ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸ਼ਹਿਰੀ ਵਿਕਾਸ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਗਣਤੰਤਰ ਦਿਵਸ
ਸਮਾਗਮ ਵਿਚ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਣ ਸਮੇਂ ਆਪਣੇ ਸੰਬੋਧਨ ‘ਚ ਕਿਹਾ ਕਿ ਇਹ ਵਰ੍ਹਾ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਕਰਤਾਰਪੁਰ ਸਾਹਿਬ ਦੇ ਖੁੱਲੇ ਦਰਸ਼ਨ ਦੀਦਾਰੇ ਕਰਨ ਅਤੇ 550ਵੇਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਪੂਰਵਕ ਮਨਾਉਣ ਲਈ ਜਾਣਿਆ ਜਾਂਦਾ ਰਹੇਗਾ।ਉਨਾਂ ਦੱਸਿਆ ਕਿ ਨਵੰਬਰ ਮਹੀਨੇ ਪ੍ਰਕਾਸ਼ ਪੁਰਬ ਮੌਕੇ 70 ਲੱਖ ਦੇ ਕਰੀਬ ਸ਼ਰਧਾਲੂਆਂ ਨੇ ਸ੍ਰੀ ਸੁਲਤਾਨਪੁਰਲੋਧੀ ਵਿਖੇ ਦਰਸ਼ਨ ਕੀਤੇ ਅਤੇ 9 ਨਵੰਬਰ ਨੂੰ ਸ੍ਰੀ ਕਰਤਾਰਪੁਰ ਸਾਹਿਬ ਦਾ ਰਸਤਾ ਆਮ ਲੋਕਾਂ ਲਈ ਖੁੱਲਿਆ।ਉਨਾਂ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਪ੍ਰਜੈਕਟਾਂ ਦਾ ਜ਼ਿਕਰ ਵੀ ਕੀਤਾ।ਜਿਸ ਵਿੱਚ ਸ੍ਰੀ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਵਿਕਸਿਤ ਕਰਨ ਲਈ 271 ਕਰੋੜ ਰੁਪਏ ਦਾ ਪ੍ਰੋਜੈਕਟ, ਨਵੀਂ ਦਿੱਲੀ ਅਤੇ ਸੁਲਤਾਨਪੁਰ ਲੋਧੀ ਵਿਚਕਾਰ ਸਰਬਤ ਦਾ ਭਲਾ ਐਕਸਪ੍ਰੈਸ ਗੱਡੀ ਦੀ ਸ਼ੁਰੂਆਤ, ਲੜਕਿਆਂ ਲਈ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਦੀ ਸਥਾਪਨਾ ਆਦਿ ਸ਼ਾਮਲ ਹਨ।ਸਰਕਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 399 ਵਾਂ ਪ੍ਰਕਾਸ਼ ਪੁਰਬ, ਬਾਬਾ ਬੰਦਾ ਸਿੰਘ ਬਹਾਦਰ ਦੀ 350ਵੀਂ ਜਨਮ ਸ਼ਤਾਬਦੀ ਅਤੇ ਜੈਨ ਧਰਮ ਦੇ ਦਸਵੇਂ ਮੁੱਖੀ ਆਚਾਰੀਆ ਸ੍ਰੀ ਮਹਾਂ ਪ੍ਰਗਿਆ ਦੀ ਜਨਮ ਸ਼ਤਾਬਦੀ ਮਨਾਉਣ ਜਾ ਰਹੀ ਹੈ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media