Thursday, July 9, 2026

ਸਮੂਹਿਕ ਵਿਆਹ ਸਮਾਰੋਹ ‘ਚ 6 ਜੋੜੀਆਂ ਨੂੰ ਦਿੱਤਾ ਆਸ਼ੀਰਵਾਦ

ਕਪੂਰਥਲਾ, 30 ਜਨਵਰੀ (ਪੰਜਾਬ ਪੋਸਟ ਬਿਊਰੋ) – ਪਿੰਡ ਮੰਡੇਰ ਬੇਟ ਵਿਖੇ ਗ੍ਰਾਮ ਪੰਚਾਇਤ ਅਤੇ ਸਮੂਹ ਪਿੰਡ ਵਾਸੀਆਂ ਵੱਲੋਂ ਸ਼ਹਿਨਸ਼ਾਹ ਆਲਮ ਦਰਗਾਹ ਪੀਰ PPNJ3001202014ਕਾਦਰ ਸ਼ਾਹ ਜੀ (ਸ਼ੇਰ ਮੁਹੰਮਦ ਖਾਂ ਨਵਾਬ ਮਲੇਰਕੋਟਲਾ) ਦੀ ਯਾਦ ਵਿਚ 40ਵਾਂ ਸਾਲਾਨਾ ਸਮਾਗਮ ਕਰਵਾਇਆ ਗਿਆ।ਬਾਬਾ ਅਸ਼ੋਕ ਸਿੰਘ ਰਾਜਦੇਵ ਅਤੇ ਬੀਬੀ ਹਰਜੀਤ ਕੌਰ ਰਾਜਦੇਵ ਦੀ ਅਗਵਾਈ ਹੇਠ ਲੋੜਵੰਦ ਪਰਿਵਾਰਾਂ ਦੇ 260 ਸਮੂਹਿਕ ਵਿਆਹਾਂ ਦੀ ਲੜੀ ਨੂੰ ਅੱਗੇ ਤੋਰਦਿਆਂ 6 ਹੋਰ ਲੋੜਵੰਦ ਜੋੜਿਆਂ ਦੇ ਸਮੂਹਿਕ ਵਿਆਹ ਕਰਵਾਏ ਗਏ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਅਨੰਦ ਕਾਰਜ ਹੋਏ। ਸਹਾਇਕ ਕਮਿਸ਼ਨਰ ਕਪੂਰਥਲਾ ਡਾ. ਸ਼ਿਖਾ ਭਗਤ ਅਤੇ ਹੋਰਨਾਂ ਸ਼ਖਸੀਅਤਾਂ ਵਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ ਅਤੇ ਉਨ੍ਹਾਂ ਨਵ ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ।ਇਸ ਮੌਕੇ ਸਿਵਲ ਸਰਜਨ ਡਾ. ਜਸਮੀਤ ਬਾਵਾ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਣੀ ਔਜਲਾ, ਐਸ.ਐਮ.ਓ ਡਾ. ਕਸ਼ਮੀਰੀ ਲਾਲ, ਡਾ. ਡਰੱਗ ਇੰਸਪੈਕਟਰ ਡਾ. ਅਨੁਪਮ ਕਾਲੀਆ, ਸਰਪੰਚ ਹਰਜੀਤ ਸਿੰਘ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Check Also

ਚੇਅਰਮੈਨ ਰਿੰਟੂ ਵਲੋਂ ਨਵੇਂ ਸੀਵਰੇਜ਼ ਸਿਸਟਮ ਦੀ ਸਥਾਪਨਾ ਅਤੇ ਸੜਕਾਂ ਦੀ ਉਸਾਰੀ ਦੇ ਵਿਕਾਸ ਕਾਰਜ਼ਾਂ ਦਾ ਉਦਘਾਟਨ

ਅੰਮ੍ਰਿਤਸਰ,7 ਜੁਲਾਈ (ਜਗਦੀਪ ਸਿੰਘ) – ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਦੇ ਚੇਅਰਮੈਨ ਅਤੇ ਉੁਤਰੀ ਵਿਧਾਨ ਸਭਾ …

Leave a Reply