ਭੀਖੀ, 19 ਜਨਵਰੀ (ਪੰਜਾਬ ਪੋਸਟ – ਕਮਲ ਜਿੰਦਲ)- ਦੇਸ਼ ਨੂੰ ਪੋਲੀਓ ਮੁਕਤ ਕਰਨ ਲਈ ਸਿਹਤ ਮੰਤਰਾਲਾ ਭਾਰਤ ਸਰਕਾਰ ਦੁਆਰਾ ਵਿੱਢੀ ਗਈ ਮੁਹਿੰਮ
ਤਹਿਤ ਸਥਾਨਕ ਰਾਮਲੀਲ੍ਹਾ ਗਰਾਊਂਡ ਵਿਖੇ ਸਿਹਤ ਵਿਭਾਗ ਦੇ ਕਾਮਿਆਂ ਵਲੋਂ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ।ਹੈਲਥ ਇੰਸਪੈਕਟਰ ਗੁਰਦੀਪ ਸਿੰਘ ਨੇ ਦੱਸਿਆ ਕਿ ਸ਼ਹਿਰ ‘ਚ ਕੁੱਲ 7 ਥਾਵਾਂ `ਤੇ ਪੋਲੀਓ ਕੈਂਪ ਲਗਾ ਕੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਜਾ ਰਹੀਆਂ ਹਨ।ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਪੋਲੀਓ ਮੁਕਤ ਕਰਨ ਲਈ ਪੋਲੀਓ ਦੀਆਂ ਦੋ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ ਹੈ ਤਾਂ ਜੋ ਭਵਿੱਖ ਵਿੱਚ ਇਸ ਭਿਆਨਕ ਬੀਮਾਰੀ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਏ.ਐਨ.ਐਮ ਮੈਡਮ ਸਿਮਰਜੀਤ ਕੌਰ, ਆਸ਼ਾ ਵਰਕਰ ਪਰਵਿੰਦਰ ਕੌਰ ਅਤੇ ਵੀਰਪਾਲ ਕੌਰ ਵੀ ਹਾਜ਼ਰ ਸਨ।
Check Also
ਤੇਲ ਬੀਜ਼ ਫ਼ਸਲਾਂ ਨੂੰ ਉਤਸ਼ਾਹਿਤ ਕਰਨ ਲਈ ਆਇਲ ਐਕਸਟਰੈਕਸ਼ਨ ਯੂਨਿਟਾਂ ‘ਤੇ 33 ਫ਼ੀਸਦੀ ਸਬਸਿਡੀ – ਡਾ. ਦੋਸਾਂਝ
ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਅਮਰਜੀਤ ਸਿੰਘ ਦੋਸਾਂਝ ਨੇ …
Punjab Post Daily Online Newspaper & Print Media