ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੰਧੂ) – ਜਿਲੇ੍ਹ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾਂ ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ (ਰਜਿ) ਅੰਮ੍ਰਿਤਸਰ ਦੇ
ਪ੍ਰਧਾਨ ਅਤੇ ਸਮਾਜ ਸੇਵਕ ਗੁਰਿੰਦਰ ਸਿੰਘ ਮੱਟੂ ਵੱਲੋ ਅੱਜ “ਕੌਮੀ ਬਾਲੜੀ ਦਿਵਸ” ਮੌਕੇ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਦੋ ਬਾਲੜੀ (ਸਾਇਸਾ ਅਤੇ ਦਮਨਪ੍ਰੀਤ ਕੋਰ) ਨੂੰ “ਕੌਮੀ ਬਾਲੜੀ ਐਵਾਰਡ” ਨਾਲ ਸਨਮਾਨਿਤ ਕੀਤਾ ਗਿਆ।ਮੁੱਖ ਮਹਿਮਾਨ ਵੱਜੋ ਪਹੁੰਚੇ ਏ.ਸੀ.ਪੀ (ਪੰਜਾਬ ਪੁਲਿਸ) ਸੁਸ਼ੀਲ ਕੁਮਾਰ ਨੇ ਬਾਲੜੀਆਂ ਨੂੰ ਸਨਮਾਨਿਤ ਕੀਤਾ।
ਪ੍ਰਧਾਨ ਗੁਰਿੰਦਰ ਸਿੰਘ ਮੱਟੂ ਨੇ ਕਿਹਾ ਕਿ ਨੰਨ੍ਹੀ ਅਦਾਕਾਰਾ ਡੀ.ਏ.ਵੀ ਪਬਲਿਕ ਸਕੂਲ ਕੈਂਟ ਰੋਡ ਦੀ ਵਿਦਿਆਰਥਣ ਸਾਇਸਾ ਨੇ ਨਿੱਕੀ ਉਮਰੇ ਵੱਡੀਆਂ ਪੁਲਾਘਾ ਪੁੱਟ ਕੇ ਆਪਣੇ ਮਾਤਾ-ਪਿਤਾ, ਸਕੂਲ ਅਤੇ ਸ਼ਹਿਰ ਦਾ ਨਾਂਅ ਰੌਸਨ ਕੀਤਾ ਹੈ।
ਜਿਕਰਯੋਗ ਹੈ ਕਿ ਸਾਇਸ਼ਾ ਹੁਣ ਤੱਕ ਬਾਲੀਵੁੱਡ ਤੇ ਪਾਲੀਵੁੱਡ ਵਿਚ ਕੰਮ ਕਰਨ ਤੋ ਇਲਾਵਾ ਪੰਜਾਬੀ ਗੀਤਾਂ ਵਿੱਚ ਵੀ ਕਈ ਨਾਮੀ ਗਾਇਕਾਂ ਨਾਲ ਆਪਣੀ ਅਦਾਕਾਰੀ ਦਿਖਾ ਚੁੱਕੀ ਹੈ ਅਤੇ ਦਮਨਪ੍ਰੀਤ ਕੋਰ ਨੇ ਧਾਰਮਿਕ, ਖੇਡਾਂ ਅਤੇ ਸੱਭਿਆਚਾਰ ਦੇ ਖੇਤਰਾਂ ਵਿੱਚ ਵੱਖਰੀ ਪਛਾਣ ਬਣਾਈ ਹੈ।ਇਸ ਮੌਕੇ ਪ੍ਰਧਾਨ ਗੁਰਿੰਦਰ ਸਿੰਘ ਮੱਟੂ, ਦਿਨੇਸ ਮਹਾਜਨ, ਗੁਰਵਿੰਦਰ ਸਿੰਘ, ਰੇਖਾ ਮਹਾਜਨ ਅਤੇ ਅਮਨਦੀਪ ਸਿੰਘ ਹਾਜਰ ਸਨ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media