ਮੋਹਾਲੀ (ਐਸ.ਏ.ਐਸ ਨਗਰ), 27 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਐਤਵਾਰ ਨੂੰ ਇਥੇ 71ਵੇਂ
ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ 15 ਲੱਖ ਰੁਪਏ ਇਨਾਮ ਵਜੋਂ ਦੇਣ ਦਾ ਐਲਾਨ ਕੀਤਾ ਗਿਆ ਹੈ।ਉਨਾਂ ਜ਼ਿਲੇ ਦੇ ਸਾਰੇ ਸਕੂਲਾਂ ਲਈ ਸੋਮਵਾਰ ਦੀ ਛੁੱਟੀ ਦਾ ਐਲਾਨ ਵੀ ਕੀਤਾ ।
ਮੁੱਖ ਮੰਤਰੀ ਵੱਲੋਂ ਇਹ ਐਲਾਨ ਮਾਰਚ ਪਾਸਟ, ਮਨੋਰੰਜਕ ਲੋਕ ਨਾਚ ਅਤੇ ਹੋਰ ਸੱਭਿਆਚਾਰਕ ਪ੍ਰੋਗਰਾਮਾਂ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਾਨਦਾਰ ਪੇਸ਼ਕਾਰੀ ਤੋਂ ਬਾਅਦ ਕੀਤਾ ਗਿਆ।ਇਥੇ ਗਣਤੰਤਰ ਦਿਵਸ ਸਮਾਗਮਾਂ ਮੌਕੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਅਤੇ ਹੋਰ ਵਿਦਿਅਕ ਅਦਾਰਿਆਂ ਦੇ ਤਕਰੀਬਨ 1500 ਵਿਦਿਆਰਥੀਆਂ ਨੇ ਸਭਿਆਚਾਰਕ ਪੇਸ਼ਕਾਰੀਆਂ ਵਿੱੱੱੱਚ ਹਿੱਸਾ ਲਿਆ।
ਸਰਕਾਰ ਵਲੋਂ ਕੈਬਨਿਟ ਮੰਤਰੀਆਂ ਅਤੇ ਸੀਨੀਅਰ ਅਧਿਕਾਰੀਆਂ ਦੀ ਪ੍ਰਧਾਨਗੀ ਹੇਠ ਹੋਰਨਾਂ ਸਾਰੇ ਜ਼ਿਲਿਆਂ ਵਿੱਚ ਵੀ ਇਸ ਤਰਾਂ ਦੇ ਪ੍ਰੋਗਰਾਮ ਕਰਵਾਏ ਗਏ।
Check Also
ਖਾਲਸਾ ਕਾਲਜ ਵਿਖੇ “ਮਲਟੀਪਲ ਰਿਗ੍ਰੈਸ਼ਨ ਵਿਸ਼ਲੇਸ਼ਣ” ਵਿਸ਼ੇ ’ਤੇ ਵਰਕਸ਼ਾਪ
ਅੰਮ੍ਰਿਤਸਰ, 24 ਨਵੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਦੇ ਕਾਮਰਸ ਅਤੇ ਬਿਜ਼ਨਸ ਐਡਮਿਨਿਸਟ੍ਰੇਸ਼ਨ ਵਿਭਾਗ …
Punjab Post Daily Online Newspaper & Print Media