Saturday, May 30, 2026

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਮਨਾਇਆ ਗਿਆ ਗਣਤੰਤਰ ਦਿਵਸ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚੱਲ ਰਹੀ ਵਿੱਦਿਅਕ ਸੰਸਥਾ ਸ੍ਰੀ ਗੁਰੂ PPNJ3001202008

ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਵਿਖੇ ਗਣਤੰਤਰ ਦਿਵਸ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਨਾਨਕ ਸਿੰਘ ਨੇ ਝੰਡਾ ਲਹਿਰਾਉਣ ਦੀ ਰਸਮ ਨੂੰ ਅਦਾ ਕੀਤਾ ਉਪਰੰਤ ਵਿਦਿਆਰਥਣਾਂ ਨੂੰ ਪੜ੍ਹਾਈ ਤੋਂ ਇਲਾਵਾ ਸਮਾਜਿਕ ਗਤੀਵਿਧੀਆਂ ’ਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ।
PPNJ3001202007ਨਾਨਕ ਸਿੰਘ ਨੇ ਵਿਦਿਆਰਥਣਾਂ ਨੂੰ 26 ਜਨਵਰੀ (ਗਣਤੰਤਰ ਦਿਵਸ) ਸਬੰਧੀ ਜਾਣਕਾਰੀ ਪ੍ਰਦਾਨ ਕਰਦਿਆਂ ਮਹੱਤਤਾ ਬਾਰੇ ਚਾਨਣਾ ਪਾਇਆ।ਉਨ੍ਹਾਂ ਕਿਹਾ ਕਿ ਭਾਰਤ ਦੇਸ਼ ਪੂਰੀ ਦੁਨੀਆ ’ਚ ਜਮਹੂਰੀਅਤ ਲਈ ਪਛਾਨਿਆ ਜਾਂਦਾ ਹੈ ਅਤੇ ਸਾਨੂੰ ਸਾਰਿਆਂ ਨੂੰ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਆਪਣੇ ਰਾਸ਼ਟਰ ਨੂੰ ਹੋਰ ਮਜ਼ਬੂਤ ਬਣਾਈਏ।ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੇ ਅਧਿਕਾਰਾਂ ਤੇ ਫਰਜ਼ਾਂ ਬਾਰੇ ਭਰਪੂਰ ਜਾਣਕਾਰੀ ਹੋਣੀ ਚਾਹੀਦੀ ਹੈ।ਪ੍ਰਿੰ: ਨਾਨਕ ਸਿੰਘ ਨੇ ਕਿਹਾ ਕਿ ਸੁਤੰਤਰਤਾ ਸੈਨਾਨੀਆਂ ਨੇ ਵਡਮੁੱਲੀਆਂ ਕੁਰਬਾਨੀਆਂ ਦੇ ਕੇ ਸਾਡੇ ਦੇਸ਼ ਨੂੰ ਆਜ਼ਾਦ ਕਰਵਾਇਆ ਜਿਸ ਦੀ ਆਜ਼ਾਦੀ ਦੀ ਰੱਖਿਆ ਕਰਨਾ ਸਾਡਾ ਫਰਜ਼ ਬਣਦਾ ਹੈ।
ਇਸ ਤੋਂ ਇਲਾਵਾ ਕਾਲਜ ਸਟਾਫ਼ ਅਤੇ ਵਿਦਿਆਰਥੀਆਂ ਵੱਲੋਂ 26 ਜਨਵਰੀ ਉਤਸ਼ਾਹਪੂਰਵਕ ਮਨਾਉਂਦਿਆਂ ਦੇਸ਼ ਭਗਤੀ ਭਰਪੂਰ ਰੰਗਾਰੰਗ ਪ੍ਰੋਗਰਾਮ ਦਾ ਪੇਸ਼ ਕੀਤਾ ਗਿਆ।ਕਾਲਜ ਪ੍ਰਿੰਸੀਪਲ ਨੇ ਭਾਸ਼ਣ ਰਾਹੀਂ ਵਿਦਿਆਰਥਣਾਂ ਨੂੰ ਭਾਰਤ ਦੇ ਗਣਤੰਤਰ ਅਤੇ ਇਸ ਤੋਂ ਪਹਿਲਾਂ ਆਜ਼ਾਦੀ ਸੰਘਰਸ਼ ਦੇ ਇਤਿਹਾਸ ’ਤੇ ਚਾਨਣਾ ਪਾਇਆ। ਇਸ ਮੌਕੇ ਸਮੂਹ ਸਟਾਫ਼ ਤੋਂ ਇਲਾਵਾ ਵਿਦਿਆਰਥੀ ਮੌਜ਼ੂਦ ਸਨ।

Check Also

ਵਧ ਰਹੀ ਗਰਮੀ ਦੇ ਮੱਦੇਨਜ਼ਰ ਥਾਣਾ ਸੁਲਤਾਨਵਿੰਡ ਵਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ

ਅੰਮ੍ਰਿਤਸਰ, 28 ਮਈ (ਸੁਖਬੀਰ ਸਿੰਘ) – ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵਲੋਂ ਵਧ ਰਹੀ ਗਰਮੀ ਨੂੰ ਧਿਆਨ …

Leave a Reply