Thursday, August 27, 2026

ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ 26554 ਬੱਚਿਆਂ ਨੇ ਪੀਤੀਆਂ ਪੋਲੀਓ ਬੂੰਦਾਂ

ਕਪੂਰਥਲਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਸਿਹਤ ਵਿਭਾਗ ਕਪੂਰਥਲਾ ਵੱਲੋਂ ਤਿੰਨ ਦਿਨ੍ਹਾਂ ਪਲਸ ਪੋਲੀਓ ਮੁਹਿੰਮ ਜਾਰੀ ਹੈ। ਮੁਹਿੰਮ ਦੇ ਦੂਸਰੇ ਦਿਨ ਅੱਜ PPNJ2101202005ਜਿਲੇ ਦੇ 0-5 ਸਾਲ ਦੇ 26554 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।ਸਿਵਲ ਸਰਜਨ ਡਾ. ਜਸਮੀਤ ਬਾਵਾ ਨੇ ਦੱਸਿਆ ਕਿ 19 ਜਨਵਰੀ ਤੋਂ 21 ਜਨਵਰੀ ਤੱਕ ਚੱਲਣ ਵਾਲੀ ਇਸ ਮੁਹਿੰਮ ਦੌਰਾਨ ਜਿਲੇ ਦੇ ਕੁੱਲ 83194 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ।ਪਲਸ ਪੋਲੀਓ ਮੁਹਿੰਮ ਦੇ ਦੂਸਰੇ ਦਿਨ ਤੱਕ ਕੁੱਲ 66689 ਬੱਚਿਆਂ ਨੂੰ ਟੀਮਾਂ ਵੱਲੋਂ ਕਵਰ ਕੀਤਾ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਚਾਹੇ ਭਾਰਤ ਵਿਚੋਂ ਪੋਲੀਓ ਖਤਮ ਹੋ ਚੁੱਕਾ ਹੈ ਪਰ ਫਿਰ ਵੀ ਗੁਆਂਢੀ ਰਾਜਾਂ ਤੋਂ ਇਸ ਵਾਇਰਸ ਦੇ ਆਉਣ ਦਾ ਖਤਰਾ ਬਣਿਆ ਰਹਿੰਦਾ ਹੈ।ਉਨ੍ਹਾਂ ਦੱਸਿਆ ਕਿ ਟੀਮਾਂ ਨੂੰ ਵਿਸ਼ੇਸ਼ ਤੌਰ ਤੇ ਹਦਾਇਤ ਹੈ ਕਿ ਹਾਈ ਰਿਸਕ ਏਰੀਆ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਏ।
ਇਸ ਤੋਂ ਇਲਾਵਾ ਸਿਵਲ ਸਰਜਨ ਵੱਲੋਂ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪਲੇ ਵੇਅ, ਕਿੰਡਰਗਾਰਡਨ, ਸਰਕਾਰੀ ਤੇ ਗੈਰ ਸਰਕਾਰੀ ਪ੍ਰਾਈਮਰੀ ਸਕੂਲਾਂ ਵਿੱਚ ਪੈਰੇਂਟਸ ਦੀ ਮੌਜੂਦਗੀ ਵਿੱਚ ਟੀਮਾਂ ਵੱਲੋਂ 0-5 ਸਾਲ ਦੇ ਬੱਚਿਆਂ ਨੂੰ ਪੋਲੀਓ ਰੋਧੀ ਬੂੰਦਾਂ ਪਿਲਾਈਆਂ ਜਾਣ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply