Saturday, March 14, 2026

ਰਣਧੀਰ ਕਾਲਜ ਵਿਖੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ 25 ਜਨਵਰੀ ਨੂੰ

ਕਪੂਰਥਲਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਸਮਾਗਮ 25 ਜਨਵਰੀ 2019 ਨੂੰ ਨਵਾਬ ਜੱਸਾ ਸਿੰਘ PPNJ2101202006ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਵਿਖੇ ਡਿਪਟੀ ਕਮਿਸ਼ਨਰ ਸੀਮਤੀ ਦੀਪਤੀ ਉੱਪਲ ਦੀ ਅਗਵਾਈ ਹੇਠ ਹੋਵੇਗਾ।ਐਸ. ਡੀ. ਐਮ ਕਪੂਰਥਲਾ ਵਰਿੰਦਰ ਪਾਲ ਸਿੰਘ ਬਾਜਵਾ ਨੇ ਇਸ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ।ਇਸ ਦੌਰਾਨ ਉਨ੍ਹਾਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅਧਿਕਾਰੀਆਂ ਦੀਆਂ ਡਿੳੂਟੀਆਂ ਲਗਾਈਆਂ ਅਤੇ ਉਨ੍ਹਾਂ ਨੂੰ ਆਪਣੀ ਜਿੰਮੇਵਾਰੀ ਤਨਦੇਹੀ ਨਾਲ ਨਿਭਾਉਣ ਦੀ ਹਦਾਇਤ ਕੀਤੀ।ਉਨ੍ਹਾਂ ਦੱਸਿਆ ਕਿ ਲੋਕਾਂ, ਖਾਸਕਰ ਨੌਜਵਾਨ ਵਰਗ ਨੂੰ ਵੋਟ ਦੇ ਅਧਿਕਾਰ ਦੇ ਮਹੱਤਵ ਤੋਂ ਜਾਣੂ ਕਰਵਾਉਣ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਇਸ ਸਮਾਗਮ ਵਿਚ ਨਵੇਂ ਬਣੇ ਵੋਟਰਾਂ ਤੋਂ ਇਲਾਵਾ ਵੋਟਰ ਜਾਗਰੂਕਤਾ ਮੁਹਿੰਮ ਵਿਚ ਵਧੀਆ ਕੰਮ ਕਰਨ ਵਾਲੀਆਂ ਸ਼ਖਸੀਅਤਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।
ਚੋਣ ਤਹਿਸੀਲਦਾਰ ਸ੍ਰੀਮਤੀ ਮਨਜੀਤ ਕੌਰ, ਤਹਿਸੀਲਦਾਰ ਕਪੂਰਥਲਾ ਮਨਵੀਰ ਸਿੰਘ ਢਿੱਲੋਂ, ਡਿਪਟੀ ਡਾਇਰੈਕਟਰ ਡੇਅਰੀ ਬਲਵਿੰਦਰ ਜੀਤ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਗੁਲਬਰਗ ਲਾਲ, ਉੱਪ ਮੰਡਲ ਭੂਮੀ ਰੱਖਿਆ ਅਫ਼ਸਰ ਮਨਪ੍ਰੀਤ ਸਿੰਘ, ਜ਼ਿਲ੍ਹਾ ਗਾਈਡੈਂਸ ਕਾਊਂਸਲਰ ਪਰਮਜੀਤ ਸਿੰਘ, ਪ੍ਰਿੰਸੀਪਲ ਜਤਿੰਦਰ ਕੌਰ ਧੀਰ, ਪ੍ਰੋ. ਬੀ.ਐਸ ਵਿਰਕ, ਪ੍ਰੋ. ਸਰਬਜੀਤ ਸਿੰਘ ਧੀਰ, ਨੀਰਜ ਭੰਡਾਰੀ, ਮੈਡਮ ਪੂਜਾ, ਯੋਗੇਸ਼ ਚੰਦਰ ਅਤੇ ਅਜੇ ਕੁਮਾਰ ਤੋਂ ਇਲਾਵਾ ਸਮੂਹ ਸੁਪਰਵਾਈਜ਼ਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply