ਲੌਂਗੋਵਾਲ, 26 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼਼ੋ੍ਮਣੀ ਅਕਾਲੀ ਦਲ ਵਲੋਂ ਜਿਲ੍ਹਾ ਪੱਧਰੀ ਰੋਸ ਰੈਲੀਆਂ ਤਹਿਤ 2 ਫਰਵਰੀ ਨੂੰ ਸੰਗਰੂਰ ਵਿਖੇ
ਵੱਡੀ ਰੈਲੀ ਕੀਤੀ ਜਾ ਰਹੀ ਹੈ।ਜਿਸ ਦੀਆਂ ਤਿਆਰੀਆਂ ਸਬੰਧੀ ਵਿਧਾਨ ਸਭਾ ਹਲਕਾ ਲਹਿਰਾਗਾਗਾ ਅੰਦਰ ਵੀ ਅਕਾਲੀ ਆਗੂਆਂ ਵਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ।
ਅਕਾਲੀ ਦਲ ਦੇ ਸਰਕਲ ਲਹਿਰਾਗਾਗਾ ਪ੍ਰਧਾਨ ਪ੍ਰੀਤਮਹਿੰਦਰ ਸਿੰਘ ਭਾਈ ਕੀ ਪਿਸ਼ੌਰ ਅਤੇ ਬੀਬੀ ਪਰਮਜੀਤ ਕੌਰ ਭੰਗੂ ਮੈਂਬਰ ਅੰਤ੍ਰਿੰਗ ਕਮੇਟੀ ਨੇ ਦੱਸਿਆ ਕਿ ਕਾਂਗਰਸ ਸਰਕਾਰ ਖਿਲਾਫ 2 ਫਰਵਰੀ ਨੂੰ ਹੋ ਰਹੀ ਰੈਲੀ ਦੀਆਂ ਤਿਆਰੀਆਂ ਦੇ ਸਬੰਧ ਵਿੱਚ ਵਿਧਾਨ ਸਭਾ ਹਲਕਾ ਲਹਿਰਾ ਦੇ ਵਰਕਰਾਂ ਨੂੰ ਲਾਮਬੰਦ ਕਰਨ ਲਈ ਮੈਂਬਰ ਪਾਰਲੀਮੈਂਟ ਪ੍ਰੇਮ ਸਿੰਘ ਚੰਦੂਮਾਜਰਾ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਮੀਟਿੰਗਾਂ ਜਾਰੀ ਹਨ।ਜਦਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵਲੋਂ ਵੱਖ-ਵੱਖ ਪਿੰਡਾਂ ਵਿੱਚ ਜਾ ਕੇ ਗੁਰਦੁਆਰਾ ਕਮੇਟੀਆਂ ਨੂੰ ਸਹਾਇਤਾ ਰਾਸ਼ੀ ਦੇ ਚੈਕ ਸੌਂਪੇ ਗਏ ਹਨ।ਅੱਜ 27 ਜਨਵਰੀ ਨੂੰ ਮੂਣਕ ਵਿਖੇ ਹਲਕਾ ਪੱਧਰੀ ਮੀਟਿੰਗ ਕੀਤੀ ਜਾ ਰਹੀ ਹੈ।ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਮੈਂਬਰ ਰਾਜ ਸਭਾ ਬਲਵਿੰਦਰ ਸਿੰਘ ਭੁੰਦੜ, ਸਾਬਕਾ ਕੈਬਨਿਟ ਮੰਤਰੀ ਅਤੇ ਜਿਲ੍ਹਾ ਸੰਗਰੂਰ ਦੇ ਅਬਜ਼ਰਵਰ ਸਿਕੰਦਰ ਸਿੰਘ ਮਲੂਕਾ, ਜਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾ, ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਗੁਲਜ਼ਾਰ ਸਿੰਘ ਮੂਣਕ ਹਲਕਾ ਇੰਚਾਰਜ ਆਦਿ ਪਹੁੰਚ ਰਹੇ ਹਨ।
ਪ੍ਰੀਤਮਹਿੰਦਰ ਸਿੰਘ ਪਿਸ਼ੌਰ ਨੇ ਦੱਸਿਆ ਕਿ ਸੰਗਰੂਰ ਵਿਖੇ ਹੋਣ ਵਾਲੀ ਇਸ ਰੈਲੀ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਪਹੁੰਚ ਕੇ ਜਿੱਥੇ ਕੈਪਟਨ ਸਰਕਾਰ ਦੀਆਂ ਨੀਤੀਆਂ ਦੀ ਆਲੋਚਨਾ ਕਰੇਗੀ, ਉਥੇ ਹੀ ਪਾਰਟੀ ਨੂੰ ਨੁਕਸਾਨ ਪਹੁੰਚਾਉਣ ਵਾਲੇ ਆਗੂਆਂ ਨੂੰ ਵੀ ਇਸ ਰੈਲੀ ਤੋਂ ਪਤਾ ਲੱਗ ਜਾਵੇਗਾ ਕਿ ਅਕਾਲੀ ਦਲ ਨੂੰ ਉਨ੍ਹਾਂ ਦੇ ਜਾਣ ਨਾਲ ਕੋਈ ਫ਼ਰਕ ਨਹੀਂ ਪਿਆ ਬਲਕਿ ਪਾਰਟੀ ਮਜ਼ਬੂਤ ਹੋਈ ਹੈ।ਉਨ੍ਹਾਂ ਇਸ ਰੈਲੀ ਵਿੱਚ 50 ਹਜ਼ਾਰ ਵਰਕਰਾਂ ਦੇ ਪਹੁੰਚਣ ਦਾ ਦਾਅਵਾ ਕਰਦਿਆਂ ਕਿਹਾ ਕਿ ਹਰ ਹਲਕੇ ਵਿੱਚੋਂ ਵੱਡੀ ਗਿਣਤੀ ‘ਚ ਅਕਾਲੀ ਦਲ ਦੇ ਵਰਕਰ ਬੱਸਾਂ ਰਾਹੀਂ ਪਹੁੰਚਣਗੇ ।
ਇਸ ਮੌਕੇ ਨਿਰਮਲ ਸਿੰਘ ਕੜੈਲ ਸਾਬਕਾ ਚੇਅਰਮੈਨ, ਤਰਸੇਮ ਸਿੰਘ ਭੂਟਾਲ, ਦਵਿੰਦਰ ਨੀਟੂ ਸ਼ਹਿਰੀ ਪ੍ਰਧਾਨ ਸਰਕਲ ਲਹਿਰਾਗਾਗਾ, ਭੋਜਾ ਚੋਟੀਆਂ ਆਦਿ ਹਾਜ਼ਰ ਸਨ ।
Check Also
ਖਾਲਸਾ ਕਾਲਜ ਨਰਸਿੰਗ ਵਿਖੇ ਸਹੁੰ ਚੁੱਕ ਸਮਾਰੋਹ ਕਰਵਾਇਆ
ਅੰਮ੍ਰਿਤਸਰ, 24 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਨਰਸਿੰਗ ਵਿਖੇ ਵਿਦਿਆਰਥੀਆਂ ਦੇ ਨਵੇਂ …
Punjab Post Daily Online Newspaper & Print Media