ਜੰਡਿਆਲਾ ਗੁਰੂ, 23 ਜਨਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਕਨੇਡੀਅਨ ਆਈ ਸਾਇਟ ਗਲੋਬਲ ਵਲੋਂ ਰੋਟਰੀ ਕਲੱਬ ਅੰਮ੍ਰਿਤਸਰ ਸਾਉਥ ਈਸਟ ਦੇ
ਸਹਿਯੋਗ ਨਾਲ ਅੱਖਾਂ ਦਾ ਫ੍ਰੀ ਕੈਂਪ ਬਲਾਕ ਜੰਡਿਆਲਾ ਗੁਰੂ ਦੇ ਪਿੰਡ ਅਮਰਕੋਰ (ਰੱਖ ਦੇਵੀਦਾਸ ਪੁਰਾ) ਵਿਖੇ ਸਰਪੰਚ ਜੋਗਾ ਅਤੇ ਸਮੂਹ ਮੈਂਬਰ ਪੰਚਾਇਤ ਦੇ ਉਧਮ ਸਦਕਾ ਲਗਾਇਆ ਗਿਆ।ਕਲੱਬ ਦੇ ਸਾਬਕਾ ਪ੍ਰਧਾਨ ਰੋਟੇਰੀਅਨ ਸੁਰਜੀਤ ਸਿੰਘ ਅਰੋੜਾ ਨੇ ਦੱਸਿਆ ਕਿ ਕੈਂਪ ਦੌਰਾਨ 150 ਦੇ ਕਰੀਬ ਮਰੀਜ਼ਾਂ ਦਾ ਚੈਕਅਪ ਕਰਕੇ ਉਨਾਂ ਨੂੰ ਫ੍ਰੀ ਦਵਾਈਆਂ ਦਿੱਤੀਆਂ ਗਈਆਂ ਅਤੇ 30 ਮਰੀਜ਼ਾਂ ਦੀਆਂ ਅੱਖਾਂ ਦਾ ਮੋਤੀਆ ਬਿੰਦ ਅਪਰੇਸ਼ਨ 30 ਜਨਵਰੀ 2020 ਨੂੰ ਨਿਰਮਲਜੋਤ ਅੱਖਾਂ ਦੇ ਹਸਪਤਾਲ ਅੰਮ੍ਰਿਤਸਰ ਵਿਖੇ ਮੁਫਤ ਕੀਤਾ ਜਾਵੇਗਾ।ਕੈਂਪ ਦੌਰਾਨ ਰੋਟੇਰੀਅਨ ਡਾ. ਪਰਸ਼ੋਤਮ ਲਾਲ, ਹੇਮੰਤ ਕੁਮਾਰ ਅਤੇ ਵਲੰਟੀਅਰ ਸੰਤੋਖ ਸਿੰਘ, ਅਵਤਾਰ ਸਿੰਘ, ਗੁਲਜਾਰ ਸਿੰਘ, ਸੁਖਵਿੰਦਰ ਸਿੰਘ, ਜਪਿੰਦਰ ਪਾਲ ਸਿੰਘ, ਮਨੋਹਰ ਸਿੰਘ, ਸੁਰਿੰਦਰ ਸਿੰਘ ਵਿਸ਼ੇਸ਼ ਤੌਰ ’ਤੇ ਹਾਜਰ ਰਹੇ।
ਸਰਪੰਚ ਜੋਗਾ ਸਿੰਘ ਅਤੇ ਸਮੂਹ ਪੰਚਾਇਤ ਵੱਲੋਂ ਆਏ ਹੋਏ ਮੁੱਖ ਸ਼ਖਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
Check Also
ਪੀ.ਐਮ.ਆਈ.ਡੀ.ਸੀ ਦੀ ਸੀ.ਈ.ਓ ਦੀਪਤੀ ਉਪਲ ਨੇ ਵਿਕਾਸ ਕਾਰਜ਼ਾਂ ਦੀ ਸਮੀਖਿਆ ਕੀਤੀ
ਅੰਮ੍ਰਿਤਸਰ, 25 ਜੁਲਾਈ (ਸੁਖਬੀਰ ਸਿੰਘ) – ਪੰਜਾਬ ਮਿਊਂਸਪਲ ਇਨਫਰਾਸਟਰੱਕਚਰ ਡਿਵੈਲਪਮੈਂਟ ਕੰਪਨੀ ਦੀ ਮੁੱਖ ਕਾਰਜ਼ਕਾਰੀ ਅਧਿਕਾਰੀ …
Punjab Post Daily Online Newspaper & Print Media