Tuesday, November 24, 2026

ਮੇਅਰ ਤੇ ਨਿਗਮ ਕਮਿਸ਼ਨਰ ਵਲੋਂ ਐਕਸਿਸ ਬੈਂਕ ਦੀ ਨਵੀਂ ਸ਼ਾਖਾ ਦਾ ਉਦਘਾਟਨ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਨਿਗਮ ਕਮਿਸ਼ਨਰ ਕੋਮਲ ਮਿੱਤਲ ਨੇ ਐਕਸਿਸ ਬੈਂਕ ਵੱਲੋਂ PPNJ2201202007ਸਥਾਨਕ ਰਣਜੀਤ ਐਵਨਿਊ ਵਿਖੇ ਖੋਲੀ ਗਈ 13ਵੀਂ ਨਵੀਂ ਸ਼ਾਖਾ ਦਾ ਰਬਨ ਕੱਟ ਕੇ ਉਦਘਾਟਨ ਕੀਤਾ।ਮੇਅਰ ਰਿੰਟੂ ਨੇ ਕਿਹਾ ਕਿ ਪੁਰਾਣੇ ਅਤੇ ਅੱਜ ਦੇ ਸਮੇਂ ਦੀ ਬੈਂਕਿੰਗ ਪ੍ਰਣਾਲੀ ਵਿੱਚ ਜ਼ਮੀਨ ਅਸਮਾਨ ਦਾ ਫਰਕ ਹੈ ਅਤੇ ਐਕਸਿਸ ਬੈਂਕ ਇਸ ਸਮੇਂ ਅਜਿਹਾ ਬੈਂਕ ਹੈ ਜੋ ਅਤੀ ਆਧੁਨਿਕ ਤਰੀਕੇ ਨਾਲ ਸ਼ਹਿਰ ਵਾਸੀਆਂ ਅਤੇ ਵਪਾਰੀਆਂ ਦੀ ਸੇਵਾ ਕਰ ਰਿਹਾ ਹੈ।ਉਨਾਂ ਬੈਂਕ ਦੇ ਅਧਿਕਾਰੀਆਂ ਨੂੰ ਇਸ ਸ਼ਾਖਾ ਦੇ ਖੁੱਲਣ ‘ਤੇ ਮੁਬਾਰਕਾਂ ਦਿੱਤੀਆਂ।ਇਸ ਮੌਕੇ ਬੈਂਕ ਦੇ ਅਧਿਕਾਰੀਆਂ ਅਮਿਤ ਗੁਪਤਾ ਸਰਕਲ ਹੈਡ, ਅਜੇ ਨਈਅਰ ਕਲੱਸਟਰ ਹੈਡ, ਵਰੁਣ ਮਲਹੋਤਰਾ ਬਰਾਂਚ ਮੈਨੇਜਰ ਅਤੇ ਸਚਿਨ ਕੋਚਰ ਬਿਜ਼ਨਸ ਹੈਡ ਨੇ ਮੇਅਰ ਅਤੇ ਕਮਿਸ਼ਰ ਦਾ ਧੰਨਵਾਦ ਕੀਤਾ।

Check Also

ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ

ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …

Leave a Reply