ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵਲੋਂ ਵਾਰਡ ਨੰ: 50 ਅਧੀਨ ਪੈਂਦੇ
ਇਲਾਕੇ ਬਾਬਾ ਬੁੱਢਾ ਸ਼ਾਹ ਬਜਾਰ ਵਿਖੇ ਗਲੀਆਂ, ਨਾਲੀਆਂ ਤੇ ਪੱਕੀਆਂ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ।
ਸੋਨੀ ਨੇ ਦੱਸਿਆ ਕਿ ਵਾਰਡ ਨੰ: 50 ਵਿੱਚ ਕਾਫ਼ੀ ਹੱਦ ਤਕ ਵਿਕਾਸ ਦੇ ਕੰਮ ਮੁਕੰਮਲ ਹੋ ਚੁੱਕੇ ਹਨ ਅਤੇ ਜਿਹੜੇ ਥੋੜੇ ਬਹੁਤੇ ਰਹਿੰਦੇ ਹਨ ਜਲਦੀ ਹੀ ਪੂਰੇ ਕਰ ਦਿੱਤੇ ਜਾਣਗੇ।ਕੇਂਦਰੀ ਵਿਧਾਨ ਸਭਾ ਹਲਕੇ ‘ਚ ਪੈਂਦੇ ਸਾਰੇ ਵਾਰਡਾਂ ਵਿਚ ਐਲ.ਈ.ਡੀ ਲਾਈਟਾਂ ਲਗਾਉਣ ਦਾ ਕੰਮ ਲਗਭਗ ਮੁਕੰਮਲ ਹੋਣ ਵਾਲਾ ਹੈ।ਸੋਨੀ ਨੇ ਕਿਹਾ ਵਾਰਡ ਨੰ: 50 ਵਿੱਚ ਵਿਕਾਸ ਦੇ ਕੰਮਾਂ ‘ਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਵਿਕਾਸ ਸੋਨੀ ਕੌਂਸਲਰ, ਕੌਂਸਲਰ ਰਾਜਬੀਰ ਕੌਰ, ਮਨਜੀਤ ਸਿੰਘ ਬੋਬੀ, ਅਬਰੇਜ ਸਿੰਘ, ਗੁਲਸ਼ਨ ਰਾਜਾ, ਬਿੱਟੂ, ਕਪਿਲ, ਮੀਨਾ, ਮੋਨੀਕਾ, ਪੱਪੂ ਲੱਸੀ ਵਾਲੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media