Friday, April 17, 2026

ਆਮ ਜਨਤਾ ਵੱਲੋਂ ਮਿਲਟਰੀ ਰੰਗ ਦੀ ਵਰਦੀ ਅਤੇ ਵਾਹਨਾਂ ਦੀ ਵਰਤੋਂ ’ਤੇ ਪਾਬੰਦੀ

ਕਪੂਰਥਲਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਦੀਪਤੀ ਉੱਪਲ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ Deepti Uppal DCਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਦੇਸ਼ ਜਾਰੀ ਕੀਤੇ ਹਨ ਕਿ ਭਾਰਤੀ ਫ਼ੌਜ ਨੂੰ ਛੱਡ ਕੇ ਕੋਈ ਵੀ ਵਿਅਕਤੀ ਜ਼ਿਲ੍ਹਾ ਕਪੂਰਥਲਾ ਅੰਦਰ ਓਲਿਵ ਗਰੀਨ ਰੰਗ ਦੀ (ਮਿਲਟਰੀ ਰੰਗ) ਵਰਦੀ ਅਤੇ ਇਸੇ ਰੰਗ ਦੇ ਵਾਹਨਾਂ ਦੀ ਵਰਤੋਂ ਨਹੀਂ ਕਰੇਗਾ। ਇਹ ਹੁਕਮ 16 ਮਾਰਚ 2020 ਤੱਕ ਲਾਗੂ ਰਹਿਣਗੇ।
ਜਾਰੀ ਹੁਕਮਾਂ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਹੈ ਕਿ ਕੱਝ ਵਿਅਕਤੀ ਓਲਿਵ ਗ੍ਰੀਨ ਰੰਗ (ਮਿਲਟਰੀ ਰੰਗ) ਦੀ ਵਰਦੀ ਅਤੇ ਇਸੇ ਰੰਗ ਦੇ ਵਾਹਨ, ਜਿਹੜੇ ਕਿ ਭਾਰਤੀ ਫ਼ੌਜ ਦੁਆਰਾ ਵਰਤੇ ਜਾਂਦੇ ਹਨ, ਦੀ ਕਿਸੇ ਵੀ ਸਮਾਜ ਵਿਰੋਧੀ ਤੱਤਾਂ ਵੱਲੋਂ ਅਜਿਹੇ ਰੰਗ ਦੀ ਵਰਦੀ ਜਾਂ ਵਾਹਨਾਂ ਆਦਿ ਦੀ ਵਰਤੋਂ ਕਰਦਿਆਂ ਕੋਈ ਵੀ ਗੈਰ-ਕਾਨੂੰਨੀ ਕਾਰਵਾਈ ਜਾਂ ਹਿੰਸਕ ਘਟਨਾ ਨੂੰ ਅੰਜ਼ਾਮ ਦਿੱਤਾ ਜਾ ਸਕਦਾ ਹੈ ।ਇਸ ਲਈ ਫ਼ੌਜ ਦੀ ਵਰਦੀ ਅਤੇ ਵਾਹਨਾਂ ਦੀ ਵੱਖਰੀ ਪਛਾਣ ਨੂੰ ਯਕੀਨੀ ਬਣਾਉਣ ਲਈ ਅਤੇ ਅਜਿਹੀਆਂ ਘਟਨਾਵਾਂ ਰੋਕਣ ਲਈ ਇਹ ਜ਼ਰੂਰੀ ਹੋ ਜਾਂਦਾ ਹੈ ਕਿ ਓਲਿਵ ਗ੍ਰੀਨ ਰੰਗ ਦੀ ਵਰਦੀ ਅਤੇ ਇਸੇ ਰੰਗ ਦੀਆਂ ਜੀਪਾਂ/ਮੋਟਰ ਸਾਈਕਲਾਂ/ਮੋਟਰ ਗੱਡੀਆਂ ਦੀ ਵਰਤੋਂ ਆਮ ਜਨਤਾ ਵੱਲੋਂ ਤੁਰੰਤ ਬੰਦ ਕੀਤੀ ਜਾਵੇ।

Check Also

ਖ਼ਾਲਸਾ ਪਬਲਿਕ ਸਕੂਲ ਅਤੇ ਇੰਟਰਨੈਸ਼ਨਲ ਪਬਲਿਕ ਸਕੂਲ ਦਾ 10ਵੀਂ ਦਾ ਸੀ.ਬੀ.ਐਸ.ਈ ਨਤੀਜ਼ਾ ਸ਼ਾਨਦਾਰ

ਵਿਦਿਆਰਥੀ ਦੇਵਾਂਸ਼ ਅਰੋੜਾ ਨੇ 99.6 ਅੰਕ ਨਾਲ ਪਹਿਲਾਂ ਸਥਾਨ ਹਾਸਲ ਕੀਤਾ – ਪ੍ਰਿੰ: ਅਮਰਜੀਤ ਸਿੰਘ …

Leave a Reply