Tuesday, March 24, 2026

ਜ਼ੁਰਮ ਦੇ ਖਾਤਮੇ ਲਈ ਪ੍ਰੈਸ ਤੇ ਪਬਲਿਕ ਦਾ ਸਹਿਯੋਗ ਜ਼ਰੂਰੀ – ਪ੍ਰਸ਼ੋਤਮ ਸ਼ਰਮਾ

ਲੌਂਗੋਵਾਲ, 26 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਥਾਣਾ ਸਿਟੀ ਲਹਿਰਾਗਾਗਾ ਵਿਖੇ ਨਵੇਂ ਆਏ ਇੰਚਾਰਜ ਸਬ ਇੰਸਪੈਕਟਰ ਪ੍ਰਸ਼ੋਤਮ ਸ਼ਰਮਾ ਨੇ PPNJ2601202023ਸ਼ਹਿਰ ਦੇ ਪਤਵੰਤਿਆਂ ਅਤੇ ਪੱਤਰਕਾਰਾਂ ਨਾਲ ਵਿਸ਼ੇਸ਼ ਬੈਠਕ ਕੀਤੀ । ਜਿਸ ਦੌਰਾਨ ਉਨ੍ਹਾਂ ਨੇ ਸ਼ਹਿਰ ਅਤੇ ਇਲਾਕੇ ਵਿਚ ਅਮਨ ਸ਼ਾਂਤੀ ਬਣਾਈ ਰੱਖਣ ਲਈ ਵੱਖ ਵੱਖ ਮੁੱਦਿਆਂ ‘ਤੇ ਵਿਚਾਰ ਵਟਾਂਦਰਾ ਕੀਤਾ।ਉਨਾਂ ਨੇ ਸ਼ਹਿਰੀਆਂ ਦੀਆਂ ਮੰਗਾਂ ਅਤੇ ਸੁਝਾਵਾਂ ਨੂੰ ਬਹੁਤ ਗੰਭੀਰਤਾ ਨਾਲ ਸੁਣਿਆ ਅਤੇ ਵਿਸ਼ਵਾਸ਼ ਦਿਵਾਇਆ ਕਿ ਪੁਲਿਸ 24 ਘੰਟੇ ਲੋਕਾਂ ਦੀ ਸੇਵਾ ਲਈ ਹਾਜ਼ਰ ਹੈ।ਹਰ ਅਮਨ ਪਸੰਦ ਵਿਅਕਤੀ ਨੂੰ ਥਾਣੇ ਵਿੱਚ ਪੂਰਾ ਮਾਣ ਸਨਮਾਨ ਮਿਲੇਗਾ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ।ਉਨ੍ਹਾਂ ਕਿਹਾ ਕਿ ਸਮਾਜ ਵਿਚੋਂ ਜੁਰਮ ਦੇ ਖਾਤਮੇ ਲਈ ਪ੍ਰੈਸ ਅਤੇ ਪਬਲਿਕ ਦਾ ਸਹਿਯੋਗ ਬਹੁਤ ਜਰੂਰੀ ਹੈ।
              ਇਸ ਮੌਕੇ ਟਰੱਕ ਯੂਨੀਅਨ ਦੇ ਪ੍ਰਧਾਨ ਕਿਰਪਾਲ ਸਿੰਘ ਨਾਥਾ, ਸਾਬਕਾ ਪ੍ਰਧਾਨ ਦਰਬਾਰਾ ਸਿੰਘ “ਹੈਪੀ” ਜਵਾਹਰਵਾਲਾ, ਕਾਂਗਰਸ ਦੇ ਸੀਨੀਅਰ ਆਗੂ ਪ੍ਰਸ਼ੋਤਮ ਲੇਹਲ ਕਲਾਂ ਆਦਿ ਵੀ ਹਾਜ਼ਰ ਸਨ।

Check Also

ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ

ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …

Leave a Reply