ਕਪੂਰਥਲਾ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਡਿਪਟੀ ਕਮਿਸ਼ਨਰ ਸ੍ਰੀਮਤੀ
ਦੀਪਤੀ ਉੱਪਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ।ਜਿਸ ਦੌਰਾਨ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ ਵਿਖੇ ਸ਼ੁਰੂ ਕੀਤੇ ਜਾ ਰਹੇ ਸਾਫਟ ਸਕਿੱਲਜ਼ ਟ੍ਰੇਨਿੰਗ ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਨ੍ਹਾਂ ਪ੍ਰਾਰਥੀਆਂ ਦੀ ਵਿੱਦਿਅਕ ਯੋਗਤਾ ਦਸਵੀਂ ਤੋਂ ਲੈ ਕੇ ਗ੍ਰੈਜੂਏਸ਼ਨ ਤੱਕ ਹੈ, ਉਹ 24 ਜਨਵਰੀ 2020 ਤੱਕ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ, ਪੰਜਵੀਂ ਮੰਜ਼ਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਕਪੂਰਥਲਾ ਵਿਖੇ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਹ ਟ੍ਰੇਨਿੰਗ 2 ਮਹੀਨੇ ਦੀ ਹੋਵੇਗੀ ਅਤੇ ਪ੍ਰਾਰਥੀ ਕੋਲੋਂ ਕੋਈ ਫੀਸ ਚਾਰਜ ਨਹੀਂ ਕੀਤੀ ਜਾਵੇਗੀ। ਟ੍ਰੇਨਿੰਗ ਤੋਂ ਬਾਅਦ ਨੌਕਰੀ ਦੇ ਯੋਗ ਹੋਣ ਲਈ ਘੱਟੋ-ਘੱਟ 100 ਟ੍ਰੇਨਿੰਗ ਪੂਰੀ ਕਰਨੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿੳੂਰੋ, ਕਪੂਰਥਲਾ ਨਾਲ ਫੋਨ ਨੰਬਰ 01822-297216 ਜਾਂ ਮੋਬਾਈਲ ਨੰਬਰ 96469-06412 ਉੱਤੇ ਸੰਪਰਕ ਕੀਤਾ ਜਾ ਸਕਦਾ ਹੈ।
6 ਅਤੇ 7 ਮਾਰਚ ਨੂੰ ਆਈ.ਐਸ.ਬੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਲੱਗਣ ਵਾਲੇ ਰੁਜ਼ਗਾਰ ਮੇਲੇ ਬਾਰੇ ਸਮੂਹ ਨਿਯੋਜਕਾਂ ਨਾਲ ਜੌਬ ਰੋਲਜ਼ ਇਕੱਠੇ ਕਰਨ ’ਤੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ, ਜਿਸ ਵਿਚ ਨੌਕਰੀਆਂ ਦਾ ਸਾਲਾਨਾ ਪੈਕੇਜ ਘੱਟੋ-ਘੱਟ ਤਿੰਨ ਲੱਖ ਰੁਪਏ ਹੋਵੇਗਾ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐਸ.ਪੀ ਆਂਗਰਾ, ਜ਼ਿਲ੍ਹਾ ਰੋਜ਼ਗਾਰ ਜਨਰੇਸ਼ਨ ਤੇ ਟ੍ਰੇਨਿੰਗ ਅਫ਼ਸਰ ਸ੍ਰੀਮਤੀ ਨੀਲਮ ਮਹੇ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
Check Also
ਖ਼ਾਲਸਾ ਕਾਲਜ ਵਿਖੇ ਬੀ.ਐਸਸੀ (ਆਨਰਜ਼) ਐਗਰੀਕਲਚਰ ਦਾ ਹੋਇਆ ਦਾਖਲਾ ਟੈਸਟ
ਅੰਮ੍ਰਿਤਸਰ, 25 ਜੂਨ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਵਿਖੇ ਬੀ.ਐਸ.ਸੀ ਐਗਰੀਕਲਚਰ ਸਮੈਸਟਰ ਪਹਿਲਾ ਲਈ …
Punjab Post Daily Online Newspaper & Print Media