Friday, June 12, 2026

ਵਿਰਾਸਤੀ ਮਾਰਗ ’ਚ ਲਗਾਏ ਬੁੱਤਾਂ ਦੇ ਮਾਮਲੇ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਿਤ ਸਬ-ਕਮੇਟੀ ਦੀ ਮੀਟਿੰਗ ਅੱਜ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਰਸਤੇ ‘ਚ ਲਗਾਏ ਗਏ ਬੁੱਤਾਂ ਦਾ ਮਾਮਲਾ ਸੁਲਝਾਉਣ ਲਈ ਸ੍ਰੀ ਅਕਾਲ Giani Harpreet Sਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਸਬ-ਕਮੇਟੀ ਦਾ ਗਠਨ ਕੀਤਾ ਹੈ।ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਾਜਿੰਦਰ ਸਿੰਘ ਮਹਿਤਾ, ਮੁੱਖ ਸਕੱਤਰ ਡਾ. ਰੂਪ ਸਿੰਘ ਅਤੇ ਚੀਫ਼ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਹਨ, ਜਦਕਿ ਕੋਆਰਡੀਨੇਟਰ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ ਨੂੰ ਲਗਾਇਆ ਗਿਆ ਹੈ।
ਸਬ-ਕਮੇਟੀ ਦੇ ਕੁਆਰਡੀਨੇਟਰ ਸੁਖਦੇਵ ਸਿੰਘ ਭੂਰਾਕੋਹਨਾ ਨੇ ਦੱਸਿਆ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਹੋਏ ਆਦੇਸ਼ ਅਨੁਸਾਰ ਸਬ-ਕਮੇਟੀ ਦੀ ਇਕੱਤਰਤਾ 23 ਜਨਵਰੀ ਨੂੰ ਸ਼ਾਮ 4.00 ਵਜੇ ਸ਼੍ਰੋਮਣੀ ਕਮਟੀ ਦੇ ਮੁੱਖ ਦਫ਼ਤਰ ਵਿਖੇ ਸੱਦੀ ਗਈ ਹੈ।ਉਨ੍ਹਾਂ ਦੱਸਿਆ ਕਿ ਸਬ-ਕਮੇਟੀ ਵਿਚਾਰ-ਵਟਾਂਦਰੇ ਮਗਰੋਂ ਆਪਣੀ ਰਿਪੋਰਟ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਸੌਂਪ ਦੇਵੇਗੀ।

Check Also

ਰੈਡ ਕਰਾਸ ਸੁਸਾਇਟੀ ਅੰਮ੍ਰਿਤਸਰ ਨੂੰ ਦਿੱਲੀ ਜੀ.ਐਸ.ਟੀ ਪ੍ਰੋਫੈਸ਼ਨਲਜ਼ ਗਰੁੱਪ ਵੱਲੋਂ ਕੀਤਾ ਗਿਆ ਸਨਮਾਨਿਤ

ਅੰਮ੍ਰਿਤਸਰ, 11 ਜੂਨ (ਸੁਖਬੀਰ ਸਿੰਘ) – ਮਾਨਵਤਾ ਦੀ ਸੇਵਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ …

Leave a Reply