ਅੰਮ੍ਰਿਤਸਰ, 4 ਅਪ੍ਰੈਲ (ਸੁਖਬੀਰ ਸਿੰਘ) – ਨੈਸ਼ਨਲ ਡੇਅਰੀ ਡਿਵੈਲਪਮੈਂਟ ਬੋਰਡ (ਐਨ.ਡੀ.ਡੀ.ਬੀ) ਦੇ ਚੇਅਰਮੈਨ ਡਾ. ਮਨੇਸ਼ …

Leave a Reply