Thursday, June 18, 2026

ਬਾਬਾ ਫ਼ਰੀਦ ਪਬਲਿਕ ਸੀ. ਸੈ. ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਕੀਤੀ ਸਫਾਈ

PPN02101410
ਬਠਿੰਡਾ, 2 ਅਕਤੂਬਰ (ਜਸਵਿੰਦਰ ਸਿੰਘ ਜੱਸੀ/ਅਵਤਾਰ ਸਿੰਘ ਕੈਂਥ ) – ਰਾਸ਼ਟਰਪਿਤਾ ਮਹਾਤਮਾ ਗਾਂਧੀ ਜੀ ਦੇ 146 ਵੇਂ ਜਨਮ ਦਿਨ ਤੇ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਵੱਲੋਂ ਸ਼ੁਰੂ ਕੀਤੀ ਗਈ ਸਫ਼ਾਈ ਮੁਹਿੰਮ ਵਿੱਚ ਸਾਰੇ ਅਦਾਰਿਆਂ ਨੂੰ ਸ਼ਾਮਿਲ ਕੀਤਾ ਗਿਆ ਹੈ।ਬਾਬਾ ਫ਼ਰੀਦ ਪਬਲਿਕਸੀ. ਸੈ. ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਵੀ ਇਸ ਮੁਹਿੰਮ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਹੈ।ਸਕੂਲ ਵੱਲੋਂ ਇਹ ਮੁਹਿੰਮ 26 ਸਤੰਬਰ 2014 ਤੋਂ ਸ਼ੁਰੂ ਕੀਤੀ ਗਈ ਤੇ ਸਾਰੇ ਹੀ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਪ੍ਰਣ ਕੀਤਾ ਕਿ ਹਰ ਸਾਲ 100 ਘੰਟੇ ਸਫ਼ਾਈ ਨੂੰ ਦੇਣਗੇ। ਜਿਸ ਵਿੱਚ ਆਪਣਾ ਆਲਾ-ਦੁਆਲਾ, ਘਰ, ਸਕੂਲ, ਦਫ਼ਤਰ ਸਭ ਸ਼ਾਮਿਲ ਹੋਣਗੇ।ਪ੍ਰਧਾਨ ਮੰਤਰੀ ਜੀ ਦੁਆਰਾ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਵਿਖਾਇਆ ਤੇ ਵੱਧ ਚੜ੍ਹ ਕੇ ਸਕੂਲ ਵਿੱਚ ਸਾਫ਼.-ਸਫ਼ਾਈ ਦਾ ਕੰਮ ਕੀਤਾ।ਦੱਸਣਯੋਗ ਹੈ ਕਿ ਅੱਜ ਦੇ ਦਿਨ ਤੋਂ ਪੰਜਾਬ ਸਰਕਾਰ ਨੇ ਵੀ ਬੱਚਿਆਂ ਦੇ ਸਹਿਯੋਗ ਨਾਲ ਸੋਹਣਾ ਸਕੂਲ ਬਣਾਉਣ ਦਾ ਸ਼ਲਾਘਾਯੋਗ ਕੰਮ ਕੀਤਾ ਹੈ। ਅੱਜ ਵਿਦਿਆਰਥੀਆਂ ਨੇ ਸਕੂਲ ਵਿਖੇ ਹੱਥ ਧੋਣ ਵਾਲੀਆਂ ਥਾਵਾਂ ਦੀ ਸਫ਼ਾਈ ਕੀਤੀ, ਪੌਦਿਆਂ ਦੇ ਹੇਠਲੇ ਹਿੱਸਿਆਂ ਨੂੰ ਕਲੀ ਕੀਤੀ, ਨਵੇਂ ਪੌਦੇ ਲਗਾਏ , ਟੂਟੀਆਂ, ਨਲਕੇ ਕਲਾਸ ਰੂਮ ਅਤੇ ਪਾਣੀ ਵਾਲੀਆਂ ਟੈਂਕੀਆਂ ਦੀ ਸਫ਼ਾਈ ਕੀਤੀ।
ਇਸ ਮੌਕੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਮੈਨੇਜਿੰਗ ਡਾਇਰੈਕਟਰ ਸ. ਗੁਰਮੀਤ ਸਿੰਘ ਧਾਲੀਵਾਲ  ਤੇ ਡਾਇਰੈਕਟਰ ਐਡਮਨ ਸ੍ਰੀਮਤੀ ਪਰਮਜੀਤ ਕੌਰ ਧਾਲੀਵਾਲ ਨੇ ਵਿਦਿਆਰਥੀਆਂ ਨੂੰ ਆਲੇ ਦੁਆਲੇ ਦੀ ਸਫ਼ਾਈ  ਰੱਖ ਕੇ ਭਾਰਤ ਦੇਸ਼ ਨੂੰ ਵੀ ਪੱਛਮੀ ਦੇਸ਼ਾਂ ਦੇ ਬਰਾਬਰ ਸਾਫ਼-ਸੁਥਰਾ ਦੇਸ਼ ਬਣਾ ਸਕਦੇ ਹਾਂ। ਸਕੂਲ ਦੇ ਪ੍ਰਿੰਸੀਪਲ ਦਲਜੀਤ ਸਿੰਘ ਸਿੱਧੂ ਨੇ ਵੀ ਵਿਦਿਆਰਥੀਆਂ ਨਾਲ ਮਿਲ ਕੇ ਸਫ਼ਾਈ ਰੱਖਣ ਦਾ ਪ੍ਰਣ ਲਿਆ ਤੇ ਆਪ ਸਫ਼ਾਈ ਕਰਕੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ।
1

Check Also

ਸਿਹਤ ਵਿਭਾਗ ਵੱਲੋਂ ਵਿਸ਼ਵ ਖ਼ੂਨਦਾਨ ਦਿਹਾੜੇ ਨੂੰ ਸਮਰਪਿਤ ਜਾਗਰੂਕਤਾ ਮੁਹਿੰਮ ਦਾ ਆਯੋਜਨ

ਅੰਮ੍ਰਿਤਸਰ, 17 ਜੂਨ (ਜਗਦੀਪ ਸਿੰਘ) – ਵਿਸ਼ਵ ਖ਼ੂਨਦਾਨ ਦਿਹਾੜੇ `ਤੇ ਸਿਹਤ ਵਿਭਾਗ ਵੱਲੋਂ ਸਵੈਇੱਛਕ ਖ਼ੂਨਦਾਨ …

Leave a Reply