ਕਪੂਰਥਲਾ, 19 ਜਨਵਰੀ (ਪੰਜਾਬ ਪੋਸਟ ਬਿਊਰੋ) – ਜਿਲਾ ਕਪੂਰਥਲਾ ਵਿਖੇ ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਤਿੰਨ ਦਿਨ੍ਹਾਂ
ਨੈਸ਼ਨਲ ਪਲਸ ਪੋਲੀਓ ਰਾਊਂਡ ਮੁਹਿੰਮ ਅੱਜ ਸ਼ੁਰੂ ਕੀਤੀ ਗਈ।ਇਸ ਮੁਹਿੰਮ ਤਹਿਤ ਜਿਲਾ ਡੈਂਟਲ ਹੈਲਥ ਅਫਸਰ ਡਾ. ਸੁਰਿੰਦਰ ਮੱਲ ਅਤੇ ਜਿਲਾ ਪਰਿਵਾਰ ਭਲਾਈ ਅਫਸਰ ਡਾ. ਰਾਜ ਕਰਨੀ ਵੱਲੋਂ ਫਗਵਾੜਾ ਦੇ ਵੱਖ-ਵੱਖ ਬੂਥਾਂ ਜਿਵੇਂ ਕਿ ਭਾਈ ਘਨਈਆ ਜੀ ਗੁਰਦੁਆਰਾ, ਧਰਮ ਕੋਟ ਬੂਥ, ਦਾਨਾ ਮੰਡੀ, ਐਸ.ਬੀ.ਐਸ ਨਗਰ, ਜੇ.ਸੀ.ਟੀ ਮਿਲ ਬੂਥ ਦੀ ਸੁਪੋਰਟਿਵ ਸੁਪਰ ਵਿਜ਼ਨ ਕੀਤੀ ਗਈ।ਅਧਿਕਾਰੀਆਂ ਨੇ ਜਿਥੇ ਟੀਮਾਂ ਨੂੰ ਕਿਹਾ ਗਿਆ ਕਿ 0-5 ਸਾਲ ਦਾ ਕੋਈ ਵੀ ਬੱਚਾ ਇਸ ਤਿੰਨ ਦਿਨ੍ਹਾਂ ਮੁਹਿੰਮ ਦੌਰਾਨ ਬੂੰਦਾਂ ਪੀਣ ਤੋਂ ਵਾਂਝਾ ਨਾ ਰਹੇ, ਉਥੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਸਿਹਤ ਵਿਭਾਗ ਦੀ ਇਸ ਮੁਹਿੰਮ ਨੂੰ ਸਫਲ ਕਰਨ ਵਿੱਚ ਸਹਿਯੋਗ ਕਰਨ ਤੇ ਆਪਣੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਜਰੂਰ ਪਿਲਾਉਣ।
Check Also
ਖਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ਕਾਰਨੀਵਲ-2026 ਪ੍ਰੋਗਰਾਮ ਕਰਵਾਇਆ ਗਿਆ
ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਗਣਿਤ ਵਿਭਾਗ ਵੱਲੋਂ ‘ਕੇ.ਸੀ.ਏ ਮੈਥਮੈਟਿਕਸ …
Punjab Post Daily Online Newspaper & Print Media