ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ.ਟੀ ਰੋਡ
ਵਿਖੇ ਦੱਸਵੀਂ ਅਤੇ ਬਾਰਹਵੀਂ ਜਮਾਤ ਦੇ ਸੀ.ਬੀ.ਐਸ.ਈ ਬੋਰਡ ਪ੍ਰੀਖਿਆਵਾਂ ਵਿੱਚ ਵਿਦਿਆਥੀਆਂ ਦੀ ਸਫਲਤਾ ਲਈ ਅਰਦਾਸ ਅਤੇ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜਾ ਮਨਾਉਣ ਲਈ ਗੁਰਦੁਆਰਾ ਸਾਹਿਬ ਵਿਖੇ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਨੇ ਕੀਰਤਨ ਦੀ ਹਾਜ਼ਰੀ ਲਵਾਈ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਚੇਅਰਮੈਨ ਸੀ.ਕੇ.ਡੀ ਸਕੂਲਜ਼ ਭਾਗ ਸਿੰਘ ਅਣਖੀ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ, ਸਥਾਨਕ ਪ੍ਰਧਾਨ ਹਰਮਿੰਦਰ ਸਿੰਘ, ਜਸਪਾਲ ਸਿੰਘ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਅਤੇ ਪ੍ਰਦੀਪ ਸਿੰਘ ਵਾਲੀਆ ਨੇ ਬਾਬਾ ਦੀਪ ਸਿੰਘ ਜੀ ਦੇ ਜੀਵਨ ਉਤੇ ਚਾਨਣਾ ਪਾਇਆ ਤੇ ਬੋਰਡ ਪ੍ਰੀਖਿਆਵਾਂ ਵਿੱਚ ਸਫਲਤਾ ਦਾ ਅਸ਼ੀਰਵਾਦ ਦਿੱਤਾ।ਇਸ ਦੌਰਾਨ ਪਿਛਲੇ ਸਾਲ 10ਵੀਂ ਕਲਾਸ ਦੀ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀਆਂ ਅਸ਼ਮੀਨ ਕੌਰ (ਹਿਸਾਬ), ਹਰਨੂਰ ਸਿੰਘ ਅਤੇ ਅਸ਼ੀਸ਼ਪਾਲ ਸਿੰਘ (ਸਮਾਜਿਕ ਸਿਖਿਆ) ਅਤੇ ਗੁਰਪ੍ਰੀਤ ਕੌਰ (ਪੰਜਾਬੀ) ਨੂੰ ਸਰਟੀਫਿਕੇਟ ਦਿੱਤੇ ਗਏ।10ਵੀਂ ਜਮਾਤ ਦੀ ਪੰਜਾਬੀ ਅਧਿਆਪਕਾ ਸਰਬਜੀਤ ਕੌਰ, ਸਮਾਜਿਕ ਸਿਖਿਆ ਅਧਿਆਪਕਾ ਸ਼੍ਰੀਮਤੀ ਗੁਰਸ਼ਰਨ ਕੌਰ, ਸ਼੍ਰੀਮਤੀ ਰਮਣੀਕ ਕੌਰ, ਸ਼੍ਰੀਮਤੀ ਜਸਵਿੰਦਰ ਗੱਬੀ ਅਤੇ ਹਿਸਾਬ ਦੀ ਅਧਿਆਪਕਾ ਸ਼੍ਰੀਮਤੀ ਪ੍ਰਿਯਾ ਅਤੇ 12ਵੀਂ ਜਮਾਤ ਦੀ ਕਲਾ ਅਧਿਆਪਕਾ ਸ਼੍ਰੀਮਤੀ ਜਸਬੀਰ ਕੌਰ, ਡਾਂਸ ਅਧਿਆਪਕਾ ਸ਼੍ਰੀਮਤੀ ਅਮਨਪ੍ਰੀਤ ਕੌਰ, ਮਾਸ ਮੀਡੀਆ ਅਧਿਆਪਕ ਨਵਲਪ੍ਰੀਤ ਸਿੰਘ, ਗਣਿਤ ਅਧਿਆਪਕਾ ਸ਼੍ਰੀਮਤੀ ਪ੍ਰਿਯਾ ਅਤੇ ਮਿਊਜ਼ਿਕ ਅਧਿਆਪਕਾ ਸ਼੍ਰੀਮਤੀ ਗੁਨਵੰਤ ਕੌਰ ਨੂੰ ਸਨਮਾਨਿਤ ਕੀਤਾ ਗਿਆ।
ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਨੂੰ ਪੂਰੀ ਲਗਨ ਅਤੇ ਮਿਹਨਤ ਨਾਲ ਪ੍ਰੀਖਿਆਵਾਂ ਦੀ ਤਿਆਰੀ ਕਰਨ ਲਈ ਪ੍ਰੇਰਿਤ ਕੀਤਾ।ਜੇ.ਈ.ਈ ਮੇਨ ਵਿੱਚ ਅਵਲ ਆਉਣ ਵਾਲੇ ਵਿਦਿਆਰਥੀਆਂ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਪੁਰਬ ਨੂੰ ਸਮਰਪਿਤ ਵੱਖ-ਵੱਖ ਸਮਾਗਮਾਂ ‘ਚ ਭਾਗ ਲੈਣ ਵਾਲੀ ਮਿਊਜਿਕ ਟੀਮ ਦੇ ਵਿਦਿਆਰਥੀਆਂ ਤੇ ਸੰਗੀਤ ਅਧਿਆਪਕਾ ਸ਼੍ਰੀਮਤੀ ਪ੍ਰਭਜੋਤ ਕੌਰ ਦਾਸ ਸਨਮਾਨ ਵੀ ਹੋਇਆ।
ਦੀਵਾਨ ਤੋਂ ਮੋਹਨਜੀਤ ਸਿੰਘ ਭੱਲਾ, ਸੁਖਜਿੰਦਰ ਸਿੰਘ ਪਿ੍ਰੰਸ, ਜਸਬੀਰ ਸਿੰਘ ਸਾਬਰ, ਜਸਪਾਲ ਸਿੰਘ (ਰਿਟਾ: ਐਸ.ਡੀ.ਐਮ) ਸਕੂਲ ਵਾਈਸ ਪ੍ਰਿੰਸੀਪਲ ਸ਼੍ਰੀਮਤੀ ਰੇਣੂ ਆਹੂਜਾ, ਮੁੱਖ ਅਧਿਆਪਕਾ ਸ਼੍ਰੀਮਤੀ ਨਿਸ਼ਚਿੰਤ ਕੌਰ, ਸ਼੍ਰੀਮਤੀ ਕਵਲਪ੍ਰੀਤ ਕੌਰ, ਅਧਿਆਪਕ ਸਾਹਿਬਾਨ ਅਤੇ ਵਿਦਿਆਰਥੀ ਵੀ ਹਾਜ਼ਰ ਸਨ ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media