Tuesday, March 10, 2026

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੜਕੇ ਤੇ ਲੜਕੀਆਂ ਦੇ ਅੰਤਰ-ਵਿਭਾਗੀ ਕੈਰਮ ਮੁਕਾਬਲੇ ਸੰਪਨ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਲੜਕੇ ਅਤੇ ਲੜਕੀਆਂ ਦੇ ਅੰਤਰ-ਵਿਭਾਗੀ PPNJ2101202016ਕੈਰਮ ਮੁਕਾਬਲੇ ਕਰਵਾਏ ਗਏ ਜਿਸ ਵਿਚ ਵੱਖ ਵੱਖ ਵਿਭਾਗਾਂ ਦੇ ਵਿਦਿਆਰਥੀ ਖਿਡਾਰੀਆਂ ਨੇ ਭਾਗ ਲਿਆ।
ਕੈਂਪਸ ਸਪੋਰਟਸ ਦੇ ਇੰਚਾਰਜ ਡਾ. ਅਮਨਦੀਪ ਸਿੰਘ ਨੇ ਦੱਸਿਆ ਕਿ ਲੜਕਿਆਂ ਦੇ ਵਰਗ ਵਿਚ ਯੂਨੀਵਰਸਿਟੀ ਦਾ ਮਿਆਸ-ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸ ਐਂਡ ਮੈਡੀਸਨ ਪਹਿਲੇ ਸਥਾਨ `ਤੇ ਰਿਹਾ।ਦੂਜਾ ਸਥਾਨ ਕਾਨੂੰਨ ਵਿਭਾਗ ਨੇ, ਤੀਜਾ ਸਥਾਨ ਇਲੈਕਟ੍ਰੌਨਿਕਸ ਐਂਡ ਕਮਿਊਨੀਕੇਸ਼ਨ ਇੰਜੀਨਿਅਰਿੰਗ ਵਿਭਾਗ ਨੇ ਅਤੇ ਚੌਥਾ ਸਥਾਨ ਆਰਕੀਟੈਕਚਰ ਵਿਭਾਗ ਨੇ ਹਾਸਲ ਕੀਤਾ।
ਇਸੇ ਤਰ੍ਹਾਂ ਲੜਕੀਆਂ ਦੇ ਵਰਗ ਵਿਚ ਇਲੈਕਟ੍ਰੌਨਿਕਸ ਕਮਿਊਨੀਕੇਸ਼ਨ ਐਂਡ ਇੰਜੀਨਿਅਰਿੰਗ ਵਿਭਾਗ ਨੇ ਪਹਿਲਾ, ਆਰਕੀਟੈਕਚਰ ਨੇ ਦੂਜਾ, ਮਿਆਸ-ਜੀ.ਐਨ.ਡੀ.ਯੂ ਡਿਪਾਰਟਮੈਂਟ ਆਫ ਸਪੋਰਟਸ ਸਾਇੰਸ ਐਂਡ ਮੈਡੀਸਨ ਨੇ ਤੀਜਾ ਅਤੇ ਕਾਨੂੰਨ ਵਿਭਾਗ ਨੇ ਚੌਥਾ ਸਥਾਨ ਹਾਸਲ ਕੀਤਾ।
ਡੀਨ ਵਿਦਿਆਰਥੀ ਭਲਾਈ ਡਾ. ਹਰਦੀਪ ਸਿੰਘ ਨੇ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਹਿਮ ਅੰਗ ਹਨ ਅਤੇ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ।ਉਨ੍ਹਾਂ ਕਿਹਾ ਕਿ ਖੇਡਾਂ ਵਿਚ ਭਾਗ ਲੈਣ ਨਾਲ ਜਿਥੇ ਸਾਡੀ ਸਿਹਤ ਵਧੀਆ ਰਹਿੰਦੀ ਅਤੇ ਉਥੇ ਸਾਨੂੰ ਸਹਿਣਸ਼ੀਲਤਾ ਅਤੇ ਸੰਤੁਲਿਤ ਮੁਕਾਬਲੇਬਾਜ਼ੀ ਦੇ ਗੁਰ ਵੀ ਪ੍ਰਾਪਤ ਹੁੰਦੇ ਹਨ।

Check Also

ਮਹਾਂਲੇਖਾਕਾਰ ਵਿਭਾਗ ਵਲੋਂ 9 ਮਾਰਚ ਨੂੰ ਲਗਾਈ ਜਾਵੇਗੀ ਪੈਨਸ਼ਨ ਅਦਾਲਤ

ਅੰਮ੍ਰਿਤਸਰ, 8 ਮਾਰਚ (ਸੁਖਬੀਰ ਸਿੰਘ) – ਜਿਲ੍ਹੇ ਵਿੱਚ 9 ਮਾਰਚ 2026 ਨੂੰ ਸਵੇਰੇ 10:00 ਵਜੇ …

Leave a Reply