ਚੰਡੀਗੜ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਪੁਲਿਸ ਥਾਣਾ ਡੇਰਾਬੱਸੀ ਜਿਲਾ ਐਸ.ਏ.ਐਸ.ਨਗਰ ਵਿਖੇ ਤਾਇਨਾਤ
ਏ.ਐਸ.ਆਈ ਓਂਕਾਰ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।
ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਰਾਜੂ ਵਾਸੀ ਡੇਰਾਬੱਸੀ ਜਿਲਾ ਐਸ.ਏ.ਐਸ ਨਗਰ ਦੀ ਸ਼ਿਕਾਇਤ `ਤੇ ਫ਼ੜਿਆ ਹੈ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਵਲੋਂ ਉਸ ਦੀ ਲੜਕੀ ਦੇ ਪਤੀ ਖਿਲਾਫ ਪੁਲਿਸ ਰਿਪੋਰਟ ਵਿਚ ਉਸ ਦੀ ਮਦਦ ਕਰਨ ਬਦਲੇ ਉਕਤ ਏ.ਐਸ.ਆਈ ਵਲੋ 20,000 ਰੁਪਏ ਦੀ ਮੰਗ ਕੀਤੀ ਗਈ ਹੈ ।
ਵਿਜੀਲੈਂਸ ਵਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਏ.ਐਸ.ਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ `ਤੇ ਹੀ ਦਬੋਚ ਲਿਆ।ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਫਲਾਇੰਗ ਸਕੁਐਡ ਥਾਣਾ ਐਸ.ਏ.ਐਸ ਨਗਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media