Monday, September 21, 2026

25 ਦੇ ਪੰਜਾਬ ਬੰਦ ਦੀ ਕਾਮਯਾਬੀ ਲਈ ਪ੍ਰਚਾਰ ‘ਚ ਜੁੱਟੀਆਂ ਪੰਥਕ ਜਥੇਬੰਦੀਆਂ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਦਲ ਖ਼ਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਸੰਘ ਪਰਿਵਾਰ ਅਤੇ ਮੋਦੀ ਹਕੂਮਤ ਦੇ ਹਿੰਦੂ PPNJ2201202012ਰਾਸ਼ਟਰ ਦੇ ਏਜੰਡੇ ਵਿਰੁੱਧ 25 ਜਨਵਰੀ ਨੂੰ ਦਿੱਤੇ ਪੰਜਾਬ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਦਲ ਖ਼ਾਲਸਾ ਦੇ ਮੈਂਬਰਾਂ ਨੇ ਪੰਜਾਬ ਦੇ ਲੋਕਾਂ ਨੂੰ ਬੰਦ ਦੇ ਕਾਰਨਾਂ ਪ੍ਰਤੀ ਜਾਗਰੂਕ ਕਰਨ ਲਈ ਪੋਸਟਰ ਮੁਹਿੰਮ ਆਰੰਭ ਕੀਤੀ ਹੈ।ਦਲ ਖ਼ਾਲਸਾ ਦੇ ਸੀਨੀਅਰ ਆਗੂ ਭਾਈ ਗੁਰਪ੍ਰੀਤ ਸਿੰਘ, ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਅਤੇ ਜਥਾ ਹਿੰਮਤ-ਏ-ਖ਼ਾਲਸਾ ਦੇ ਮੁੱਖ ਸੇਵਾਦਾਰ ਭਾਈ ਪੰਜਾਬ ਸਿੰਘ ਸੁਲਤਾਨਵਿੰਡ ਦੀ ਅਗਵਾਈ ਹੇਠ ਕਾਰਜ-ਕਰਤਾਵਾਂ ਨੇ ਦੁਕਾਨਦਾਰਾਂ ਤੱਕ ਪਹੁੰਚ ਕਰਕੇ ਉਹਨਾਂ ਨੂੰ ਪੋਸਟਰ ਅਤੇ ਪਰਚੇ ਵੰਡੇ ਜਿਸ ਵਿੱਚ ਬੰਦ ਦੇ ਕਾਰਨ ਦੱਸੇ ਹੋਏ ਹਨ ਅਤੇ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਆਪਣੇ ਅਦਾਰੇ ਅਤੇ ਦੁਕਾਨਾਂ ਬੰਦ ਰੱਖ ਕੇ ਮੋਦੀ ਹਕੂਮਤ ਦੇ ਫਾਸ਼ੀਵਾਦੀ ਫ਼ੈਸਲਿਆਂ ਅਤੇ ਨਾਗਰਿਕਤਾ ਕਨੂੰਨ ਅੰਦਰ ਫਿਰਕੂ ਲੀਹਾਂ ‘ਤੇ ਕੀਤੀਆਂ ਤਰਮੀਮਾਂ ਨੂੰ ਰੱਦ ਕਰਨ।
ਸ਼ਹਿਰ ਵਾਸੀਆਂ ਨੂੰ ਵੰਡੇ ਗਏ ਪੈਂਫਲੇਟ ਵਿੱਚ ਮੋਦੀ ਸਰਕਾਰ ਦਾ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਿੱਖ ਕੈਦੀਆਂ ਨੂੰ ਰਿਹਾਅ ਕਰਨ ਤੋਂ ਮੁੱਕਰਨ, ਦਿੱਲੀ ਵਿਖੇ ਭਗਤ ਰਵਿਦਾਸ ਜੀ ਦਾ ਮੰਦਰ ਤੋੜਨ, ਜਾਮੀਆ, ਏ.ਐਨ.ਯੂ ਦੇ ਵਿਦਿਆਰਥੀਆਂ `ਤੇ ਰਾਜ ਪੁਲਿਸ ਵਲੋਂ ਅਤੇ ਜੇ.ਐਨ.ਯੂ ਦੇ ਵਿਦਿਆਰਥੀਆਂ `ਤੇ ਭਾਜਪਾ ਦੇ ਵਿਦਿਆਰਥੀ ਵਿੰਗ ਏ.ਬੀ.ਵੀ.ਪੀ ਦੇ ਗੁੰਡਿਆਂ ਵਲੋਂ ਬੇਰਹਿਮੀ ਨਾਲ ਕੁੱਟਮਾਰ ਕਰਨਾ ਸ਼ਾਮਿਲ ਹਨ।
ਇਸ ਮੌਕੇ ਭਾਈ ਬਲਜੀਤ ਸਿੰਘ ਖ਼ਾਲਿਸਤਾਨੀ, ਭਾਈ ਜਤਿੰਦਰ ਸਿੰਘ, ਭਾਈ ਸਚਮੀਤ ਸਿੰਘ ਆਦਿ ਹਾਜ਼ਰ ਸਨ।

Check Also

ਨਗਰ ਨਿਗਮ ਵੱਲੋਂ ਝਬਾਲ ਰੋਡ ’ਤੇ ਨਾਜਾਇਜ਼ ਕਲੋਨੀ ਖਿਲਾਫ਼ ਡੇਮੋਲੀਸ਼ਨ ਕਾਰਵਾਈ

ਅੰਮ੍ਰਿਤਸਰ, 18 ਸਤੰਬਰ (ਜਗਦੀਪ ਸਿੰਘ) – ਸ਼ਹਿਰ ਵਿੱਚ ਨਾਜਾਇਜ਼ ਉਸਾਰੀ ਅਤੇ ਗੈਰ-ਅਧਿਕਾਰਤ ਕਲੋਨੀਆਂ ਖਿਲਾਫ਼ ਚਲਾਈ …

Leave a Reply