Monday, April 6, 2026

ਸੁਖਬੀਰ ਬਾਦਲ ਦੇ ਤਾਨਾਸ਼ਾਹੀ ਰਵੱਈਏ ਤੋਂ ਦੁੱਖੀ ਸੀਨੀਅਰ ਆਗੂਆਂ ਨੇ ਦਿੱਤੇ ਅਸਤੀਫ਼ੇ

ਅਸਤੀਫੇ ਦੇਣ ਵਾਲਿਆਂ ‘ਚ ਧਰਮਜੀਤ ਸੰਗਤਪੁਰਾ, ਜੌਲੀ ਸੰਧੂ, ਹਰਜਿੰਦਰ ਸਿੱਧੂ ਤੇ ਕਾਕਾ ਫਤਿਹਗੜ੍ਹ ਸ਼ਾਮਲ

ਲੌਂਗੋਵਾਲ, 18 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਨੇਕਾਂ ਕੁਰਬਾਨੀਆਂ ਤੋਂ ਬਾਅਦ ਹੋਂਦ ਵਿੱਚ ਆਏ ਸ਼੍ਰੋਮਣੀ ਅਕਾਲੀ ਦਲ ਨੂੰ ਸੁਖਬੀਰ ਸਿੰਘ PPNJ1801202010ਬਾਦਲ ਦੁਆਰਾ ਪਰਿਵਾਰ ਦਲ ਬਣਾ ਕੇ ਪਾਰਟੀ ਦੇ ਸਿਧਾਂਤਕ ਢਾਂਚੇ ਦਾ ਮਜ਼ਾਕ ਬਣਾ ਰੱਖ ਦਿੱਤਾ ਗਿਆ ਹੈ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਐਡਵੋਕੇਟ ਜਗਦੀਪ ਸਿੰਘ ਜੈਲੂ, ਜੌਲੀ ਸੰਧੂ, ਕੋਰ ਕਮੇਟੀ ਮੈਂਬਰ ਧਰਮਜੀਤ ਸਿੰਘ ਸੰਗਤਪੁਰਾ, ਕਾਨੂੰਨੀ ਵਿੰਗ ਦੇ ਜਿਲ੍ਹਾ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਸਿੱਧੂ ਅਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਹਰਿੰਦਰਜੀਤ ਸਿੰਘ ਕਾਕਾ ਫਤਹਿਗੜ੍ਹ ਨੇ ਆਪਣੇ ਅਹੁਦਿਆਂ ਤੋਂ ਅਸਤੀਫੇ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ।ਉਪਰੋਕਤ ਆਗੂਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਸ਼਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦੇ ਤਾਨਾਸ਼ਾਹੀ ਰਵੱਈਏ ਨੇ ਪਾਰਟੀ ਦੀਆਂ ਪਰੰਪਰਾਵਾਂ ,ਸਿਧਾਂਤਕ ਕਦਰਾਂ ਕੀਮਤਾਂ ਅਤੇ ਟਕਸਾਲੀ ਆਗੂਆਂ ਦੇ ਮਾਣ ਸਨਮਾਨ ਨੂੰ ਵੱਡੀ ਢਾਹ ਲਾਈ ਹੈ ਜਿਸ ਦੇ ਚੱਲਦਿਆਂ ਸ਼੍ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦਾ ਅਹੁਦਾ ਵੀ ਨਸੀਬ ਨਾ ਹੋ ਸਕਿਆ।ਉਨ੍ਹਾਂ ਕਿਹਾ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਜਾਂ ਪਰਮਿੰਦਰ ਸਿੰਘ ਢੀਂਡਸਾ ਨੇ ਪਾਰਟੀ ਵਿਰੋਧੀ ਕਿਸੇ ਵੀ ਗਤੀਵਿਧੀ ਵਿਚ ਹਿੱਸਾ ਨਹੀਂ ਲਿਆ ਅਤੇ ਨਾ ਹੀ ਪਾਰਟੀ ਵਿਰੋਧੀ ਕੋਈ ਬਿਆਨਬਾਜ਼ੀ ਕੀਤੀ ਹੈ।ਸੁਖਦੇਵ ਸਿੰਘ ਢੀਂਡਸਾ ਨੇੇ ਪਹਿਲਾਂ ਪਾਰਟੀ ਦੇ ਅੰਦਰ ਬੈਠ ਕੇ ਪਾਰਟੀ ਦੀਆਂ ਨੀਤੀਆਂ ਸੁਧਾਰਨ ਲਈ ਆਵਾਜ਼ ਉਠਾਉਂਦੇ ਰਹੇ ਪਰ ਜਦ ਪਾਰਟੀ `ਚ ਉਨ੍ਹਾਂ ਦੇ ਸੁਝਾਵਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਤਾਂ ਉਨ੍ਹਾਂ ਨੂੰ ਜਨਤਕ ਤੌਰ `ਤੇ ਆਪਣੀ ਗੱਲ ਕਹਿਣ ਲਈ ਮਜ਼ਬੂਰ ਹੋਣਾ ਪਿਆ।ਉਨਾਂ ਕਿਹਾ ਕਿ ਕੱਲ ਬਾਦਲ ਪਰਿਵਾਰ ਦੇ ਇਸ਼ਾਰਿਆਂ ‘ਤੇ ਕੋਰ ਕਮੇਟੀ ਵਲੋਂ ਸੁਖਦੇਵ ਸਿੰਘ ਢੀਂਡਸਾ ਅਤੇ ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਮੁਅੱਤਲ ਕਰਨ ਦੇ ਕੀਤੇ ਗਏ ਨਾਦਰਸ਼ਾਹੀ ਫੁਰਮਾਨ ਦਾ ਉਹ ਤਿੱਖਾ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੀ ਇਸ ਹਰਕਤ ਨਾਲ ਸਪੱਸ਼ਟ ਹੋ ਗਿਆ ਹੈ ਕਿ ਪਾਰਟੀ `ਚ ਕਿਸੇ ਨੂੰ ਆਪਣੀ ਗੱਲ ਕਹਿਣ ਦੀ ਕੋਈ ਆਜ਼ਾਦੀ ਨਹੀਂ, ਜੇ ਕੋਈ ਆਗੂ ਗੱਲ ਕਰਨ ਦੀ ਹਿੰਮਤ ਕਰਦਾ ਹੈ ਤਾਂ ਉਸ ਨੂੰ ਪਾਰਟੀ ਵਿਰੋਧੀ ਕਰਾਰ ਦੇ ਦਿੱਤਾ ਜਾਂਦਾ ਹੈ।ਉਨ੍ਹਾਂ ਕਿਹਾ ਕਿ ਇਸ ਫੈਸਲੇ ਤੋਂ ਬਾਅਦ ਢੀਂਡਸਾ ਸਮਰਥਕਾਂ ਤੇ ਅਕਾਲੀ ਦਲ ਨਾਲ ਜੁੜੇ ਲੋਕਾਂ ਦੇ ਵਿੱਚ ਕਾਫੀ ਰੋਸ ਪਾਇਆ ਜਾ ਰਿਹਾ ਹੈ ਅਤੇ ਢੀਂਡਸਾ ਪਰਿਵਾਰ ਦੇ ਹੱਕ ਵਿੱਚ ਖੁੱਲ ਕੇ ਸਾਹਮਣੇ ਆਏ ਸੈਂਕੜੇ ਆਗੂਆਂ ਨੇ ਸਾਫ ਕਰ ਦਿੱਤਾ ਹੈ ਕਿ ਮਾਣ ਮੱਤੇ ਅਕਾਲੀ ਦਲ ਦੀ ਸ਼ਾਨ ਨੂੰ ਮੁੜ ਸਥਾਪਿਤ ਕੀਤਾ ਜਾਵੇਗਾ ਤੇ ਇੱਕ ਪਰਿਵਾਰ ਨੂੰ ਇਸ ਕੁਰਬਾਨੀਆਂ ਵਾਲੀ ਪਾਰਟੀ ਦੀਆਂ ਸਿਧਾਂਤਕ ਕਦਰਾਂ ਕੀਮਤਾਂ ਨੂੰ ਢਾਹ ਲਾਉਣ ਦੀ ਆਗਿਆ ਬਿਲਕੁੱਲ ਵੀ ਨਹੀਂ ਦਿੱਤੀ ਜਾਵੇਗੀ।ਉਨ੍ਹਾਂ ਕਿਹਾ ਕਿ ਉਹ ਸੁਖਦੇਵ ਸਿੰਘ ਢੀਂਡਸਾ ਦੀ ਉਂਗਲ ਫੜ ਕੇ ਹੀ ਸਿਆਸਤ ਵਿੱਚ ਆਏ ਸਨ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਦਿਲੋਂ ਇੱਜ਼ਤ ਕਰਦੇ ਹਨ।ਪਹਿਲਾਂ ਵੀ ਹਰ ਚੰਗੇ ਮਾੜੇ ਸਮੇਂ ਢੀਂਡਸਾ ਪਰਿਵਾਰ ਨਾਲ ਖੜੇ ਹਨ ਅਤੇ ਅੱਗੋਂ ਵੀ ਖੜੇ ਰਹਿਣਗੇ।ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਮੁੜ ਬੁਲੰਦੀਆਂ ਤੇ ਲੈ ਕੇ ਜਾਣ ਲਈ ਢੀਂਡਸਾ ਪਰਿਵਾਰ ਦੀ ਸੋਚ ਨੂੰ ਘਰ ਘਰ ਤੱਕ ਪਹੁੰਚਾਇਆ ਜਾਵੇਗਾ ।
ਇਸ ਮੌਕੇ ਪ੍ਰਮਿੰਦਰ ਸਿੰਘ ਗੰਢੂਆ ਚੇਅਰਮੈਨ, ਰਾਮ ਸਿੰਘ ਖੋਖਰ, ਪਾਲ ਸਿੰਘ ਲਦਾਲ, ਚਰਨਜੀਤ ਸਿੰਘ ਲਦਾਲ, ਅਮਰੀਕ ਸਿੰਘ, ਅਮਰਜੀਤ ਸਿੰਘ, ਕਰਤਾਰ ਸਿੰਘ, ਦੀਦਾਰ ਸਿੰਘ, ਨਰਾਤਾ ਸਿੰਘ ਗਾਗਾ, ਸੁਜਾਨ ਸਿੰਘ, ਪਵਿੱਤਰ ਸਿੰਘ ਬੈਨੀਵਾਲ, ਅਜੈਬ ਸਿੰਘ ਲਦਾਲ, ਸੀਤਾ ਸਿੰਘ ਲੇਹਲ ਖੁਰਦ ਸਾਰੇ ਸਾਬਕਾ ਸਰਪੰਚ, ਬਲਵਿੰਦਰ ਸਿੰਘ ਕਣਕਵਾਲ, ਬੰਤ ਸਿੰਘ ਖੋਖਰ, ਪ੍ਰਮਿੰਦਰ ਸਿੰਘ ਗੰਢੂਆ, ਹਰਬੰਸ ਸਿੰਘ ਹਮੀਰਗੜ, ਜਸਵਿੰਦਰ ਸਿੰਘ ਬਖੋਰਾ, ਜੌਲੀ ਘੁਮਾਣ, ਸੁਖਵਿੰਦਰ ਸਿੰਘ ਬਿੱਲੂ ਖੰਡੇਵਾਦ, ਡਾ. ਨੈਬ ਸਿੰਘ ਸੰਧੂ ਤੋਂ ਇਲਾਵਾ ਵੱਡੀ ਗਿਣਤੀ ‘ਚ ਅਕਾਲੀ ਵਰਕਰ ਹਾਜ਼ਰ ਸਨ।

Check Also

ਮੁੱਖ ਮੰਤਰੀ ਸਿਹਤ ਯੋਜਨਾ ਦੇ ਬਣ ਰਹੇ ਕਾਰਡਾਂ ਦੇ ਕੰਮ ਦਾ ਵਿਧਾਇਕਾ ਜੀਵਨਜੋਤ ਕੌਰ ਨੇ ਲਿਆ ਜਾਇਜ਼ਾ

ਅੰਮ੍ਰਿਤਸਰ, 5 ਅਪ੍ਰੈਲ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਤੋਂ ਵਿਧਾਇਕਾ ਜੀਵਨਜੋਤ ਕੌਰ …

Leave a Reply