Friday, September 20, 2024

550 ਸਾਲਾਂ ਦੀ ਤਰਜ਼ ’ਤੇ ਸ਼੍ਰੋਮਣੀ ਕਮੇਟੀ ਮਨਾਏਗੀ ਤਿੰਨ ਵੱਡੀਆਂ ਸ਼ਤਾਬਦੀਆਂ – ਲੌਂਗੋਵਾਲ

ਸ਼ਤਾਬਦੀ ਸਮਾਗਮਾਂ ਲਈ ਉਚ ਤਾਕਤੀ ਸਬ ਕਮੇਟੀ ਬਣਾਉਣ ਦਾ ਫੈਸਲਾ

ਬਹਾਦਰਗੜ੍ਹ/ਪਟਿਆਲਾ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਆਫ ਅਡਵਾਂਸਡ ਸਟੱਡੀਜ਼ PPNJ2501202001ਇਨ ਸਿੱਖਇਜ਼ਮ ਬਹਾਦਰਗੜ੍ਹ ਪਟਿਆਲਾ ਵਿਖੇ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਦੌਰਾਨ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਾਲ 2020 ਦੌਰਾਨ ਮਨਾਈਆਂ ਜਾਣ ਵਾਲੀਆਂ ਤਿੰਨ ਵੱਡੀਆਂ ਸ਼ਤਾਬਦੀਆਂ ’ਤੇ ਮੋਹਰ ਲਗਾ ਦਿੱਤੀ ਹੈ।ਇਕੱਤਰਤਾ ਦੌਰਾਨ ਧਰਮ ਪ੍ਰਚਾਰ ਕਮੇਟੀ ’ਚ ਵੱਖ-ਵੱਖ ਮਤੇ ਪੇਸ਼ ਕੀਤੇ ਗਏ, ਜਿਨਾਂ ਨੂੰ ਦੀਰਘ ਵਿਚਾਰਾਂ ਤੋਂ ਬਾਅਦ ਸਰਬਸੰਮਤੀ ਨਾਲ ਪ੍ਰਵਾਨ ਕਰ ਲਿਆ ਗਿਆ।
ਇਕੱਤਰਤਾ ਦੌਰਾਨ ਪ੍ਰਧਾਨ ਲੌਂਗੋਵਾਲ ਨੇ ਦੱਸਿਆ ਕਿ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਦਾ 100ਵਾਂ ਸਥਾਪਨਾ ਦਿਵਸ ਮਨਾਉਣ ਸਮੇਤ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਅਤੇ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਨਾਈਆਂ ਜਾਣ ਵਾਲੀਆਂ ਸ਼ਤਾਬਦੀਆਂ ਲਈ ਹਾਈਪਾਵਰ ਸਬ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਗਿਆ।
ਪ੍ਰਧਾਨ ਲੌਂਗੋਵਾਲ ਨੇ ਕਿਹਾ ਕਿ ਸਾਲ 2020 ’ਚ ਤਿੰਨੋਂ ਸ਼ਤਾਬਦੀਆਂ 550ਸਾਲਾ ਪ੍ਰਕਾਸ਼ ਪੁਰਬ ਦੀ ਸ਼ਤਾਬਦੀ ਵਾਂਗ ਜਾਹੋ-ਜਲਾਲ ਨਾਲ ਮਨਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਸ਼ਤਾਬਦੀ ਸਮਾਰੋਹ ਨੂੰ ਲੈ ਕੇ ਉਲੀਕੇ ਜਾਣ ਵਾਲੇ ਪ੍ਰੋਗਰਾਮਾਂ ਦੀਆਂ ਤਿਆਰੀਆਂ ਆਰੰਭ ਦਿੱਤੀਆਂ ਗਈਆਂ ਹਨ।ਉਨਾਂ ਕਿਹਾ ਕਿ ਸ਼ਤਾਬਦੀ ਸਮਾਰੋਹਾਂ ਦੇ ਸਬੰਧ ’ਚ ਗਠਿਤ ਕੀਤੀ ਜਾਣ ਵਾਲੀ ਸਬ ਕਮੇਟੀ ਸਾਲ ਭਰ ਉਲੀਕੇ ਜਾਣ ਵਾਲੇ ਧਾਰਮਕ ਸਮਾਗਮਾਂ ਅਤੇ ਸੈਮੀਨਾਰ ਕਰਵਾਉਣ ਨੂੰ ਲੈ ਕੇ ਰੂਪ ਰੇਖਾ ਤਿਆਰ ਕਰੇਗੀ।
ਇਸ ਮੌਕੇ ਧਰਮ ਪ੍ਰਚਾਰ ਦੇ ਮੈਂਬਰ ਅਜੈਬ ਸਿੰਘ ਅਭਿਆਸੀ, ਮੈਂਬਰ ਮਨਜੀਤ ਸਿੰਘ ਬੱਪੀਆਣਾ, ਮੈਂਬਰ ਪ੍ਰਿਤਪਾਲ ਸਿੰਘ, ਮੈਂਬਰ ਸੁਖਵਰਸ਼ ਸਿੰਘ, ਮੈਂਬਰ ਤੇਜਿੰਦਰਪਾਲ ਸਿੰਘ, ਅੰਤ੍ਰਿੰਗ ਕਮੇਟੀ ਜਸਮੇਰ ਸਿੰਘ ਲਾਛੜੂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਅਵਤਾਰ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਐਡੀਸ਼ਨਲ ਸਕੱਤਰ ਸੁਖਮਿੰਦਰ ਸਿੰਘ, ਨਿੱਜੀ ਸਹਾਇਕ ਦਰਸ਼ਨ ਸਿੰਘ, ਮੈਨੇਜਰ ਕਰਨੈਲ ਸਿੰਘ ਨਾਭਾ, ਅਮਰਪਾਲ ਸਿੰਘ ਆਦਿ ਹਾਜ਼ਰ ਸਨ।

Check Also

ਅਕੈਡਮਿਕ ਵਰਲਡ ਸਕੂਲ ਵਿਖੇ ਸ੍ਰੀ ਗਣੇਸ਼ ਉਤਸਵ ਮਨਾਇਆ

ਸੰਗਰੂਰ, 19 ਸਤੰਬਰ (ਜਗਸੀਰ ਲੌਂਗੋਵਾਲ) – ਅਕੈਡਮਿਕ ਵਰਲਡ ਸਕੂਲ ਖੋਖਰ ਵਿਖੇ ਸ਼੍ਰੀ ਗਣੇਸ਼ ਉਤਸਵ ਸ਼ਰਧਾ …

Leave a Reply