ਸੁਨਾਮ, 29 ਜਨਵਰੀ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਨਾਮ ਸਥਿਤ ਅਕੇਡੀਆ ਵਰਲਡ ਸਕੂਲ ਵਿਖੇ ਗਣਤੰਤਰ ਦਿਵਸ ਦੇ ਸੰਬੰਧ ਵਿੱਚ ਸਮਾਗਮ
ਕੀਤਾ ਗਿਆ।ਵਿਦਿਆਰਥੀਆਂ ਨੇ ਦੇਸ਼ ਭਗਤੀ ਨਾਲ ਸੰਬੰਧਿਤ ਵੱਖ-ਵੱਖ ਆਈਟਮਾਂ ਪੇਸ਼ ਕੀਤੀਆਂ।ਸਮਾਗਮ ਦੀ ਸ਼ੁਰੂਆਤ ਪ੍ਰਿੰਸੀਪਲ ਮੈਡਮ ਰਣਜੀਤ ਕੌਰ ਨੇ ਝੰਡਾ ਲਹਿਰਾ ਕੇ ਕੀਤੀ, ਨਾਲ ਹੀ ਰਾਸ਼ਟਰੀ ਗੀਤ ਗਾਇਆ ਗਿਆ।ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਡਾਂਸ ਪੇਸ਼ ਕੀਤਾ।ਤੀਜੀ ਤੋਂ 8ਵੀਂ ਜਮਾਤ ਦੇ ਵਿਦਿਆਰਥੀਆਂ ਨੇ ਕਵਿਤਾ, ਗੀਤ, ਪੇਸ਼ ਕੀਤੇ।ਸਮਾਪਤੀ ‘ਤੇ ਸੰਵਿਧਾਨ ਸੰਬੰਧੀ ਬੱਚਿਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ।ਸਕੂਲ ਦੇ ਚੇਅਰਮੈਨ ਗਗਨਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿੱਤੀ।ਇਸ ਮੌਕੇ ਮਨਪ੍ਰੀਤ ਕੌਰ, ਸੁਖਬੀਰ ਸਿੰਘ, ਸਪਨਾ ਰਾਣੀ ਵੀ ਮੌਜੂਦ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਗਿਲਵਾਲੀ ਗੇਟ ਵਿਖੇ ਨਵੀਂ ਬਣੀ ਲਾਇਬ੍ਰੇਰੀ ਦਾ ਉਦਘਾਟਨ
ਅੰਮ੍ਰਿਤਸਰ, 31 ਅਗਸਤ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਦੱਖਣੀ ਅਧੀਨ ਆਉਂਦੇ ਇਲਾਕੇ ਗਿਲਵਾਲੀ …
Punjab Post Daily Online Newspaper & Print Media