Thursday, April 30, 2026

ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਗੁਰਦੁਆਰਾ ਸ਼ਹੀਦ ਗੰਜ PPNJ2701202012ਬਾਬਾ ਦੀਪ ਸਿੰਘ ਜੀ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਇਸ ਸਬੰਧ ਵਿਚ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।ਇਸੇ ਦੌਰਾਨ ਬੀਤੇ ਤਿੰਨ ਦਿਨਾਂ ਤੋਂ ਸਜਾਏ ਗਏ ਗੁਰਮਤਿ ਸਮਾਗਮਾਂ ਅੰਦਰ ਸਿੱਖ ਕੌਮ ਦੇ ਪ੍ਰਸਿੱਧ ਰਾਗੀ, ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ।ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।ਜਨਮ ਦਿਹਾੜੇ ਸਬੰਧੀ ਸਜਾਏ ਗਏ ਗੁਰਮਤਿ ਸਮਾਗਮਾਂ ਅੰਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਸਿੰਘ ਸਾਹਿਬ ਗਿਆਨੀ ਮਾਨ ਸਿੰਘ, ਪ੍ਰਸਿੱਧ ਕਥਾਵਾਚਕ ਭਾਈ ਪਿੰਦਰਪਾਲ ਸਿੰਘ, ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ, ਭਾਈ ਸੁਰਿੰਦਰ ਸਿੰਘ ਮਿੱਠਾ ਟਿਵਾਣਾ, ਬੀਬੀ ਪ੍ਰਭਜੋਤ ਕੌਰ, ਬੀਬੀ ਬਲਜਿੰਦਰ ਕੌਰ ਖਡੂਰ ਸਾਹਿਬ, ਭਾਈ ਰਵਿੰਦਰ ਸਿੰਘ, ਭਾਈ ਜਸਬੀਰ ਸਿੰਘ ਪਾਉਂਟਾ ਸਾਹਿਬ, ਭਾਈ ਸਰਬਜੀਤ ਸਿੰਘ ਪਟਨਾ ਸਾਹਿਬ, ਭਾਈ ਰਜਿੰਦਰਪਾਲ ਸਿੰਘ ਲੁਧਿਆਣਾ, ਬਾਬਾ ਦਰਸ਼ਨ ਸਿੰਘ ਗੁਮਟਾਲੇ ਵਾਲੇ ਅਤੇ ਭਾਈ ਹਰਵਿੰਦਰ ਸਿੰਘ ਲਿਟਲ, ਹੈੱਡ ਪ੍ਰਚਾਰ ਭਾਈ ਜਗਦੇਵ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਤੇ ਭਾਈ ਬਲਵੰਤ ਸਿੰਘ ਐਨੋਕੋਟ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੀ ਹਾਜ਼ਰੀ ਭਰੀ।ਇਸ ਸਮੇਂ ਅੰਮ੍ਰਿਤ ਸੰਚਾਰ ਅਤੇ ਖੂਨਦਾਨ ਕੈਂਪ ਵੀ ਲਗਾਇਆ ਗਿਆ।
             ਸਮਾਗਮਾਂ ਸਮੇਂ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਬਾਵਾ ਸਿੰਘ, ਹਰਜਾਪ ਸਿੰਘ, ਮੈਨੇਜਰ ਜਸਵਿੰਦਰ ਸਿੰਘ ਦੀਨਪੁਰ, ਬਾਬਾ ਸੁਖਵਿੰਦਰ ਸਿੰਘ, ਮੈਨੇਜਰ ਹਰਪ੍ਰੀਤ ਸਿੰਘ, ਬਘੇਲ ਸਿੰਘ, ਤੇਜਿੰਦਰ ਸਿੰਘ, ਜਗਜੀਤ ਸਿੰਘ ਖ਼ਾਲਸਾ, ਮਲਕੀਤ ਸਿੰਘ ਬਹਿੜਵਾਲ ਸਪ੍ਰਿੰਟੈਂਡੈਂਟ ਆਦਿ ਮੌਜੂਦ ਸਨ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply