ਕਪੂਰਥਲਾ, 26 ਜਨਵਰੀ (ਪੰਜਾਬ ਪੋਸਟੇ ਬਿਊਰੋ) – ਪੰਜਾਬ ਨੈਸ਼ਨਲ ਬੈਂਕ ਦੇ ਮੰਡਲ ਦਫ਼ਤਰ ਕਪੂਰਥਲਾ ਵੱਲੋਂ ਸੀ.ਐਸ.ਆਰ ਗਤੀਵਿਧੀਆਂ ਤਹਿਤ ਸਰਕਾਰੀ
ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕਪੂਰਥਲਾ ਵਿਖੇ ਵਿਦਿਆਰਥਣਾਂ ਨੂੰ ਸਕੂਲ ਬੈਗ ਅਤੇ ਲਿਖਣ ਸਮੱਗਰੀ ਵੰਡੀ ਗਈ।ਇਕ ਸਾਦੇ ਸਮਾਗਮ ਦੌਰਾਨ ਆਪਣੇ ਸੰਬੋਧਨ ਵਿਚ ਪੀ.ਐਨ.ਬੀ ਦੇ ਸਰਕਲ ਹੈਡ ਐਸ.ਪੀ ਸਿੰਘ ਨੇ ਵਿਦਿਆਰਥਣਾਂ ਨੂੰ ਆਪਣੀ ਰੋਜ਼ਾਨਾ ਦੀ ਪੜ੍ਹਾਈ ਅਤੇ ਪਾਠਕ੍ਰਮ ਤੋਂ ਇਲਾਵਾ ਹੋਰਨਾਂ ਪ੍ਰਮੁੱਖ ਭਾਸ਼ਾਵਾਂ ਦੀ ਵਧੀਆ ਜਾਣਕਾਰੀ ਪ੍ਰਾਪਤ ਕਰਨ ਅਤੇ ਆਮ ਗਿਆਨ ਵਿਚ ਵਾਧਾ ਕਰਨ ਲਈ ਕਿਹਾ।ਅਤੇ ਮਾਪਿਆਂ ਪ੍ਰਤੀ ਸਨੇਹ ਤੇ ਆਦਰ ਰੱਖਣ ਦੀ ਪ੍ਰੇਰਣਾ ਕੀਤੀ।ਸਕੂਲ ਪ੍ਰਿੰਸੀਪਲ ਨਵਚੇਤਨ ਸਿੰਘ ਨੇ ਸਮੂਹ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਵਿੱਦਿਅਕ ਅਤੇ ਹੋਰਨਾਂ ਗਤੀਵਿਧੀਆਂ ਵਿਚ ਸਕੂਲ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ।
ਇਸ ਮੌਕੇ ਪੰਜਾਬ ਨੈਸ਼ਨਲ ਬੈਂਕ ਦੇ ਡਿਪਟੀ ਸਰਕਲ ਹੈਡ ਦੇਬਾਸ਼ੀਸ਼ ਚੱਕਰਬਰਤੀ, ਮੁੱਖ ਪ੍ਰਬੰਧਕ ਆਰ.ਸੀ ਗੋਸਾਂਈਂ, ਪੀ.ਕੇ ਜੈਨ, ਯਸ਼ਪਾਲ ਮਦਾਨ, ਪੀ.ਐਸ ਅਰੋੜਾ, ਸੁਖਵਿੰਦਰ ਸਿੰਘ, ਸ੍ਰੀਮਤੀ ਪੂਨਮ ਸ਼ਰਮਾ, ਸ੍ਰੀਮਤੀ ਮੀਨਾ ਮਦਾਨ ਅਤੇ ਸਰੋਜ ਬਾਲਾ ਤੋਂ ਇਲਾਵਾ ਸਕੂਲ ਸਟਾਫ ਹਾਜ਼ਰ ਸੀ।
Check Also
ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ
ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …
Punjab Post Daily Online Newspaper & Print Media