Friday, June 19, 2026

ਚੀਫ ਜਸਟਿਸ ਰਵੀ ਸ਼ੰਕਰ ਝਾਅ ਵਲੋਂ ਲਹਿਰਾਇਆ ਗਿਆ ਰਾਸ਼ਟਰੀ ਝੰਡਾ

ਮੋਹਾਲੀ (ਐਸ.ਏ.ਐਸ ਨਗਰ), 27 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਤੇ ਹਰਿਆਣਾ ਹਾਈਕੋਰਟ ਵਿਖੇ ਦੇਸ਼ ਦਾ 71ਵਾਂ ਗਣਤੰਤਰ ਦਿਵਸ ਬੜੇ ਉਤਸ਼ਾਹ national-anthemਤੇ ਸਦਭਾਵਨਾ ਨਾਲ ਮਨਾਇਆ ਗਿਆ।ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ, ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵਲੋਂ ਦੇਸ਼ ਦਾ ਕੌਮੀ ਝੰਡਾ ਲਹਿਰਾਇਆ ਗਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਬੁਲਾਰੇ ਨੇ ਦੱਸਿਆ ਕਿ ਇਸ ਸਮਾਰੋਹ ਦੌਰਾਨ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਤੇ ਸਾਬਕਾ ਜੱਜ ਸਾਹਿਬਾਨਾਂ ਤੋਂ ਇਲਾਵਾ, ਸੀਨੀਅਰ ਅਧਿਕਾਰੀਆਂ, ਹਾਈ ਕੋਰਟ ਦੀ ਬਾਰ ਐਸੋਸੀਏਸ਼ਨ ਦੇ ਮੈਂਬਰਾਂ ਤੇ ਸੀਨੀਅਰ ਵਕੀਲਾਂ ਵੱਲੋਂ ਵੀ ਇਸ ਗਣਤੰਤਰ ਦਿਵਸ ਦੇ ਸਮਾਰੋਹ ਵਿੱਚ ਸ਼ਿਰਕਤ ਕੀਤੀ ਗਈ।
ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਰੰਗਾਰੰਗ ਪਹਿਰਾਵੇ ਵਿਚ ਰਵਾਇਤੀ ਲੋਕ ਨਾਚ ਪੇਸ਼ ਕੀਤੇ ਗਏ।

Check Also

ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …

Leave a Reply