ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਫੋਰ ਐਸ ਸੰਸਥਾਵਾਂ ਦੇ ਪ੍ਰਬੰਧਕਾਂ ਵਲੋਂ ਜਾਇਦਾਦਾਂ ਵੇਚਣ ‘ਤੇ ਸਥਾਨਕ ਸਿਵਲ ਅਦਾਲਤ ਵਲੋਂ ਅੰਤ੍ਰਿਮ ਰੋਕ
ਲਗਾ ਦਿੱਤੀ ਗਈ ਹੈ।ਸ੍ਰੀ ਗੁਰੂ ਸਿੰਘ ਸਭਾ ਅੰਮ੍ਰਿਤਸਰ ਦੇ ਜਨਰਲ ਸਕੱਤਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਨੇ ਜਾਰੀ ਬਿਆਨ ‘ਚ ਦੱਸਿਆ ਹੈ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਨਾਮ ਫੋਰ ਐਸ ਸੰਸਥਾਵਾਂ ਦੀਆਂ ਗੈਰਕਾਨੂੰਨੀ ਤੌਰ ‘ਤੇ ਵੇਚੀਆਂ ਜਾ ਰਹੀਆਂ ਜਾਇਦਾਦਾਂ ਸਬੰਧੀ ਸ੍ਰੀ ਗੁਰੂ ਸਿੰਘ ਸਭਾ ਅਤੇ ਖ਼ਾਲਸਾ ਕਾਲਜ ਚੈਰੀਟੇਬਲ ਸੁਸਾਇਟੀ ਵਲੋਂ ਮਾਨਯੋਗ ਸਿਵਲ ਜੱਜ ਜੂਨੀਅਰ ਡਵੀਜ਼ਨ ਅਦਾਲਤ ‘ਚ ਮੁਕੱਦਮਾ ਦਾਇਰ ਕੀਤਾ ਗਿਆ ਸੀ।ਜਿਸ ਦੀ ਸੁਣਵਾਈ ਦੌਰਾਨ ਜੱਜ ਸਾਹਿਬ ਵਲੋਂ 20 ਜਨਵਰੀ ਨੂੰ ਜਾਰੀ ਹੁਕਮਾਂ ‘ਤੇ ਬਿਨੈਕਾਰਾਂ ਦੇ ਹੱਕ ‘ਚ ਅੰਤ੍ਰਿਮ ਸਟੇਅ ਜਾਰੀ ਕਰ ਦਿੱਤਾ ਗਿਆ ਹੈ ਅਤੇ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 30 ਜਨਵਰੀ ਨਿਰਧਾਰਿਤ ਕੀਤੀ ਹੈ।
ਫ਼ੋਰ ਐਸ ਮੈਨੇਜਮੈਂਟ ਦੇ ਕਾਰਜਕਾਰੀ ਆਨਰੇਰੀ ਸਕੱਤਰ ਗੁਨਬੀਰ ਸਿੰਘ ਨੇ ਕਿਹਾ ਕਿ ਮਾਣਯੋਗ ਅਦਾਲਤ ਨੇ ਆਪਣੇ ਆਦੇਸ਼ਾਂ ’ਚ ਫ਼ੋਰ.ਐਸ ਪ੍ਰਬੰਧਨ ਨੂੰ ਕਿਸੇ ਵੀ ਤਰ੍ਹਾਂ ਦੀ ਪ੍ਰਾਪਰਟੀ ਦੀ ਵਿਕਰੀ ਕਰਨ ਦੀ ਅਗਲੇ ਹੁਕਮਾਂ ਤੱਕ ਰੋਕ ਲਗਾ ਦਿੱਤੀ ਗਈ ਹੈ।ਉਨਾਂ ਕਿਹਾ ਕਿ ਭਾਈ ਸੰਤ ਸਿੰਘ ਨੇ 1893 ’ਚ ਆਪਣੀਆਂ ਜ਼ਮੀਨਾਂ ਅਤੇ ਜਾਇਦਾਦਾਂ ਦਸਵੇਂ ਸਿੱਖ ਗੁਰੂ ਦੇ ਨਾਮ ’ਤੇ ਦੇ ਦਿੱਤੀਆਂ ਸਨ ਅਤੇ ਇਸ ਸਬੰਧ ’ਚ ਇਕ ਤਮਲੀਕਨਾਮਾ ਵੀ ਲਿਖਿਆ ਗਿਆ ਸੀ।ਜਿਸ ਅਨੁਸਾਰ ਸਿੰਘ ਸਭਾ ਅੰਮ੍ਰਿਤਸਰ ਅਤੇ ਖਾਲਸਾ ਕਾਲਜ ਸੁਸਾਇਟੀ ਉਕਤ ਜ਼ਮੀਨਾਂ ਅਤੇ ਜਾਇਦਾਦਾਂ ਦੀ ਰਾਖੀ ਲਈ ਜ਼ਿੰਮੇਵਾਰ ਹਨ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੈਦ ਹੋਏ ਵਿਵਾਦ ਸਮੇਂ ਸੰਤ ਸਿੰਘ ਸੁੱਖਾ ਸਿੰਘ ਸੰਸਥਾਵਾਂ ਦੇ ਪ੍ਰਬੰਧਕਾਂ ਵਲੋਂ ਦੋਸ਼ਾਂ ਨੂੰ ਨਕਾਰਿਆ ਜਾ ਚੁੱਕਾ ਹੈ।ਉਧਰ ਫੋਰ ਐਸ ਸੰਸਥਾਵਾਂ ਦੇ ਡਾੲਰੈਕਟਰ ਪ੍ਰਿੰਸੀਪਲ ਜਗਦੀਸ਼ ਸਿੰਘ ਨਾਲ ਸੰਪਰਕ ਨਹੀਂ ਹੋ ਸਕਿਆ।
Check Also
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀ ਵਿਦਿਆਰਥਣ ਨੇ ਜੀ.ਐਨ.ਡੀ.ਯੂ ਪ੍ਰੀਖਿਆਵਾਂ ‘ਚ ਹਾਸਲ ਕੀਤਾ ਪਹਿਲਾ ਸਥਾਨ
ਅੰਮ੍ਰਿਤਸਰ, 23 ਅਗਸਤ (ਜਗਦੀਪ ਸਿੰਘ) – ਬੀ.ਬੀ.ਕੇ.ਡੀ.ਏ.ਵੀ.ਕਾਲਜ ਫਾਰ ਵੂਮੈਨ ਨੇ ਇੱਕ ਵਾਰ ਫਿਰ ਸ਼ਾਨਦਾਰ ਅਕਾਦਮਿਕ …
Punjab Post Daily Online Newspaper & Print Media