Tuesday, March 24, 2026

ਪੰਜਾਬ ਬੰਦ ਲਈ ਸਮੁੱਚੇ ਵਰਗਾਂ ਦਾ ਕੀਤਾ ਧੰਨਵਾਦ

ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਸੰਧੂ) – ਐਨ.ਆਰ.ਸੀ, ਐਨ.ਪੀ.ਆਰ ਤੇ ਸੀ.ਏ.ਏ ਦੇ ਵਿਰੋਧ ਵਿੱਚ ਘੱਟ ਗਿਣਤੀਆਂ ਭਾਈਚਾਰਾ ਸੰਗਠਨਾਂ ਵੱਲੋਂ 25 Sakhiraਜਨਵਰੀ ਨੂੰ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਦੀ ਸਫਲਤਾ ਦਾ ਦਾਅਵਾ ਕਰਦਿਆਂ ਸਰਬਤ ਖਾਲਸਾ ਸੰਮੇਲਨ 2015 ਦੇ ਮੁੱਖ ਪ੍ਰਬੰਧਕ ਭਾਈ ਜਰਨੈਲ ਸਿੰਘ ਸਖੀਰਾ ਨੇ ਵਪਾਰੀਆਂ, ਦੁਕਾਨਦਾਰਾਂ, ਉਦਯੋਗਪਤੀਆਂ, ਟਰਾਂਸਪੋਟਰਾਂ, ਸਰਕਾਰੀ ਤੇ ਗੈਰ ਸਰਕਾਰੀ ਕਰਮਚਾਰੀਆਂ ਤੇ ਵਿੱਦਿਅਕ ਅਦਾਰਿਆਂ ਵਲੋਂ ਦਿੱਤੇ ਗਏ ਸਹਿਯੋਗ ਲਈ ਧੰਨਵਾਦ ਕੀਤਾ ਹੈ।ਭਾਈ ਜਰਨੈਲ ਸਿੰਘ ਸਖੀਰਾ ਨੇ ਕਿਹਾ ਕਿ ਅੱਜ ਦੇ 100 ਪ੍ਰਤੀਸ਼ਤ ਬੰਦ ਨੇ ਸਰਕਾਰ ਦੇ ਇਸ ਫੈਸਲੇ ਦੇ ਖਿਲਾਫ ਲੋਕ ਫਤਵਾ ਦਿੰਦੇ ਹੋਏ ਇਹ ਗੱਲ ਸਿੱਧ ਕਰ ਦਿੱਤੀ ਹੈ ਕਿ ਭਾਰਤ ਨੂੰ ਹਿੰਦੁਸਤਾਨ ਦੇ ਨਾਮ ‘ਤੇ ਹਿੰਦੁ ਰਾਸ਼ਟਰ ਨਹੀਂ ਬਣਨ ਦਿੱਤਾ ਜਾਵੇਗਾ।ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਤਾਨਾਸ਼ਾਹੀ ਫੈਸਲੇ ਦਾ ਡੱਟ ਕੇ ਵਿਰੋਧ ਹੋਣਾ ਸਮੇਂ ਦੀ ਮੰਗ ਹੈ।

Check Also

ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ

ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …

Leave a Reply